07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਪੰਜਾਬ ਪ੍ਰਜਾਪਤੀ ਸਭਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਵਿਖੇ ਪੱਖੇ ਦਾਨ

ਅਜੀਤ ਡੈਸਕ 18-04-2026
ਚੁਗਿੱਟੀ/ ਜੰਡੂ ਸਿੰਘਾ, 17 ਅਪ੍ਰੈਲ (ਨਰਿੰਦਰ ਲਾਗੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡਾ ਵਿਖੇ ਪੰਜਾਬ ਪ੍ਰਜਾਪਤੀ ਸਭਾ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਸਰੀਂਹ ਦੀ ਅਗਵਾਈ ਵਿਚ ਸਾਥੀਆਂ ਵਲੋਂ ਸਕੂਲ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਪੱਖੇ ਭੇਟ ਕੀਤੇ ਗਏ | ਇਸ ਮੌਕੇ ਪ੍ਰਧਾਨ ਸਰੀਂਹ ਨੇ ਕਿਹਾ ਕਿ ਉਨ੍ਹਾਂ ਦੀ ਉਕਤ ਸੰਸਥਾ ਵਲੋਂ ਗੁਰੂ ਸਾਹਿਬਾਨਾਂ ਦੁਆਰਾ ਦਿੱਤੀ ਗਈ ਸਿਖਿਆ 'ਤੇ ਚੱਲਣ ਦਾ ਯਤਨ ਕਰਦੇ ਹੋਏ ਆਏ ਦਿਨ ਅਜਿਹੇ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ | ਇਸ ਦੌਰਾਨ ਸਭਾ ਦੇ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਜਸਵਿੰਦਰ ਸਿੰਘ ਜੱਸਾ ਨੇ ਦੱਸਿਆ ਕਿ ਉਕਤ ਸੰਸਥਾ ਵਲੋਂ ਪ੍ਰਜਾਪਤੀ ਭਾਈਚਾਰੇ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ, ਉਨ੍ਹਾਂ ਨੂੰ ਸਰਕਾਰੀ ਸਹੁਲਤਾਂ ਦਿਵਾਉਣ ਦੇ ਨਾਲ-ਨਾਲ ਪ੍ਰਜਾਪਤੀ ਪਰਿਵਾਰਾਂ ਦੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਨ ਲਈ ਪ੍ਰੇਰਨਾਦਾਇਕ ਪ੍ਰੋਗਰਾਮਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਇਸ ਮੌਕੇ ਪ੍ਰਜਾਪਤੀ ਸਭਾ ਪੰਜਾਬ ਦੇ ਪੈਟਰਨ ਸ਼ਿਵਦੇਵ ਸਿੰਘ ਬੇਹਗਲ, ਸਕੱਤਰ ਮੱਖਣ ਸਿੰਘ ਡੱਬ, ਗੁਲਸ਼ਨ ਰਾਹੀ, ਮੰਜੂ ਰਾਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ 'ਚ ਡਾ. ਅੰਬੇਡਕਰ ਦਾ 135ਵਾਂ ਜਨਮ ਦਿਨ ਮਨਾਇਆ ਅਗਲੀ ਖ਼ਬਰ ਟਰਾਂਸਪੋਰਟ ਨਗਰ ਤੋਂ ਬੁਲੰਦਪੁਰ ਦੀ ਪੁਲੀ ਤੱਕ ਸੜਕ ਲਈ ਨਵਾਂ ਲੱਗੇਗਾ ਟੈਂਡਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।