26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਅੰਬੇਡਕਰ ਮਿਸ਼ਨ ਸੁਸਾਇਟੀ ਐੱਸ.ਆਈ.ਆਰ 'ਤੇ ਸੈਮੀਨਾਰ ਕਰੇਗੀ 7 ਨੂੰ

ਅਜੀਤ ਡੈਸਕ 03-06-2026
ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ) - ਅੰਬੇਡਕਰ ਮਿਸ਼ਨ ਸੁਸਾਇਟੀ (ਰਜਿ.), ਪੰਜਾਬ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਅੰਬੇਡਕਰ ਭਵਨ, ਡਾ. ਅੰਬੇਡਕਰ ਮਾਰਗ, ਜਲੰਧਰ ਵਿਖੇ ਹੋਈ | ਸੁਸਾਇਟੀ ਦੇ ਪ੍ਰਧਾਨ ਪ੍ਰੋਫ਼ੈਸਰ ਬਲਬੀਰ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ 'ਚ ਦੇਸ਼ ਦੇ ਮੌਜੂਦਾ ਹਾਲਾਤਾਂ 'ਤੇ ਵਿਚਾਰ ਚਰਚਾ ਕੀਤੀ ਗਈ | ਚਰਚਾ 'ਚ ਪਾਇਆ ਗਿਆ ਕਿ ਦੇਸ਼ 'ਚ ਇਸ ਸਮੇਂ ਦੋ ਅਹਿਮ ਭਖਦੇ ਮੁੱਦੇ ਹਨ, ਐੱਸ.ਆਈ.ਆਰ. ਅਤੇ ਜਨਗਣਨਾ, ਜੋ ਬਹੁਤ ਹੀ ਸੰਵੇਦਨਸ਼ੀਲ ਹਨ | ਸੁਸਾਇਟੀ ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਜਾਣਕਾਰੀ ਦਿੱਤੀ ਕਿ ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਐੱਸ.ਆਈ.ਆਰ. ਬਾਰੇ ਸਮਾਜ ਨੂੰ ਜਾਣੂ ਕਰਵਾਉਣ ਲਈ 7 ਜੂਨ, ਦਿਨ ਐਤਵਾਰ ਨੂੰ ਸ਼ਾਮ 4.30 ਵਜੇ ਇਕ ਸੈਮੀਨਾਰ ਕੀਤਾ ਜਾਵੇਗਾ | ਇਸ ਸੈਮੀਨਾਰ 'ਚ ਮੁੱਖ ਬੁਲਾਰੇ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਅਤੇ ਸੇਵਾਮੁਕਤ ਪਿ੍ੰਸੀਪਲ ਡਾ. ਕੇ.ਐੱਸ. ਫੁੱਲ ਹੋਣਗੇ ¢ ਮੀਟਿੰਗ ਦੌਰਾਨ ਡਾ. ਜੀ.ਸੀ. ਕੌਲ, ਸੂਰਜ ਵਿਰਦੀ, ਐਡਵੋਕੇਟ ਹਰਭਜਨ ਸਾਂਪਲਾ, ਚਰਨ ਦਾਸ ਸੰਧੂ, ਤਿਲਕ ਰਾਜ, ਡਾ. ਮਹਿੰਦਰ ਸੰਧੂ, ਪਰਮਿੰਦਰ ਸਿੰਘ ਖੁਤਣ, ਕਮਲ ਕੁਮਾਰ, ਮਨਜੀਤ ਸਿੰਘ ਅਤੇ ਪਸ਼ੋਰੀ ਲਾਲ ਸੰਧੂ ਹਾਜ਼ਰ ਸਨ |
ਪਿਛਲੀ ਖ਼ਬਰ ਸੇਂਟ ਸੋਲਜਰ ਨੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਪਿ੍ੰਸੀਪਲਾਂ ਤੇ ਡਾਇਰੈਕਟਰਾਂ ਦੀ ਮੀਟਿੰਗ ਕਰਵਾਈ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਬੀ.ਈ. ਈਜ਼ ਨੂੰ ਸਿਹਤ ਪ੍ਰੋਗਰਾਮਾਂ ਸੰਬੰਧੀ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕਰਨ ਦੀ ਹਦਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।