26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਉਂਦਿਆਂ ਲਾਇਲਪੁਰ ਖ਼ਾਲਸਾ ਕਾਲਜ ਫਾਰ ਵਿਮੈਨ ਨੇ ਲਗਾਈ 'ਛਬੀਲ'

ਅਜੀਤ ਡੈਸਕ 03-06-2026
ਜਲੰਧਰ, 2 ਜੂਨ (ਐੱਮ. ਐੱਸ. ਲੋਹੀਆ) - ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵਿਮੈਨ, ਜਲੰਧਰ ਵਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਵਸ ਮਨਾਉਂਦੇ ਹੋਏ 'ਛਬੀਲ' ਲਗਾਈ ਗਈ | ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ, ਕੇ.ਸੀ.ਐੱਲ. ਗਰੁੱਪ ਆਫ਼ ਇੰਸਟੀਚਿਊਟਸ, ਡਾ. ਸਰਬਜੀਤ ਕੌਰ ਰਾਏ, ਪਿ੍ੰਸੀਪਲ, ਲਾਇਲਪੁਰ ਖ਼ਾਲਸਾ ਕਾਲਜ ਫਾਰ ਵਿਮੈਨ, ਜਲੰਧਰ, ਕਾਲਜ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੇ ਛਬੀਲ ਅਤੇ ਪ੍ਰਸ਼ਾਦ ਵਰਤਾਉਣ ਦੀ ਸੇਵਾ ਨਿਭਾਈ | ਪਿ੍ੰਸੀਪਲ ਡਾ. ਸਰਬਜੀਤ ਕੌਰ ਰਾਏ ਨੇ ਕਿਹਾ ਕਿ ਸਾਨੂੰ 5ਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਿੱਖ ਧਰਮ 'ਚ ਪਾਏ ਗਏ ਅਥਾਹ ਯੋਗਦਾਨ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ | ਉਨ੍ਹਾਂ ਕਿਹਾ ਕਿ ਅੱਜ ਅਧਿਆਤਮਿਕ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਭਰਪੂਰ ਸਿੱਖਿਆ ਦੇਣੀ ਜ਼ਰੂਰੀ ਹੈ, ਕਿਉਂਕਿ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਅਤੇ ਹੋਰ ਅਨੈਤਿਕ ਅਭਿਆਸਾਂ ਨਾਲ ਬਹੁਤ ਪ੍ਰਭਾਵਿਤ ਹੈ | ਉਨ੍ਹਾਂ ਕਿਹਾ ਕਿ ਕਾਲਜ ਨੇ ਹਮੇਸ਼ਾ ਅਜਿਹੀ ਸਿੱਖਿਆ ਦੇਣ 'ਤੇ ਧਿਆਨ ਕੇਂਦਰਿਤ ਕੀਤਾ ਹੈ, ਜੋ ਵਿਦਿਆਰਥੀਆਂ ਨੂੰ ਅਜਿਹੀਆਂ ਬੁਰਾਈਆਂ ਤੋਂ ਦੂਰ ਰਹਿਣ ਅਤੇ ਚੰਗੇ ਇਨਸਾਨ ਬਣਨ ਦੇ ਯੋਗ ਬਣਾਉਂਦੀ ਹੈ | ਉਨ੍ਹਾਂ ਦੱਸਿਆ ਕਿ ਇਸ ਹਫ਼ਤੇ ਦੌਰਾਨ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਅਤੇ ਪੋਸਟਰ ਮੇਕਿੰਗ ਵਰਗੀਆਂ ਕਈ ਗਤੀਵਿਧੀਆਂ ਵੀ ਕਰਵਾਈਆਂ ਗਈਆਂ |
ਪਿਛਲੀ ਖ਼ਬਰ ਬਲਰਾਜ ਠਾਕੁਰ ਨੂੰ ਕਾਂਗਰਸ ਪਾਰਟੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਲਈ ਐੱਸ ਆਈ ਆਰ. ਕੋਆਰਡੀਨੇਟਰ ਕੀਤਾ ਨਿਯੁਕਤ ਅਗਲੀ ਖ਼ਬਰ ਨਵੇਂ ਜੁਡੀਸ਼ੀਅਲ ਕੰਪਲੈਕਸ ਦੀ ਇਮਾਰਤ ਲਈ ਜਗ੍ਹਾ ਦਾ ਮੁੱਦਾ ਫਿਰ ਭਖਿਆ, ਲਈ ਜਾਵੇਗੀ ਵਕੀਲਾਂ ਦੀ ਰਾਇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।