26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਡੀ.ਸੀ. ਦਫਤਰ ਬਾਹਰ ਧਰਨਾ

ਅਜੀਤ ਡੈਸਕ 03-06-2026
ਜਲੰਧਰ, 2 ਜੂਨ (ਜਸਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਵੱਖ-ਵੱਖ ਜਥੇਬੰਦੀਆਂ ਨਾਲ ਸੰਬੰਧਿਤ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਦੋ ਘੰਟੇ ਦਾ ਧਰਨਾ ਦਿੱਤਾ ਗਿਆ, ਉਪਰੰਤ ਏਡੀਸੀ ਨੂੰ ਇਕ ਮੰਗ ਪੱਤਰ ਵੀ ਸੌਂਪਿਆ ਗਿਆ | ਜਿਸ ਵਿਚ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ, ਗੈਸ ਸਿਲੰਡਰ ਤੇ ਖਾਦਾਂ ਦੀਆਂ ਕੀਮਤਾਂ 'ਚ ਕੀਤੇ ਗਏ ਵਾਧੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ | ਇਸ ਦੇ ਨਾਲ ਹੀ ਕਿਸਾਨਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਵਿੱਚੋਂ ਪੰਜਾਬ ਤੇ ਹਰਿਆਣਾ ਦੀ ਪੱਕੀ ਨੁਮਾਇੰਦਗੀ ਦਾ ਹੱਕ ਖੋਹਣ ਵਾਲਾ ਨੋਟੀਫਿਕੇਸ਼ਨ ਰੱਦ ਕਰਨ ਤੇ ਪੰਜਾਬ ਵਿੱਚ ਖਾਦਾਂ ਦੀ ਸਪਲਾਈ ਯਕੀਨੀ ਬਣਾਏ ਜਾਣ ਦੀ ਵੀ ਮੰਗ ਕੀਤੀ ਗਈ | ਇਸ ਤੋਂ ਇਲਾਵਾ ਸਾਰੀਆਂ ਫਸਲਾਂ ਦੀ ਐਮਐਸਪੀ 'ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਏ ਜਾਣ, ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਨ ਅਤੇ ਐਮਐਸਪੀ ਤੋਂ ਘੱਟ ਕੀਮਤ 'ਤੇ ਖਰੀਦ ਕਰਨ ਨੂੰ ਸਜ਼ਾ ਯੋਗ ਅਪਰਾਧ ਐਲਾਨੇ ਜਾਣ ਸੰਬੰਧੀ ਵੀ ਆਵਾਜ ਉਠਾਈ | ਇਸ ਮੌਕੇ ਆਗੂਆਂ ਨੇ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ 'ਤੇ ਲੀਕ ਮਾਰਨ ਦੀ ਵੀ ਮੰਗ ਕਰਦੇ ਹੋਏ ਅਮਰੀਕਾ ਨਾਲ ਕੀਤੇ ਵਪਾਰ ਸਮਝੌਤੇ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ | ਕਿਸਾਨ ਆਗੂਆਂ ਨੇ ਬਿਜਲੀ ਸੋਧ ਬਿਲ ਤੇ ਬੀਜ ਬਿਲ 2025 ਨੂੰ ਵੀ ਵਾਪਸ ਲਏ ਜਾਣ ਦੀ ਮੰਗ ਕਰਦੇ ਹੋਏ ਕਿਸਾਨਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਜਲਦ ਪੂਰਾ ਕਰਨ ਦੀ ਮੰਗ ਕੀਤੀ | ਧਰਨੇ 'ਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤੇ ਸੂਬਾ ਕਮੇਟੀ ਮੈਂਬਰ ਸੰਤੋਖ ਸਿੰਘ ਸੰਧੂ, ਗੁਰ ਕਮਲ ਸਿੰਘ ਜ਼ਿਲ੍ਹਾ ਸਕੱਤਰ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਿਲ੍ਹਾ ਪ੍ਰਧਾਨ ਸਤਨਾਮ ਸਿੰਘ ਲੋਹਗੜ੍ਹ, ਦੁਆਬਾ ਕਿਸਾਨ ਯੂਨੀਅਨ ਬਾਬਾ ਬਲਵਿੰਦਰ ਸਿੰਘ ,ਬੀਕੇਯੂ ਖਹਿਰਾ ਦੇ ਜਿਲਾ ਪ੍ਰਧਾਨ ਕੇਵਲ ਸਿੰਘ ਖਹਿਰਾ, ਦੁਆਬਾ ਕਿਸਾਨ ਸੰਘਰਸ਼ ਕਮੇਟੀ ਹਰਵਿੰਦਰ ਪਾਲ ਸਿੰਘ, ਬੀਕੇਯੂ ਉਗਰਾਹਾਂ ਦੇ ਮੋਹਣ ਸਿੰਘ ਬੱਲ, ਜਮਹੂਰੀ ਕਿਸਾਨ ਸਭਾ ਦੇ ਜਸਵਿੰਦਰ ਸਿੰਘ ਢੇਸੀ, ਮਨੋਹਰ ਸਿੰਘ ਗਿੱਲ ਆਦਿ ਕਿਸਾਨ ਆਗੂਆਂ ਨੇ ਵੀ ਹਿੱਸਾ ਲਿਆ |
ਪਿਛਲੀ ਖ਼ਬਰ ਜਲੰਧਰ ਵਿੱਚ ਲੁੱਟ-ਖੋਹ ਦਾ ਖ਼ੌਫ਼ ਵਧਿਆ, ਇਕ ਹੀ ਰਾਤ ਵਿਚ ਦੋ ਵਾਰਦਾਤਾਂ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਖੜ੍ਹੇ ਕੀਤੇ... ਅਗਲੀ ਖ਼ਬਰ ਲੁੱਕ, ਬਜਰੀ ਦੀਆਂ ਕੀਮਤਾਂ ਵਧਣ ਕਾਰਨ ਕਰੋੜਾਂ ਦੀਆਂ ਸੜਕਾਂ ਬਣਾਉਣ ਦਾ ਕੰਮ ਲਟਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।