27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਮਲਸੀਆਂ ਤੋਂ ਪੰਜਵੀਂ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ

ਅਜੀਤ ਡੈਸਕ 03-06-2026
ਮਲਸੀਆਂ, 1 ਜੂਨ (ਸੁਖਦੀਪ ਸਿੰਘ)-ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਤਹਿਤ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਲਸੀਆਂ ਤੋਂ ਸਰਪੰਚ ਜੋਤੀ ਦੀ ਅਗਵਾਈ ਹੇਠ ਪੰਜਵੀਂ ਬੱਸ ਰਾਹੀਂ ਸੰਗਤਾਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਗਿਆ, ਜਿਸਨੂੰ ਵਿਰਾਸਤ ਸੇਵਾ ਸੰਗਠਨ ਹਲਕਾ ਸ਼ਾਹਕੋਟ ਦੇ ਕੋਆਰਡੀਨੇਟਰ ਕੁਲਵੰਤ ਸਿੰਘ ਸਿੱਧੂ ਅਤੇ ਬੈਕਫਿੰਕੋ ਪੰਜਾਬ ਦੇ ਵਾਇਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਇਸ ਮੌਕੇ ਸਰਪੰਚ ਜੋਤੀ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਜਿਸ ਦੌਰਾਨ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ, ਕੀਰਤਪੁਰ ਸਾਹਿਬ, ਵਿਰਾਸਤ-ਏ-ਖ਼ਾਲਸਾ ਅਤੇ ਮੰਦਿਰ ਮਾਤਾ ਨੈਣਾ ਦੇਵੀ (ਹਿਮਾਚਲ ਪ੍ਰਦੇਸ਼) ਦੇ ਦਰਸ਼ਨ ਕਰਵਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਭਲੇ ਲਈ ਲਗਾਤਾਰ ਕੰਮ ਕਰ ਰਹੀ ਹੈ | ਇਸ ਮੌਕੇ ਰੂਪ ਲਾਲ ਸ਼ਰਮਾ ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ, ਬਲਾਕ ਸੰਮਤੀ ਮੈਂਬਰ ਸਵਿੰਦਰ ਸੋਨੂੰ, ਜਗਦੀਸ਼ ਸਿੰਘ ਮਹਿਤਾ, ਅੰਕਿਤ ਗੁਪਤਾ ਸਟੈਨੋ ਐਸ.ਡੀ.ਐਮ., ਕਰਮਜੀਤ ਸਿੰਘ ਹੁੰਦਲ, ਪ੍ਰੀਤ ਮਠਾੜੂ ਸੀਨੀਅਰ ਆਗੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਸਮਾਜ ਦੇ ਹਰ ਵਰਗ ਦੀ ਲੜਾਈ ਲੜ ਰਹੀਆਂ ਹਨ-ਗੁਰਚਰਨ ਸਿੰਘ ਚਾਹਲ ਅਗਲੀ ਖ਼ਬਰ ਸਟਾਰ ਏਅਰਲਾਈਨਜ਼ ਨੇ ਮਈ 2026 ਵਿਚ ਸਭ ਤੋਂ ਵੱਧ 92% ਆਨ-ਟਾਈਮ ਪ੍ਰਦਰਸ਼ਨ ਪ੍ਰਾਪਤ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।