26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਕੈਬਨਿਟ ਮੰਤਰੀ ਭਗਤ ਨੇ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਨੂੰ 5 ਲੱਖ ਰੁਪਏ ਦੇ ਚੈੱਕ ਵੰਡੇ

ਅਜੀਤ ਡੈਸਕ 03-06-2026
ਜਲੰਧਰ, 2 ਜੂਨ (ਜਤਿੰਦਰ ਪੰਮੀ)-ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵੈੱਸਟ ਹਲਕੇ ਅਧੀਨ ਕੰਮ ਕਰ ਰਹੀਆਂ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਕੁੱਲ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ | ਉਨ੍ਹਾਂ ਆਪਣੇ ਦਫਤਰ ਵਿੱਚ ਸਮਾਗਮ ਦੌਰਾਨ ਸੰਬੰਧਿਤ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਚੈਕ ਭੇਟ ਕੀਤੇ | ਇਸ ਮੌਕੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ, ਕਾਲਾ ਸੰਘਾ ਨੂੰ 1 ਲੱਖ ਰੁਪਏ, ਬਾਬਾ ਸਾਹਿਬ ਵੈਲਫੇਅਰ ਸੋਸਾਇਟੀ ਨੂੰ 1 ਲੱਖ ਰੁਪਏ, ਰਵਿਦਾਸ ਧਰਮ ਪ੍ਰਚਾਰ ਕਮੇਟੀ ਕੋਟ ਸਦੀਕ ਨੂੰ 2 ਲੱਖ ਰੁਪਏ ਅਤੇ ਇੱਛਾਧਾਰੀ ਵੈੱਲਫੇਅਰ ਸੋਸਾਇਟੀ ਕੋਟ ਸਦੀਕ ਨੂੰ 1 ਲੱਖ ਰੁਪਏ ਦੇ ਚੈਕ ਪ੍ਰਦਾਨ ਕੀਤੇ ਗਏ | ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੇ ਵਿਕਾਸ ਅਤੇ ਸਮਾਜਿਕ-ਧਾਰਮਿਕ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਸੇਵਾ, ਸਿੱਖਿਆ, ਸਮਾਜਿਕ ਜਾਗਰੂਕਤਾ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਸਰਕਾਰ ਦਾ ਉਦੇਸ਼ ਇਨ੍ਹਾਂ ਸੰਸਥਾਵਾਂ ਨੂੰ ਲੋੜੀਂਦਾ ਸਹਿਯੋਗ ਦੇ ਕੇ ਉਨ੍ਹਾਂ ਦੀਆਂ ਲੋਕ ਭਲਾਈ ਗਤੀਵਿਧੀਆਂ ਨੂੰ ਹੋਰ ਉਤਸ਼ਾਹਤ ਕਰਨਾ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਤੇ ਸਮਾਜ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਸਰਕਾਰ ਵੱਲੋਂ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਸਮਾਜ ਹਿੱਤ ਵਿੱਚ ਹੋਰ ਵੱਧ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ | ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦਾ ਧੰਨਵਾਦ ਕੀਤਾ | ਇਸ ਮੌਕੇ ਵਾਰਡ ਇੰਚਾਰਜ ਬਲਵਿੰਦਰ, ਟੇਕ ਚੰਦ, ਬਲਾਕ ਪ੍ਰਧਾਨ ਗੌਰਵ ਜੋਸ਼ੀ, ਸਤਪਾਲ ਭਗਤ ਅਤੇ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਜੈਵੀਰ ਸ਼ੇਰਗਿੱਲ ਦੀ ਅਗਵਾਈ 'ਚ ਭਾਜਪਾ ਆਗੂਆਂ ਨੇ ਪਿੰਡ ਰਾਏਪੁਰ ਦੇ ਅੱਗ ਕਾਂਡ ਪੀੜਤਾਂ ਨੂੰ ਵੰਡੀ ਰਾਹਤ ਸਮੱਗਰੀ ਅਗਲੀ ਖ਼ਬਰ ਅਸ਼ਟਾਮ ਫਰੋਸ਼ਾਂ ਨੇ ਆਪਣੀਆਂ ਮੰਗਾਂ ਦੇ ਹੱਕ 'ਚ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।