27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਟੇਟ ਪਬਲਿਕ ਸਕੂਲ ਕੈਂਟ 'ਚ ਵੱਖ-ਵੱਖ ਕਾਰਗੁਜ਼ਾਰੀਆਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 03-06-2026
ਜਲੰਧਰ, 2 ਜੂਨ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿਖੇ ਵਿਦਿਆਰਥੀਆਂ ਦੇ (2025 -26) ਦੇ ਅਕਾਦਮਿਕ ਸੈਸ਼ਨ, ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ 'ਚ ਸ਼ਾਨਦਾਰ ਪ੍ਰਾਪਤੀਆਂ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ 'ਅਚੀਵਰਜ਼ ਡੇ' ਮਨਾਇਆ | ਇਸ ਸਮਾਗਮ ਦੌਰਾਨ ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਪੱਧਰ ਤੱਕ ਦੇ ਵਿਦਿਆਰਥੀਆਂ ਵੱਲੋਂ ਅਕਾਦਮਿਕ ਖੇਤਰ ਵਿੱਚ ਕੀਤੇ ਗਏ ਉੱਤਮ ਪ੍ਰਦਰਸ਼ਨ ਨੂੰ ਮਾਨਤਾ ਦਿੱਤੀ ਗਈ | ਇਸ ਮੌਕੇ ਗਰੁੱਪ ਆਫ਼ ਸਟੇਟ ਪਬਲਿਕ ਸਕੂਲਜ਼ ਦੇ ਪ੍ਰੈਜ਼ੀਡੈਂਟ ਡਾ. ਨਰੋਤਮ ਸਿੰਘ ਅਤੇ ਵਾਈਸ ਪ੍ਰੈਜ਼ੀਡੈਂਟ ਡਾ. ਗਗਨਦੀਪ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਸਮਾਗਮ ਦੀ ਸ਼ੁਰੂਆਤ ਦੀਪ ਪ੍ਰਜਵਲਨ ਨਾਲ ਕੀਤੀ ਗਈ, ਜੋ ਗਿਆਨ ਅਤੇ ਇੱਕ ਉੱਜਵਲ ਸ਼ੁਰੂਆਤ ਦਾ ਪ੍ਰਤੀਕ ਹੈ | ਇਸ ਉਪਰੰਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਪੇਸ਼ ਕੀਤਾ ਗਿਆ | ਉੱਤਮ ਪ੍ਰਦਰਸ਼ਨ ਨੂੰ ਮਾਨਤਾ ਦੇਣ ਲਈ ਤੇ ਸਕੂਲ ਦੀ ਪਰੰਪਰਾ ਨੂੰ ਕਾਇਮ ਰੱਖਦਿਆਂ ਮੁੱਖ ਮਹਿਮਾਨਾਂ ਅਤੇ ਪਿ੍ੰਸੀਪਲ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਪ੍ਰਮਾਣ-ਪੱਤਰ ਪ੍ਰਦਾਨ ਕੀਤੇ ਗਏ | ਇਨ੍ਹਾਂ ਵਿੱਚ ਸੀ.ਬੀ.ਐੱਸ.ਈ. ਬੋਰਡ ਪ੍ਰੀਖਿਆਵਾਂ (ਦਸਵੀਂ ਅਤੇ ਬਾਰ੍ਹਵੀਂ) ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅਤੇ ਪ੍ਰਾਇਮਰੀ ਤੋਂ ਉੱਚ ਕਲਾਸਾਂ ਤੱਕ ਸਕੂਲ ਪੱਧਰ 'ਤੇ ਸਰਵੋਤਮ ਨਤੀਜੇ ਹਾਸਲ ਕਰਨ ਵਾਲੇ ਵਿਦਿਆਰਥੀ ਸ਼ਾਮਿਲ ਸਨ | ਖੇਡਾਂ ਦੇ ਖੇਤਰ ਵਿੱਚ ਵੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਗੁਰਜਿੰਦ ਸਿੰਘ ਨੇ ਨੈਸ਼ਨਲ ਸਕੂਲ ਹਾਕੀ ਚੈਂਪੀਅਨਸ਼ਿਪ 'ਚ ਕਾਂਸੀ ਦਾ ਤਗਮਾ ਜਿੱਤ ਕੇ ਤੀਸਰਾ ਸਥਾਨ ਪ੍ਰਾਪਤ ਕਰਨ 'ਤੇ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਇਸੇ ਤਰ੍ਹਾਂ ਨਵਜੋਤ ਸਿੰਘ ਨੂੰ ਅੰਡਰ-17 ਰਾਜ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਸੋਨ ਤਗਮਾ ਜਿੱਤ ਕੇ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਜਸ਼ਨਦੀਪ ਕੌਰ ਨੂੰ ਅੰਡਰ-17 ਰਾਜ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਸੋਨ ਤਗਮਾ ਅਤੇ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਨਕਦ ਇਨਾਮੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਨ੍ਹਾਂ ਖਿਡਾਰੀਆਂ ਦੀਆਂ ਪ੍ਰਾਪਤੀਆਂ ਨੇ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਵਿੱਚ ਉੱਤਮ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ | ਪੁਰਸਕਾਰ ਵੰਡ ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਲੋਕ ਨਾਚਾਂ ਦੀ ਮਨਮੋਹਕ ਪੇਸ਼ਕਾਰੀ ਕੀਤੀ ਗਈ | ਰੰਗ-ਬਿਰੰਗੇ ਪਹਿਰਾਵਿਆਂ ਅਤੇ ਉਤਸ਼ਾਹਪੂਰਨ ਪ੍ਰਦਰਸ਼ਨਾਂ ਨੇ ਸਭ ਦਾ ਮਨ ਮੋਹ ਲਿਆ | ਸਮਾਗਮ ਦੌਰਾਨ ਸਕੂਲ ਦੇ ਪ੍ਰੈਜ਼ੀਡੈਂਟ ਡਾ. ਨਰੋਤਮ ਸਿੰਘ ਨੇ ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿੱਚ ਕਿਹਾ ਕਿ ਸਫਲਤਾ ਸਿਰਫ਼ ਅੰਕਾਂ ਨਾਲ ਨਹੀਂ ਮਾਪੀ ਜਾਂਦੀ, ਸਗੋਂ ਇਹ ਵਿਅਕਤੀ ਦੇ ਚਰਿੱਤਰ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਨਿਰੰਤਰ ਯਤਨਾਂ ਦਾ ਨਤੀਜਾ ਹੁੰਦੀ ਹੈ | ਹਰ ਵਿਦਿਆਰਥੀ ਵਿੱਚ ਅਸੀਮ ਸੰਭਾਵਨਾਵਾਂ ਹੁੰਦੀਆਂ ਹਨ ਅਤੇ ਸਹੀ ਮਾਰਗਦਰਸ਼ਨ 'ਤੇ ਦਿ੍ੜ੍ਹ ਇਰਾਦੇ ਨਾਲ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕਦੇ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੱਡੇ ਟੀਚੇ ਨਿਰਧਾਰਤ ਕਰਨ, ਚੁਣੌਤੀਆਂ ਦਾ ਦਲੇਰੀ ਨਾਲ ਸਾਹਮਣਾ ਕਰਨ ਅਤੇ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਨ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ | ਪਿ੍ੰਸੀਪਲ ਸਵੀਨਾ ਬਹਿਲ ਨੇ ਕਿਹਾ ਕਿ ਸਫਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ | ਦਿ੍ੜ੍ਹ ਸੰਕਲਪ, ਅਨੁਸ਼ਾਸਨ ਅਤੇ ਲਗਾਤਾਰ ਮਿਹਨਤ ਹੀ ਸਫਲਤਾ ਦੀ ਅਸਲ ਕੁੰਜੀ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਉੱਚ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ ਵਿੱਚ ਕੇਕ ਕੱਟ ਕੇ ਖੁਸ਼ੀਆਂ ਮਨਾਈਆਂ ਗਈਆਂ ਅਤੇ ਮੌਜੂਦ ਵਿਦਿਆਰਥੀਆਂ ਅਤੇ ਮਾਪਿਆਂ ਲਈ ਸਵਾਦਿਸ਼ਟ ਸਨੈਕਸ ਪਾਰਟੀ ਦਾ ਆਯੋਜਨ ਕੀਤਾ ਗਿਆ | ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਅਧਿਆਪਕਾ ਵਨੀਤ ਕੌਰ ਦੇ ਮਾਰਗਦਰਸ਼ਨ ਹੇਠ ਕੀਤਾ ਗਿਆ | ਅੰਤ ਵਿੱਚ ਸਕੂਲ ਦੇ ਪ੍ਰੈਜ਼ੀਡੈਂਟ ਡਾ. ਨਰੋਤਮ ਸਿੰਘ, ਵਾਈਸ ਪ੍ਰੈਜ਼ੀਡੈਂਟ ਡਾ. ਗਗਨਦੀਪ ਕੌਰ, ਪਿ੍ੰਸੀਪਲ ਸਵੀਨਾ ਬਹਿਲ ਅਤੇ ਵਾਈਸ ਪਿ੍ੰਸੀਪਲ ਗਗਨਦੀਪ ਕੌਰ ਖਹਿਰਾ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਚਾਰ ਦਿਨਾਂ ਤੋਂ ਨੈਸ਼ਨਲ ਹਾਈਵੇ 'ਤੇ ਖੜ੍ਹੀ ਹਾਦਸਾਗ੍ਰਸਤ ਕਾਰ ਨੇ ਖੋਲ੍ਹੀ ਪ੍ਰਸ਼ਾਸਨਿਕ ਲਾਪ੍ਰਵਾਹੀ ਦੀ ਪੋਲ ਅਗਲੀ ਖ਼ਬਰ ਸੰਯੁਕਤ ਡਾਇਰੈਕਟਰ ਨੇ ਜਨਗਣਨਾ ਦੇ ਕੰਮ ਦਾ ਲਿਆ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।