05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਾਬਾਲਗ ਨਾਲ ਹੋਏ ਜਬਰ ਜਨਾਹ ਮਾਮਲੇ 'ਚ ਘਟਨਾ ਸਥਾਨ ਪਹੁੰਚੇ ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ <br/>

ਸ਼ੁੱਕਰਵਾਰ ਰਾਤ ਨੂੰ ਥਾਣਾ ਡਵੀਜ਼ਨ ਨੰਬਰ 7 ਵਿਚ ਪੁੱਜੇ ਸਪੈਸ਼ਲ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ | ਥਾਣੇ ਵਿਚ ਖੜ੍ਹੇ ਪੁਲਿਸ ਮੁਲਾਜ਼ਮ | <br/> 09-05-2026
ਜਲੰਧਰ, 8 ਮਈ (ਜਤਿੰਦਰ ਪੰਮੀ)-ਗੁਰਪ੍ਰੀਤ ਕੌਰ ਦਿਓ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ ਕਮਿਊਨਿਟੀ ਮਾਮਲੇ ਤੇ ਮਹਿਲਾ ਮਾਮਲਿਆਂ ਨੇ ਸ਼ੁੱਕਰਵਾਰ ਦੇਰ ਰਾਤ ਨਾਬਾਲਿਗ ਲੜਕੀ ਨਾਲ ਹੋਏ ਜ਼ਬਰ ਜਨਾਹ ਦੇ ਕੇਸ ਵਿਚ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ, ਡੀਸੀਪੀ ਹੈਡਕੁਆਰਟਰ ਪਰਮਿੰਦਰ ਸਿੰਘ ਹੀਰ ਤੇ ਏਡੀਸੀਪੀ-1 ਆਕਰਸ਼ੀ ਜੈਨ ਵੀ ਮੌਜੂਦ ਸਨ | ਇਸ ਉਪਰੰਤ ਸਪੈਸ਼ਲ ਡੀਜੀਪੀ ਦਿਓ ਥਾਣਾ ਡਵੀਜ਼ਨ ਨੰਬਰ 7 ਵਿਚ ਪਹੁੰਚੇ, ਜਿੱਥੇ ਉਹ ਦੇਰ ਰਾਤ ਤੱਕ ਬੈਠੇ ਰਹੇ ਪਰ ਇਸ ਦੌਰਾਨ ਕੀ ਹੋਇਆ, ਇਸ ਬਾਰੇ ਕਿਸੇ ਵੀ ਪੁਲਿਸ ਅਧਿਕਾਰੀ ਨੇ ਕੁਝ ਵੀ ਦੱਸਣ ਲਈ ਫੋਨ ਨਹੀਂ ਚੁੱਕਿਆ | ਦੱਸਣਯੋਗ ਹੈ ਕਿ ਥਾਣਾ ਡਵੀਜ਼ਨ ਨੰਬਰ 7 ਵਿੱਚ ਇੱਕ ਨਾਬਾਲਿਗ ਬੱਚੀ ਨਾਲ ਜ਼ਬਰ ਜਨਾਹ ਕਰਨ ਦੇ ਦੋਸ਼ ਹੇਠ ਬੀਤੇ ਦਿਨ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੇ ਇਸ ਮਾਮਲੇ ਵਿੱਚ ਬੀਐੱਨਐੱਸ ਦੀ ਧਾਰਾ 65(2) ਅਤੇ ਪੋਸਕੋ ਐਕਟ ਦੀਆਂ ਧਾਰਾਵਾਂ 5 (ਐਮ) ਅਤੇ 6 ਤਹਿਤ ਕੇਸ ਦਰਜ ਕੀਤਾ ਗਿਆ ਸੀ | ਐੱਫ.ਆਈ.ਆਰ. ਮੁਤਾਬਕ ਇਹ ਘਟਨਾ 5 ਮਈ ਨੂੰ ਸ਼ਾਮ ਕਰੀਬ 4:30 ਤੋਂ 5 ਵਜੇ ਦੇ ਦਰਮਿਆਨ ਡਵੀਜ਼ਨ ਨੰਬਰ 7 ਦੇ ਇਲਾਕੇ ਵਿੱਚ ਵਾਪਰੀ | ਸ਼ਿਕਾਇਤਕਰਤਾ ਵਲੋਂ ਦਿੱਤੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਦੋਸ਼ ਲਗਾਇਆ ਹੈ ਕਿ ਮੁਲਜ਼ਮ ਨੇ ਨਾਬਾਲਗ ਨਾਲ ਗਲਤ ਹਰਕਤਾਂ ਕੀਤੀਆਂ, ਜਿਸ ਤੋਂ ਬਾਅਦ ਪੋਕਸੋ ਐਕਟ ਅਧੀਨ ਕਾਰਵਾਈ ਕੀਤੀ ਗਈ | ਪੁਲਿਸ ਵੱਲੋਂ ਦਰਜ ਕੀਤੇ ਮਾਮਲੇ ਵਿੱਚ ਮੁਲਜ਼ਮ ਦੀ ਪਛਾਣ ਸੰਦੀਪ ਕੁਮਾਰ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਰਾਏਬ੍ਰੇਲੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਦੇ ਸੁਧਾਮਾ ਵਿਹਾਰ ਨੇੜੇ ਰਹਿ ਰਿਹਾ ਸੀ | ਮਾਮਲੇ ਦੀ ਜਾਂਚ ਇੰਸਪੈਕਟਰ ਰਜਵੰਤ ਕੌਰ ਨੂੰ ਸੌਂਪੀ ਗਈ ਸੀ | ਪੁਲਿਸ ਨੇ ਮਾਮਲੇ ਦੀ ਜਾਂਚ ਉਪਰੰਤ ਮੁਲਜ਼ਮ ਨੂੰ ਗਿ੍ਫਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ |

ਪਿਛਲੀ ਖ਼ਬਰ ਸਰਕਾਰ ਵਲੋਂ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਬਣੀ ਲੋਕ ਲਹਿਰ-ਮਹਿੰਦਰ ਭਗਤ <br/> ਅਗਲੀ ਖ਼ਬਰ ਪਿੰਡਾਂ ਦੇ ਲੋੜਵੰਦ ਨੌਜਵਾਨਾਂ ਨੂੰ ਹੁਨਰ ਵਿਕਾਸ ਤੇ ਸਵੈ ਰੋਜ਼ਗਾਰ ਟ੍ਰੇਨਿੰਗ ਮੁਹੱਈਆ ਕਰਵਾਈ ਜਾਵੇ-ਏ.ਡੀ.ਸੀ. <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।