19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਸੁਆਹ

ਅਜੀਤ ਡੈਸਕ 27-05-2026
ਮਲਸੀਆਂ, 26 ਮਈ (ਦਲਜੀਤ ਸਿੰਘ ਸਚਦੇਵਾ)- ਪਿੰਡ ਚੱਕ ਚੇਲਾ ਵਿਖੇ ਬੀਤੀ ਰਾਤ ਇਕ ਕਰਿਆਨੇ ਦੀ ਦੁਕਾਨ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਲਖਵੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਚੱਕ ਚੇਲਾ ਨੇ ਦੱਸਿਆ ਕਿ ਉਹ ਰੋਜ਼ਾਨਾਂ ਦੀ ਤਰ੍ਹਾਂ ਆਪਣੀ ਕਰਿਆਨੇ ਦੀ ਦੁਕਾਨ ਬੰਦ ਕਰਕੇ ਗਿਆ ਸੀ | ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਦੇਰ ਰਾਤ ਕਰੀਬ ਢਾਈ ਵਜੇ ਵਾਪਰੀ, ਜਿਸ ਬਾਰੇ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਸੂਚਿਤ ਕੀਤਾ | ਜਦੋਂ ਉਸ ਨੇ ਮੌਕੇ 'ਤੇ ਆ ਕੇ ਦੇਖਿਆ ਤਾਂ ਸਾਮਾਨ ਸੜ੍ਹ ਕੇ ਸੁਆਹ ਹੋ ਚੁੱਕਾ ਸੀ | ਇਸ ਵਾਪਰੀ ਘਟਨਾ ਵਿਚ ਦੁਕਾਨ ਅੰਦਰ ਪਈ ਇਕ ਫਰਿੱਜ ਤੇ ਕਰਿਆਨੇ ਦਾ ਹੋਰ ਸਾਰਾ ਸਾਮਾਨ ਪੂਰੀ ਤਰ੍ਹਾਂ ਸੜ੍ਹ ਗਿਆ | ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਕਰੀਬ 50 ਤੋਂ 60 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ | ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਕੋਲੋਂ ਅੱਗ ਲੱਗਣ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ |

ਪਿਛਲੀ ਖ਼ਬਰ ਭੋਗਪੁਰ ਤੋਂ ਮਾਧੋਪੁਰ-ਰਾਸਤਗੋ ਨੂੰ ਜਾਂਦੀ ਸੜਕ ਦੀ ਤਰਸਯੋਗ ਹਾਲਤ ਕਾਰਨ ਪਿੰਡਾਂ ਦੇ ਲੋਕਾਂ ਵਲੋਂ ਰੋਸ ਪ੍ਰਦਰਸ਼ਨ <br/... ਅਗਲੀ ਖ਼ਬਰ ਨੂਰਮਹਿਲ ਵਿਖੇ ਨਗਰ ਕੌਂਸਲ ਚੋਣਾਂ ਅਮਨ ਅਮਾਨ ਨਾਲ ਸਮਾਪਤ 13 ਵਾਰਡਾਂ ਦੀ ਚੋਣ ਵਿੱਚ 41 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।