13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬਾਬਾ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਅਤੇ ਇਨਾਮ ਵੰਡ ਸਮਾਰੋਹ

ਅਜੀਤ ਡੈਸਕ 17-04-2026
ਆਦਮਪੁਰ, 16 ਅਪ੍ਰੈਲ ( ਹਰਪ੍ਰੀਤ ਸਿੰਘ )- ਬੁਨਿਆਦ ਵੈਲਫੇਅਰ ਸੋਸਾਇਟੀ (ਰਜਿ.) ਚੂਹੜਵਾਲੀ, ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਪੰਚਾਇਤ ਦੇ ਸਹਿਯੋਗ ਨਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਐੱਸ.ਡੀ.ਐੱਮ. ਸ੍ਰੀ ਲਾਲ ਵਿਸ਼ਵਾਸ ਪਹੁੰਚੇ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਥਾਣਾ ਇੰਚਾਰਜ ਆਦਮਪੁਰ ਨੇ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਕੇ ਕੀਤੀ ਗਈ |
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਐੱਸ.ਡੀ.ਐੱਮ. ਸ੍ਰੀ ਲਾਲ ਵਿਸ਼ਵਾਸ ਨੇ ਬੱਚਿਆਂ ਨੂੰ ਬਾਬਾ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਵਿੱਦਿਆ ਹੀ ਉਹ ਰਸਤਾ ਹੈ ਜਿਸ ਰਾਹੀਂ ਸਮਾਜ ਵਿੱਚ ਤਬਦੀਲੀ ਲਿਆਂਦੀ ਜਾ ਸਕਦੀ ਹੈ | ਉਨ੍ਹਾਂ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਵਿੱਚ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ | ਥਾਣਾ ਇੰਚਾਰਜ ਆਦਮਪੁਰ ਨੇ ਵੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਕਾਰਾਤਮਕ ਗਤੀਵਿਧੀਆਂ ਨਾਲ ਜੁੜਨ ਦਾ ਸੁਨੇਹਾ ਦਿੱਤਾ |ਇਸ ਮੌਕੇ ਮਿਸ਼ਿਨਰੀ ਗਾਇਕ ਮਨਜੀਤ ਸੋਨੂੰ ਅਤੇ ਪ੍ਰਗਤੀ ਕਲਾ ਮੰਚ ਨੇ ਸ਼ਿਰਕਤ ਕੀਤੀ | ਇਸ ਮੌਕੇ ਵੱਖ-ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੇ ਬੱਚਿਆਂ ਨੂੰ ਸੋਸਾਇਟੀ ਅਤੇ ਪੰਚਾਇਤ ਵੱਲੋਂ ਯਾਦਗਾਰੀ ਚਿੰਨ੍ਹ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਬੁਨਿਆਦ ਵੈਲਫੇਅਰ ਸੋਸਾਇਟੀ ਦੇ ਮੈਂਬਰਾਂ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ, ਨਗਰ ਪੰਚਾਇਤ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਡਾ. ਅੰਬਡਕਰ ਦੇ ਜਨਮ ਦਿਨ ਨੂੰ ਸਮਰਪਿਤ ਚੇਤਨਾ ਮਾਰਚ ਕਢਿਆ ਅਗਲੀ ਖ਼ਬਰ ਲੋਹੀਆਂ ਵਿਚ 'ਪਾਵਰਕਾਮ ਦੇ ਕੱਟ' ਨੇ ਕੱਢੇ 'ਸਾਰਾ ਦਿਨ ਵੱਟ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।