05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਬੀ.ਐੱਸ.ਐਫ. ਹੈੱਡਕੁਆਰਟਰ ਨੇੜੇ ਧਮਾਕੇ 'ਚ ਜ਼ਖ਼ਮੀ ਡਲਿਵਰੀ ਬੁਆਏ ਦੀ ਮਦਦ ਲਈ ਅੱਗੇ ਆਏ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ <br/>

ਅਜੀਤ ਡੈਸਕ 09-05-2026
ਜਲੰਧਰ, 8 ਮਈ (ਜਤਿੰਦਰ ਪੰਮੀ)-ਮੰਗਲਵਾਰ ਦੇਰ ਸ਼ਾਮ ਜਲੰਧਰ ਵਿਚ ਬੀਐੱਸਐਫ ਹੈਡਕੁਆਰਟਰ ਦੇ ਬਾਹਰ ਹੋਏ ਧਮਾਕੇ ਵਿੱਚ ਜ਼ਖ਼ਮੀ ਹੋਏ ਡਿਲੀਵਰੀ ਬੁਆਏ ਗੁਰਪ੍ਰੀਤ ਸਿੰਘ ਦੀ ਮਦਦ ਲਈ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਅੱਗੇ ਆਏ ਹਨ | ਧਮਾਕੇ ਦੌਰਾਨ ਗੁਰਪ੍ਰੀਤ ਸਿੰਘ ਦੀ ਸਕੂਟਰੀ ਪੂਰੀ ਤਰ੍ਹਾਂ ਨੁਕਸਾਨੀ ਗਈ ਸੀ, ਜਿਸ ਕਾਰਨ ਉਸਦੇ ਰੋਜ਼ਗਾਰ 'ਤੇ ਵੀ ਅਸਰ ਪਿਆ ਹੈ | ਡਾ. ਸਾਹਨੀ ਨੇ ਗੁਰਪ੍ਰੀਤ ਦੇ ਪਿਤਾ ਕਸ਼ਮੀਰ ਸਿੰਘ ਨਾਲ ਫੋਨ 'ਤੇ ਗੱਲਬਾਤ ਕਰਕੇ ਗੁਰਪ੍ਰੀਤ ਦੀ ਸਿਹਤ ਅਤੇ ਇਲਾਜ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਦੌਰਾਨ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਗੁਰਪ੍ਰੀਤ ਨੂੰ ਮੁੜ ਕੰਮ ਸ਼ੁਰੂ ਕਰਨ ਲਈ ਕਰੀਬ 1.25 ਲੱਖ ਰੁਪਏ ਦੀ ਨਵੀਂ ਬਾਈਕ ਮੁਹੱਈਆ ਕਰਵਾਈ ਜਾਵੇਗੀ | ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਕਿਸੇ ਵੀ ਹਾਦਸੇ ਨਾਲ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਕਰਨਾ ਸਮੇਂ ਦੀ ਲੋੜ ਹੈ ਤਾਂ ਜੋ ਉਹ ਜਲਦ ਤੋਂ ਜਲਦ ਆਮ ਜੀਵਨ ਵੱਲ ਵਾਪਸ ਆ ਸਕਣ | ਉਨ੍ਹਾਂ ਕਿਹਾ ਕਿ ਗੁਰਪ੍ਰੀਤ ਦੇ ਇਲਾਜ ਅਤੇ ਰੋਜ਼ਗਾਰ ਲਈ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ |

ਪਿਛਲੀ ਖ਼ਬਰ ਰਾਜੇਸ਼ ਬਾਹਰੀ ਆਰ.ਐੱਮ.ਬੀ ਜਲੰਧਰ ਚੈਪਟਰ ਦੇ ਚੇਅਰਮੈਨ ਨਿਯੁਕਤ <br/> ਅਗਲੀ ਖ਼ਬਰ 1 ਪਿਸਤੌਲ, 2 ਮੈਗਜ਼ੀਨ, 6 ਜ਼ਿੰਦਾ ਕਾਰਤੂਸ ਤੇ 10 ਕਿੱਲੋ ਡੋਡੇ ਚੂਰਾ ਪੋਸਤ ਸਮੇਤ 5 ਵਿਅਕਤੀ ਗਿ੍ਫ਼ਤਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।