15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਮੌਕੇ ਵੱਡੀ ਗਿਣਤੀ 'ਚ ਸੰਗਤ ਨੇ ਭਰੀ ਹਾਜ਼ਰੀ

ਬਾਬਾ ਭਗਵਾਨ ਸਿੰਘ ਹਰਖੋਵਾਲੀਏ ਪੰਥ ਪ੍ਰਸਿੱਧ ਵਿਦਵਾਨ ਭਾਈ ਭਗਵਾਨ ਸਿੰਘ ਜੌਹਲ ਦਾ ਸਨਮਾਨ ਕਰਦੇ ਹੋਏ ਨਾਲ ਜਤਿੰਦਰ ਪਾਲ ਸਿੰਘ ਮਝੈਲ, ਗੁਰਨਾਮ ਸਿੰਘ, ਭਾਈ ਬ੍ਰਹਮਜੋਤ ਸਿੰਘ ਅਤੇ ਗੁਰਿੰਦਰ ਸਿੰਘ ਮਝੈਲ | <br/> 16-05-2026
ਜਲੰਧਰ, 15 ਮਈ (ਐੱਮ. ਐੱਸ. ਲੋਹੀਆ)-ਸਥਾਨਕ ਕਪੂਰਥਲਾ ਰੋਡ 'ਤੇ ਸਥਿਤ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦੇ ਪਾਵਨ ਦਿਹਾੜੇ ਅਤੇ ਬਾਬਾ ਦੀਦਾਰ ਸਿੰਘ ਹਰਖੋਵਾਲੀਏ ਦੇ ਜਨਮ ਦਿਹਾੜਾ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਦੌਰਾਨ ਦੂਰ-ਦੁਰਾਡੇ ਤੋਂ ਵੱਡੀ ਗਿਣਤੀ 'ਚ ਆਈ ਸੰਗਤ ਨੇ ਹਾਜ਼ਰੀ ਭਰੀ | ਬਾਬਾ ਭਗਵਾਨ ਸਿੰਘ ਹਰਖੋਵਾਲੀਏ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਇਨ੍ਹਾਂ ਸਮਾਗਮਾਂ ਦੌਰਾਨ ਭਾਈ ਸਿਮਰਪ੍ਰੀਤ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ), ਬਾਬਾ ਲਾਲ ਸਿੰਘ ਪਿਹੋਵੇ ਵਾਲੇ, ਭਾਈ ਅੰਮਿ੍ਤਪਾਲ ਸਿੰਘ (ਹਜ਼ੂਰੀ ਰਾਗੀ, ਗੁਰਦੁਆਰਾ ਡੇਰਾ ਸੰਤਗੜ੍ਹ ਜਲੰਧਰ) ਅਤੇ ਪੰਥ ਪ੍ਰਸਿੱਧ ਕਥਾਵਾਚਕ ਗਿਆਨੀ ਲਵਪ੍ਰੀਤ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵੀਚਾਰਾਂ ਦੁਆਰਾ ਨਿਹਾਲ ਕੀਤਾ | ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਉੱਘੇ ਪੰਥਕ ਵਿਦਵਾਨ ਅਤੇ ਇਤਿਹਾਸਕਾਰ ਭਾਈ ਭਗਵਾਨ ਸਿੰਘ ਜੌਹਲ ਨੇ ਬਾਬਾ ਮਹਿੰਦਰ ਸਿੰਘ ਹਰਖੋਵਾਲੀਏ ਤੋਂ ਵਰਸੋਏ ਬਾਬਾ ਦੀਦਾਰ ਸਿੰਘ ਹਰਖੋਵਾਲੀਏ ਦੇ ਪਰਉਪਕਾਰੀ ਜੀਵਨ ਤੋਂ ਸੰਗਤ ਨੂੰ ਜਾਣੂ ਕਰਵਾਇਆ ਅਤੇ ਸੰਗਤ ਨੂੰ ਉਨ੍ਹਾਂ ਦੇ ਜਨਮਦਿਨ ਦੀ ਵਧਾਈ ਦਿੱਤੀ | ਸਮਾਗਮ ਦੌਰਾਨ ਆਏ ਰਾਗੀ ਜਥਿਆਂ, ਬੁਲਾਰਿਆਂ ਅਤੇ ਸੰਤਾਂ-ਮਹਾਂਪੁਰਸ਼ਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਭਾਈ ਬ੍ਰਹਮਜੋਤ ਸਿੰਘ, ਦਵਿੰਦਰ ਸਿੰਘ ਰਹੇਜਾ, ਅਜੀਤ ਸਿੰਘ ਰੰਧਾਵਾ, ਜਰਨੈਲ ਸਿੰਘ, ਪਰਮਜੀਤ ਸਿੰਘ ਬਾਵਾ, ਦਿਲਬਾਗ ਸਿੰਘ, ਜਸਵਿੰਦਰ ਸਿੰਘ ਯੂ.ਕੇ., ਅਵਤਾਰ ਸਿੰਘ ਸ਼ੰਟੀ, ਦਮਨਜੀਤ ਸਿੰਘ, ਗੁਰਿੰਦਰ ਸਿੰਘ ਮਝੈਲ, ਜਤਿੰਦਰਪਾਲ ਸਿੰਘ ਮਝੈਲ, ਬਲਦੇਵ ਸਿੰਘ (ਗਤਕਾ ਮਾਸਟਰ), ਸੁਰਜੀਤ ਸਿੰਘ ਸੇਵਕ, ਗੋਬਿੰਦ ਸਿੰਘ, ਹਰਸਿਮਰਨ ਸਿੰਘ, ਪਰਮਜੀਤ ਸਿੰਘ ਨੈਨਾ ਅਤੇ ਹੋਰ ਹਾਜ਼ਰ ਸਨ | ਸਮਾਗਮ ਦੌਰਾਨ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ |
ਪਿਛਲੀ ਖ਼ਬਰ ਚੋਣਾਂ ਖ਼ਤਮ ਹੁੰਦੇ ਹੀ ਕੇਂਦਰ ਸਰਕਾਰ ਨੇ ਦੇਸ਼ ਦੇ ਲੋਕਾਂ ਨੂੰ ਦਿੱਤਾ ਮਹਿੰਗਾਈ ਦਾ ਤੋਹਫ਼ਾ-ਸੁਰਿੰਦਰ ਕÏਰ ਅਗਲੀ ਖ਼ਬਰ ਪਾਸਲਾ ਤੇ ਜਾਮਾਰਾਏ ਨੇ ਕੀਤੀ ਕਿਸਾਨਾਂ 'ਤੇ ਜਬਰ ਢਾਹੁਣ ਦੀ ਕਰੜੀ ਨਿਖੇਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।