25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਵਡਾਲਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰਾਜਪਾਲ ਦੇ ਨਾਂਅ ਸੌਂਪਿਆ ਮੰਗ-ਪੱਤਰ <br/>

ਅਜੀਤ ਡੈਸਕ 03-06-2026
ਜਲੰਧਰ, 2 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਕੱਤਰ ਜਨਰਲ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਪਾਰਟੀ ਆਗੂਆਂ ਵਲੋਂ ਪੰਥ ਤੇ ਪੰਜਾਬ ਨੂੰ ਦਰਪੇਸ਼ ਮਸਲਿਆਂ ਦੇ ਹੱਲ ਲਈ ਰਾਜਪਾਲ ਦੇ ਨਾਂ ਜ਼ਿਲ੍ਹੇ ਦੇ ਪ੍ਰਸ਼ਾਸ਼ਨਿਕ ਅਧਿਕਾਰੀ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ | ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ 2026 ਵਿੱਚ ਸੋਧ ਕੀਤੇ ਜਾਣ ਦੀ ਮੰਗ ਕਰਦਿਆਂ ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਜਿੰਮੇਵਾਰ ਸਿੱਖ ਸੰਸਥਾਵਾਂ ਅਤੇ ਸਿਖ ਵਿਦਵਾਨਾਂ ਦੀ ਸਲਾਹ ਲਏ ਬਿਨ੍ਹਾਂ ਪਾਸ ਕੀਤਾ ਗਿਆ ਹੈ, ਜਿਸ ਕਾਰਨ ਇਸ ਵਿਚ ਭਾਰੀ ਤਰੁੱਟੀਆਂ ਹਨ ਅਤੇ ਇਹ ਵਿਵਾਦਤ ਬਣ ਗਿਆ ¢ ਇਸ ਮਾਮਲੇ 'ਚ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੇ ਵੀ ਆਪਣਾ ਬਣਦਾ ਰੋਲ ਨਹੀ ਨਿਭਾਇਆ, ਜਿਸ ਕਾਰਨ ਪੰਜਾਬ ਸਰਕਾਰ ਤੇ ਸਿੱਖ ਸੰਸਥਾਵਾਂ ਵਿਚਕਾਰ ਟਕਰਾਅ ਦੀ ਸਥਿਤੀ ਪੈਦਾ ਹੋ ਗਈ ਹੈ | ਇਸੇ ਤਰ੍ਹਾਂ ਉਨ੍ਹਾਂ ਜੂਨ 1984 ਦੇ ਘੱਲੂਘਾਰੇ ਦੀ ਜਾਂਚ ਦੀ ਵੀ ਮੰਗ ਕਰਦੇ ਹੋਏ ਕਿਹਾ ਕਿ ਇਸ ਮਾਮਲੇ 'ਚ ਭਾਰਤ ਸਰਕਾਰ ਨੂੰ ਸੰਸਦ ਵਿੱਚ ਮੁਆਫੀ ਮੰਗਣਾ ਚਾਹੀਦੀ ਹੈ ਤੇ ਸਵਰਗੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕੋਲੋਂ 'ਭਾਰਤ ਰਤਨ' ਵਾਪਸ ਲਿਆ ਜਾਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਇੰਦਰਾ ਗਾਂਧੀ ਏਅਰਪੋਰਟ ਦਿੱਲੀ ਦਾ ਨਾਮ ਵੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਮ 'ਤੇ ਰੱਖੇ ਜਾਣ ਦੀ ਮੰਗ ਕੀਤੀ | ਮੰਗ ਪੱਤਰ 'ਚ ਅੱਗੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੇ ਜਾਣ ਦੀ ਮੰਗ ਕਰਦੇ ਹੋਏ ਕਿਹਾ ਕਿ ਸਾਲ 2015 ਵਿੱਚ ਹੋਈਆਂ ਬੇਅਦਬੀਆਂ ਨਾਲ ਵਲੂੰਧਰੇ ਹਿਰਦਿਆਂ ਨੂੰ ਸ਼ਾਂਤ ਕਰਨ ਲਈ ਸਰਕਾਰਾਂ ਨੇ ਅਜੇ ਤੱਕ ਇਕ ਵੀ ਦੋਸ਼ੀ ਨੂੰ ਸਜ਼ਾ ਨਹੀਂ ਦਿੱਤੀ ¢ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਵੀ ਮੰਗ ਕਰਦੇ ਹੋਏ ਕਿਹਾ ਕਿ 2011 ਤੋਂ ਬਾਅਦ ਇਸ ਦੀਆਂ ਆਮ ਚੋਣਾਂ ਨਹੀਂ ਹੋਈਆਂ, ਜਿਸ ਕਾਰਨ ਇਹ ਸੰਸਥਾ ਇਕ ਪਰਵਾਰ ਦਾ ਰਾਜਨੀਤਿਕ ਵਿੰਗ ਬਣ ਕੇ ਰਹਿ ਗਈ ਹੈ ¢ ਪਾਰਟੀ ਨੇ ਬੰਦੀ ਸਿੱਖਾਂ ਨੂੰ ਵੀ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਹੈ | ਕਿਸਾਨ ਮਸਲੇ ਹੱਲ ਕਰਨ ਦੀ ਮੰਗ ਕਰਦੇ ਹੋਏ ਉਨ੍ਹਾਂ ਕਿਹਾ ਕਿ ਖਸਤਾ ਹਾਲ ਕਿਸਾਨੀ ਨੂੰ ਪੈਰਾਂ ਸਿਰ ਕਰਨ ਲਈ ਉਹਨਾਂ ਦੇ ਸਾਰੇ ਕਰਜ਼ੇ ਮਾਫ ਕੀਤੇ ਜਾਣ, ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨਾਲ ਫਸਲੀ ਵਿਭਿੰਨਤਾ ਲਿਆਂਦੀ ਜਾਵੇ, ਖੇਤੀ ਨਾਲ ਸੰਬੰਧਿਤ ਉਦਯੋਗ ਸਥਾਪਿਤ ਕਰਨ ਲਈ ਕਿਸਾਨਾਂ ਨੂੰ ਸਿਖਿਅਤ ਕਰਕੇ ਬਿਨਾ ਵਿਆਜ ਕਰਜੇ ਦਿੱਤੇ ਜਾਣ, ਦਰਿਆਈ ਪਾਣੀਆਂ ਨੂੰ ਪਹਿਲੇ ਹੱਕ ਵਜੋਂ ਪੰਜਾਬ ਦੇ ਖੇਤਾਂ ਦੇ ਹਰ ਨੱਕੇ ਤੇ ਹਰ ਘਰ ਦੀ ਟੂਟੀ ਤੱਕ ਪਹੁੰਚਦਾ ਕੀਤਾ ਜਾਵੇ, ਸਰਕਾਰੀ ਖਰਚੇ 'ਤੇ ਫਸਲੀ ਬੀਮਾ ਤੇ ਖੇਤੀ ਵਪਾਰ ਲਈ ਵਾਹਘਾ ਬਾਰਡਰ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ | ਇਸ ਮੌਕੇ ਉਨ੍ਹਾਂ ਪੰਜਾਬੀ ਬੋਲਦੇ ਇਲਾਕੇ ਸ਼ਾਮਿਲ ਕਰਕੇ ਅਧੂਰੇ ਪੰਜਾਬੀ ਸੂਬੇ ਨੂੰ ਪੂਰਾ ਕੀਤੇ ਜਾਣ ਦੀ ਮੰਗ ਕਰਦੇ ਹੋਏ ਪੰਜਾਬ ਦੇ ਦਰਿਆਈ ਪਾਣੀਆਂ 'ਤੇ ਪੰਜਾਬ ਦਾ ਹੱਕ ਮੰਨੇ ਜਾਣ ਅਤੇ ਰਾਜਸਥਾਨ ਤੇ ਹਰਿਆਣਾ ਨੂੰ ਦਿੱਤੇ ਜਾ ਰਹੇ ਪਾਣੀ ਦਾ ਮੁੱਲ ਨਿਰਧਾਰਤ ਕਰਕੇ 1966 ਤੋਂ ਮੁਆਵਜਾ ਦਿੱਤੇ ਜਾਣ ਦੀ ਵੀ ਮੰਗ ਉਠਾਈ | ਇਸ ਮੌਕੇ ਪਾਰਟੀ ਨੇ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਕਰਦੇ ਹੋਏ ਕਿਹਾ ਕਿ ਇਸ ਸੰਬੰਧੀ ਭਾਰਤ ਸਰਕਾਰ ਨੂੰ ਤੁਰੰਤ ਪਾਕਿਸਤਾਨ ਨਾਲ ਰਾਬਤਾ ਕਾਇਮ ਕਰਨਾ ਚਾਹੀਦਾ ਹੈ | ਇਸ ਮੌਕੇ ਵਫਦ 'ਚ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਤੋਂ ਇਲਾਵਾ ਸਰਵਣ ਸਿੰਘ ਫਿਲੌਰ, ਜਰਨੈਲ ਸਿੰਘ ਗੜਦੀਵਾਲਾ, ਅਮਰਜੀਤ ਸਿੰਘ ਕਿਸ਼ਨਪੁਰਾ, ਸੁਖਵੰਤ ਸਿੰਘ ਰÏਲੀ, ਬੀਬੀ ਹਰਜੀਤ ਕÏਰ ਤਲਵੰਡੀ, ਅਵਤਾਰ ਸਿੰਘ ਕਲੇਰ, ਜਗਜੀਤ ਸਿੰਘ ਗਾਬਾ, ਮਹਿੰਦਰ ਪਾਲ ਸਿੰਘ ਬਿਨਾਕਾ, ਮਲਕੀਤ ਸਿੰਘ ਦÏਲਤਪੁਰ, ਜਗਰੂਪ ਸਿੰਘ ਆਦਮਪੁਰ, ਮੇਜਰ ਸਿੰਘ ਹਰੀਪੁਰ, ਸ਼ੀਸ਼ਪਾਲ ਸਿੰਘ ਪੰਨੂ, ਭਗਵਾਨ ਸਿੰਘ ਫਤਿਹ ਜਲਾਲ, ਕੇਵਲ ਸਿੰਘ ਕੋਟ ਬਾਦਲ, ਖਾਂ ਹਰਿੰਦਰ ਸਿੰਘ ਸਰੀਂਹ, ਲਸ਼ਕਰ ਸਿੰਘ ਰਹੀਮਪੁਰ, ਬਲਵਿੰਦਰ ਸਿੰਘ ਆਲੇਵਾਲੀ, ਊਧਮ ਸਿੰਘ ਅÏਲਖ, ਹਰਜੋਤ ਸਿੰਘ ਫਰਵਾਲਾ ਤੇ ਪਰਮਿੰਦਰ ਸਿੰਘ ਚੱਕ ਕਲਾਂ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਕੇਂਦਰੀ ਹਲਕੇ ਦੇ ਬਜ਼ੁਰਗਾਂ ਲਈ ਨਿਤਿਨ ਕੋਹਲੀ ਦੀ ਅਹਿਮ ਪਹਿਲਕਦਮੀ, ਮੁਫ਼ਤ ਈ-ਰਿਕਸ਼ਾ ਸੇਵਾ ਸ਼ੁਰੂ <br/> ਅਗਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਲੋਂ ਡੀ.ਏ. ਖ਼ਿਲਾਫ਼ ਪੇਸ਼ ਰਿਪੋਰਟ ਦੀਆਂ ਕਾਪੀਆਂ ਸਾੜੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।