ਜਲੰਧਰ, 2 ਜੂਨ (ਪਵਨ ਖਰਬੰਦਾ)-ਸੇਂਟ ਸੋਲਜਰ ਗਰੁੱਪ ਆਫ ਇੰਸਟੀਚਿਊਸ਼ਨਜ਼ ਦੇ ਮੁੱਖ ਦਫ਼ਤਰ ਵਿੱਚ ਸਵ. ਅਨਿਲ ਚੋਪੜਾ ਦੇ ਦਿਖਾਏ ਹੋਏ ਮਾਰਗਦਰਸ਼ਨ ਨੂੰ ਕੇਂਦਰ ਵਿੱਚ ਰੱਖਦਿਆਂ ਅਤੇ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਦੀ ਅਗਵਾਈ ਹੇਠ ਸਕੂਲਾਂ ਦੇ ਪਿ੍ੰਸੀਪਲਾਂ ਅਤੇ ਡਾਇਰੈਕਟਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ¢ ਮੀਟਿੰਗ ਦੀ ਸ਼ੁਰੂਆਤ ਮੌਕੇ ਸਵ. ਚੇਅਰਮੈਨ ਅਨਿਲ ਚੋਪੜਾ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ¢ ਇਸ ਮੌਕੇ ਸਾਰੇ ਸਕੂਲ ਪਿ੍ੰਸੀਪਲਾਂ, ਡਾਇਰੈਕਟਰਾਂ ਅਤੇ ਗਰੁੱਪ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਅਰਪਿਤ ਕੀਤੀ ਅਤੇ ਸੰਸਥਾ ਦੀ ਤਰੱਕੀ ਅਤੇ ਸਫਲਤਾ ਵਿੱਚ ਉਨ੍ਹਾਂ ਦੇ ਅਮੁੱਲ ਯੋਗਦਾਨ ਨੂੰ ਯਾਦ ਕੀਤਾ¢ ਨਾਲ ਹੀ ਉਨ੍ਹਾਂ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੰਕਲਪ ਵੀ ਲਿਆ ਗਿਆ¢ ਮੀਟਿੰਗ ਦੌਰਾਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਨਵੇਂ ਅਕਾਦਮਿਕ ਸੈਸ਼ਨ ਲਈ ਰਣਨੀਤਕ ਯੋਜਨਾਵਾਂ ਸੰਬੰਧੀ ਵਿਸਤਿ੍ਤ ਚਰਚਾ ਕੀਤੀ ਗਈ¢ ਵਿਦਿਅਕ ਉਤਕ੍ਰਿਸ਼ਟਤਾ, ਸ਼ਖਸੀਅਤ ਵਿਕਾਸ, ਹੁਨਰ ਵਿਕਾਸ, ਅਨੁਸ਼ਾਸਨ, ਨਵੀਂ ਸਿੱਖਣ-ਸਿਖਾਉਣ ਦੀਆਂ ਵਿਧੀਆਂ, ਸਹਿ-ਪਾਠਕ੍ਰਮ ਗਤੀਵਿਧੀਆਂ ਅਤੇ ਵਿਦਿਆਰਥੀ ਭਲਾਈ ਨਾਲ ਸਬੰਧਿਤ ਅਹਿਮ ਮੁੱਦਿਆਂ ਦੀ ਸਮੀਖਿਆ ਕਰਦੇ ਹੋਏ ਭਵਿੱਖੀ ਯੋਜਨਾਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ¢ ਸੰਗੀਤਾ ਚੋਪੜਾ ਨੇ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਗੁਣਵੱਤਾਪੂਰਨ ਸਿੱਖਿਆ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਧਾਰਿਤ ਸਿੱਖਿਆ ਦੀ ਮਹੱਤਤਾ 'ਤੇ ਜ਼ੋਰ ਦਿੱਤਾ¢ ਉਨ੍ਹਾਂ ਸਾਰੇ ਸਿੱਖਿਆ ਪ੍ਰਬੰਧਕਾਂ ਨੂੰ ਮਿਲਜੁਲ ਕੇ ਕੰਮ ਕਰਨ ਅਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਯੋਗ, ਜ਼ਿੰਮੇਵਾਰ ਅਤੇ ਸਫਲ ਨਾਗਰਿਕ ਬਣਾਉਣ ਲਈ ਨਿਰੰਤਰ ਯਤਨਸ਼ੀਲ ਰਹਿਣ ਦਾ ਸੱਦਾ ਦਿੱਤਾ¢ ਇਸ ਦੇ ਨਾਲ ਹੀ ਉਨ੍ਹਾਂ ਨੇ ਸੇਂਟ ਸੋਲਜਰ ਗਰੁੱਪ ਦੀਆਂ ਉੱਚ ਕੋਟੀ ਦੀਆਂ ਵਿਦਿਅਕ ਪਰੰਪਰਾਵਾਂ ਨੂੰ ਕਾਇਮ ਰੱਖਣ 'ਤੇ ਵੀ ਜ਼ੋਰ ਦਿੱਤਾ¢ ਮੀਟਿੰਗ ਦਾ ਸਮਾਪਨ ਸਾਰੇ ਪਿ੍ੰਸੀਪਲਾਂ ਅਤੇ ਡਾਇਰੈਕਟਰਾਂ ਵੱਲੋਂ ਆਉਣ ਵਾਲੇ ਸੈਸ਼ਨ ਵਿੱਚ ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਤਕ੍ਰਿਸ਼ਟਤਾ ਵੱਲ ਨਿਰੰਤਰ ਕੰਮ ਕਰਨ ਅਤੇ ਨਵੀਆਂ ਵਿੱਦਿਅਕ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੇ ਸੰਕਲਪ ਨਾਲ ਹੋਇਆ ¢