26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਿਵਲ ਸਰਜਨ ਵਲੋਂ ਬੀ.ਈ. ਈਜ਼ ਨੂੰ ਸਿਹਤ ਪ੍ਰੋਗਰਾਮਾਂ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕਰਨ ਦੀ ਹਦਾਇਤ

ਅਜੀਤ ਡੈਸਕ 03-06-2026
ਜਲੰਧਰ, 2 ਜੂਨ (ਜਤਿੰਦਰ ਪੰਮੀ)-ਸਿਵਲ ਸਰਜਨ ਡਾ. ਰਾਜੇਸ਼ ਗਰਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਸਮੂਹ ਬਲਾਕ ਐਕਸਟੈਂਸ਼ਨ ਐਜੂਕੇਟਰ (ਬੀ.ਈ.ਈ.) ਦੀ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਮੀਟਿੰਗ ਬੁਲਾਈ ਗਈ | ਮੀਟਿੰਗ ਦੌਰਾਨ ਸਮੂਹ ਬੀ.ਈ.ਈ. ਵੱਲੋਂ ਬਲਾਕ ਪੱਧਰ 'ਤੇ ਕੀਤੀਆਂ ਜਾ ਰਹੀਆਂ ਜਾਗਰੂਕਤਾ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਈਈਸੀ/ਬੀਸੀਸੀ ਗਤੀਵਿਧੀਆਂ ਸਬੰਧੀ ਵੇਰਵਾ ਰਿਪੋਰਟਾਂ ਪੇਸ਼ ਕੀਤੀਆਂ ਗਈਆਂ | ਸਿਵਲ ਸਰਜਨ ਵਲੋਂ ਬਲਾਕ ਪੱਧਰ 'ਤੇ ਕੀਤੀਆਂ ਜਾਣ ਵਾਲੀਆਂ ਸਿਹਤ ਪ੍ਰੋਗਰਾਮਾਂ ਸੰਬੰਧੀ ਜਾਗਰੂਕਤਾ ਗਤਿਵਿਧਿਆਂ ਦੀ ਸਮੀਖਿਆਂ ਕੀਤੀ ਗਈ | ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਸਮੂਹ ਬੀ.ਈ.ਈ. ਨੂੰ ਹਦਾਇਤ ਕਰਦਿਆਂ ਕਿਹਾ ਗਿਆ ਕਿ ਲੋਕਾਂ ਨੂੰ ਸੈਮੀਨਾਰਾਂ/ਸਮੂਹ ਚਰਚਾਵਾਂ ਰਾਹੀਂ ਵੱਖ-ਵੱਖ ਸਿਹਤ ਸਕੀਮਾਂ ਅਤੇ ਸਿਹਤ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ ਜਾਵੇ ਤਾਂ ਜੋ ਲੋਕ ਇਨ੍ਹਾਂ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਵੱਧ ਤੋਂ ਵੱਧ ਫਾਇਦਾ ਲੈ ਸਕਣ | ਉਨ੍ਹਾਂ ਸਿਹਤ ਸਟਾਫ ਨੂੰ ਸਖਤ ਹਦਾਇਤ ਦਿੰਦਿਆਂ ਕਿਹਾ ਕਿ ਗਰਭਵਤੀ ਔਰਤਾਂ ਦਾ ਐਂਟੀਨੇਟਲ ਚੈਕਅਪ 100 ਫੀਸਦ ਕਰਨਾ ਯਕੀਨੀ ਬਣਾਇਆ ਜਾਵੇ |
ਪਿਛਲੀ ਖ਼ਬਰ ਅੰਬੇਡਕਰ ਮਿਸ਼ਨ ਸੁਸਾਇਟੀ ਐੱਸ.ਆਈ.ਆਰ 'ਤੇ ਸੈਮੀਨਾਰ ਕਰੇਗੀ 7 ਨੂੰ ਅਗਲੀ ਖ਼ਬਰ ਠੰਢੇ ਜਲ ਦੀ ਛਬੀਲ ਲਗਾਉਣਾ ਪਰਉਪਕਾਰ ਦਾ ਕੰਮ-ਮੰਨਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।