06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਫੇਰੀ ਨੇ ਉਮੀਦਵਾਰ ਪੂਜਾ ਦੀ ਚੋਣ ਮੁਹਿੰਮ ਨੂੰ ਸਿਖ਼ਰਾਂ 'ਤੇ ਪਹੁੰਚਾਇਆ

ਅਜੀਤ ਡੈਸਕ 23-05-2026
ਲੋਹੀਆਂ ਖਾਸ, 22 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਨਗਰ ਪੰਚਾਇਤ ਲੋਹੀਆਂ ਦੀਆਂ ਆਮ ਚੋਣਾਂ ਲਈ ਕਾਂਗਰਸ ਪਾਰਟੀ ਦੇ ਵਾਰਡ ਨੰ: 12 ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸੰਤੋਖ ਸਿੰਘ ਸਾਊਾਡ ਵਾਲਿਆਂ ਦੇ ਨੰੂਹ ਸ਼੍ਰੀਮਤੀ ਪੂਜਾ (ਪਤਨੀ ਪਰਮਿੰਦਰ ਸਿੰਘ ਪਿੰਦੂ) ਦੀ ਚੋਣ ਮੁਹਿੰਮ ਉਸ ਵੇਲੇ ਸਿੱਖਰਾਂ 'ਤੇ ਪੁੱਜ ਗਈ ਜਦੋਂ ਉਨ੍ਹਾਂ ਦੇ ਪ੍ਰਚਾਰ ਲਈ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਵਾਰਡ ਦੌਰਾਨ ਜ਼ੋਰਦਾਰ ਪ੍ਰਚਾਰ ਕੀਤਾ | ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਇੱਕ ਇਮਾਨਦਾਰ ਪਰਿਵਾਰ ਦੀ ਨੂੰ ਹ ਆਪਣੇ ਵਾਰਡ ਦੀ ਸੇਵਾ ਵਿੱਚ ਜੁੱਟੀ ਹੈ ਅਤੇ ਵਾਰਡ ਦੇ ਵੋਟਰਾਂ ਵੱਲੋਂ ਵੀ ਬਹੁਤ ਪਿਆਰ ਮਿਲ ਰਿਹਾ ਹੈ ਜੋ ਉਨ੍ਹਾਂ ਦੀ ਯਕੀਨੀ ਜਿੱਤ ਵਿੱਚ ਬਦਲ ਜਾਏਗਾ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਵਾਰਡਾਂ 'ਚ ਉਨ੍ਹਾਂ ਦੀ ਪਾਰਟੀ ਦੇ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਦਰਜ ਕਰਨਗੇ | ਇਸ ਮੌਕੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਪਵਨ ਕੁਮਾਰ ਗਾਂਧੀ, ਸੀਨੀਅਰ ਕਾਂਗਰਸੀ ਆਗੂ ਸੰਤੋਖ ਸਿੰਘ, ਯੂਥ ਕਾਂਗਰਸੀ ਆਗੂ ਪਰਮਿੰਦਰ ਸਿੰਘ ਪਿੰਦੂ ਸਮੇਤ ਹੋਰ ਵਰਕਰ ਵੀ ਹਾਜਰ ਸਨ |
ਪਿਛਲੀ ਖ਼ਬਰ ਪੰਜਾਬ 'ਚ ਤੇਜ਼ ਹਵਾਵਾਂ ਤੇ ਹਲਕੀ ਬਾਰਿਸ਼ ਦੇ ਬਾਵਜੂਦ ਤਪਸ਼ ਬਰਕਰਾਰ ਅਗਲੀ ਖ਼ਬਰ ਆਦਮਪੁਰ ਨਗਰ ਕੌਂਸਲ ਚੋਣਾਂ ਵਿਚ ਭਾਜਪਾ ਵਧੀਆ ਪ੍ਰਦਰਸ਼ਨ ਕਰੇਗੀ-ਸੁਸ਼ੀਲ ਕੁਮਾਰ ਰਿੰਕੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।