05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪਿੰਡਾਂ ਦੇ ਲੋੜਵੰਦ ਨੌਜਵਾਨਾਂ ਨੂੰ ਹੁਨਰ ਵਿਕਾਸ ਤੇ ਸਵੈ ਰੋਜ਼ਗਾਰ ਟ੍ਰੇਨਿੰਗ ਮੁਹੱਈਆ ਕਰਵਾਈ ਜਾਵੇ-ਏ.ਡੀ.ਸੀ. <br/>

ਰੂਡਸੈਟ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤਾਂ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. | ਤਸਵੀਰ-ਜੀਪੀ ਸਿੰਘ <br/> 09-05-2026
ਜਲੰਧਰ, 8 ਮਈ (ਜਤਿੰਦਰ ਪੰਮੀ)-ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਨੇ ਪੇਂਡੂ ਵਿਕਾਸ ਤੇ ਸਵੈ ਰੋਜਗਾਰ ਟ੍ਰੇਨਿੰਗ ਸੰਸਥਾ (ਰੂਡਸੈਟ) ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਪਿੰਡਾਂ ਦੇ ਲੋੜਵੰਦ ਨੌਜਵਾਨਾਂ ਨੂੰ ਹੁਨਰ ਵਿਕਾਸ ਤੇ ਸਵੈ ਰੋਜ਼ਗਾਰ ਟ੍ਰੇਨਿੰਗ ਮੁਹੱਈਆ ਕਰਵਾਉਣ 'ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਆਪਣੇ ਪੈਰਾਂ ਸਿਰ ਖੜ੍ਹੇ ਕੀਤਾ ਜਾ ਸਕੇ | ਇਥੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਏ.ਡੀ.ਸੀ. ਨੇ ਕਿਹਾ ਕਿ ਪਿੰਡਾਂ ਨਾਲ ਸਬੰਧਤ ਗਰੀਬ ਤੇ ਲੋੜਵੰਦ ਨੌਜਵਾਨਾਂ ਨੂੰ ਹੁਨਰ ਵਿਕਾਸ ਅਤੇ ਸਵੈ-ਰੋਜ਼ਗਾਰ ਟ੍ਰੇਨਿੰਗ ਪ੍ਰੋਗਰਾਮਾਂ ਨਾਲ ਜੋੜਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ | ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੰਸਥਾ ਵੱਲੋਂ ਚਲਾਏ ਜਾਂਦੇ ਟ੍ਰੇਨਿੰਗ ਪ੍ਰੋਗਰਾਮਾਂ ਬਾਰੇ ਵੱਡੇ ਪੱਧਰ 'ਤੇ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਵੱਧ ਤੋਂ ਵੱਧ ਯੋਗ ਨੌਜਵਾਨ ਸਿਖਲਾਈ ਦਾ ਲਾਭ ਲੈ ਸਕਣ | ਵਧੀਕ ਡਿਪਟੀ ਕਮਿਸਨਰ ਨੇ ਦੱਸਿਆ ਕਿ ਪਿਛਲੇ ਇਕ ਸਾਲ 1 ਅਪ੍ਰੈਲ 2025 ਤੋਂ 31 ਮਾਰਚ 2026) ਦੌਰਾਨ ਸੰਸਥਾ ਵੱਲੋਂ 30 ਟ੍ਰੇਨਿੰਗ ਪ੍ਰੋਗਰਾਮ ਚਲਾਏ ਗਏ, ਜਿਨ੍ਹਾਂ ਵਿੱਚ 748 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਗਈ | ਉਨ੍ਹਾਂ ਸਾਲ 2026-27 ਦੀ ਸਲਾਨਾ ਕਾਰਜ ਯੋਜਨਾ 'ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਸੰਸਥਾ ਵੱਲੋਂ ਮੈਨਜ ਪਾਰਲਰ ਸੈਲੂਨ, ਪਲੰਬਰਿੰਗ, ਟੇਲਰਿੰਗ, ਰੈਫਿਜਰੇਸਨ ਅਤੇ ਏਅਰ ਕੰਡੀਸਨਿੰਗ ਸਮੇਤ ਵੱਖ-ਵੱਖ ਕੋਰਸਾਂ ਤਹਿਤ 39 ਬੈਚ ਚਲਾਏ ਜਾਣਗੇ, ਜਿਨ੍ਹਾਂ ਵਿੱਚ ਕਰੀਬ 1000 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਮੀਟਿੰਗ ਵਿੱਚ ਡਾਇਰੈਕਟਰ ਰੂਡਸੈਟੀ ਸੰਜੀਵ ਕੁਮਾਰ ਚੌਹਾਨ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨਰੇਸ਼ ਕੁਮਾਰ, ਫੰਕਸ਼ਨਲ ਮੈਨੇਜਰ ਜੀ.ਐੱਮ. ਡੀ.ਆਈ.ਸੀ. ਗੁਰਮਜੋਤ ਕੌਰ, ਐਲ.ਡੀ.ਐੱਮ. ਐੱਮ.ਐੱਸ. ਮੋਤੀ, ਡੀ.ਐੱਮ. ਨਾਬਾਰਡ ਸਵਿਤਾ, ਡੀ.ਐੱਮ.ਐਫ. ਕੋਮਲ, ਡੀ.ਪੀ.ਐੱਮ. ਸੁਖਵੰਤ ਕੌਰ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸੁਰਜੀਤ ਲਾਲ, ਅਕਸਤ ਜੈਨ ਸੀਨੀਅਰ ਮੈਨੇਜਰ ਕੈਨਰਾ ਬੈਂਕ, ਡੀ.ਐੱਮ. ਐੱਸ.ਸੀ.ਐਫ.ਸੀ. ਮੰਜੂ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਨਾਬਾਲਗ ਨਾਲ ਹੋਏ ਜਬਰ ਜਨਾਹ ਮਾਮਲੇ 'ਚ ਘਟਨਾ ਸਥਾਨ ਪਹੁੰਚੇ ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ <br/> ਅਗਲੀ ਖ਼ਬਰ ਤਥਾਗਤ ਬੁੱਧ ਨੇ ਵਿਸ਼ਵ ਸ਼ਾਂਤੀ ਦਾ ਉਪਦੇਸ਼ ਦਿੱਤਾ- ਐਡਵੋਕੇਟ ਸਾਂਪਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।