06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਗੁਰਦੁਆਰਾ ਨੌਵੀਂ ਪਾਤਸ਼ਾਹੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ

ਅਜੀਤ ਡੈਸਕ 18-04-2026
ਜਲੰਧਰ, 17 ਅਪ੍ਰੈਲ (ਐੱਮ. ਐੱਸ. ਲੋਹੀਆ) - ਗੁਰਦੁਆਰਾ ਨੌਵੀਂ ਪਾਤਸ਼ਾਹੀ, ਦੂਖ ਨਿਵਾਰਨ ਸਾਹਿਬ, ਗੁਰੂ ਤੇਗ ਬਹਾਦਰ ਨਗਰ ਵਿਖੇ ਖ਼ਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ, ਇਸ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਸੰਗਤ ਨੇ ਹਾਜ਼ਰੀ ਭਰੀ | ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਇਸ ਵਿਸ਼ੇਸ਼ ਉਪਰਾਲੇ ਤਹਿਤ ਅੰਮਿ੍ਤ ਸੰਚਾਰ ਕਰਵਾਇਆ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਕੰਵਲਜੀਤ ਸਿੰਘ ਉਬਰਾਏ ਨੇ ਜਾਣਕਾਰੀ ਦਿੱਤੀ ਕਿ ਸਜਾਏ ਗਏ ਦੀਵਾਨਾਂ ਅੰਦਰ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਲਖਬੀਰ ਸਿੰਘ ਅਤੇ ਭਾਈ ਸਤਨਾਮ ਸਿੰਘ ਕੋਹਾੜਕਾ ਦੇ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ | ਇਸ ਤੋਂ ਇਲਾਵਾ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਨੇ ਆਸਾ ਕੀ ਵਾਰ ਦੀ ਹਾਜ਼ਰੀ ਭਰੀ, ਭਾਈ ਜਸਬੀਰ ਸਿੰਘ ਜੀ ਖੁਸ਼ਦਿਲ, ਬੀਬੀ ਜਸਜੀਤ ਕੌਰ 'ਐਡਵੋਕੇਟ' ਅਤੇ ਭਾਈ ਬਲਜੀਤ ਸਿੰਘ ਵਲੋਂ ਇਸ ਦਿਹਾੜੇ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਸੰਗਤ ਨੂੰ ਇਤਿਹਾਸ ਨਾਲ ਜੋੜਿਆ ਗਿਆ | ਭਾਈ ਬਰਿੰਦਰ ਸਿੰਘ (ਹਜ਼ੂਰੀ ਰਾਗੀ) ਦੇ ਜਥੇ, ਇਸਤਰੀ ਸਤਿਸੰਗ ਸਭਾ (ਗੁਰਦੁਆਰਾ ਨੌਵੀਂ ਪਾਤਿਸ਼ਾਹੀ), ਭਾਈ ਤਜਿੰਦਰ ਸਿੰਘ (ਜਲੰਧਰ ਵਾਲੇ) ਅਤੇ ਭਾਈ ਗੁਰਪਿੰਦਰ ਸਿੰਘ (ਹਜ਼ੂਰੀ ਰਾਗੀ) ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ | ਇਸ ਮੌਕੇ ਜਨਰਲ ਸਕੱਤਰ ਕੰਵਲਜੀਤ ਸਿੰਘ (ਆਰੇ ਵਾਲੇ), ਕੈਸ਼ੀਅਰ ਜੋਗਿੰਦਰ ਸਿੰਘ ਲਾਇਲਪੁਰੀ, ਮਨਜੀਤ ਸਿੰਘ ਠੁਕਰਾਲ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਆਈਵੀ ਵਰਲਡ ਸਕੂਲ 'ਚ ਵਿਸਾਖੀ ਦੇ ਸੰਬੰਧ 'ਚ ਰੰਗਾਰੰਗ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਪੁਲਿਸ ਨੇ ਭਾਰਗੋ ਕੈਂਪ ਇਲਾਕੇ ਦੇ ਮੈਡੀਕਲ ਸਟੋਰਾਂ ਦੀ ਕੀਤੀ ਜਾਂਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।