27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

'ਆਪ' ਸਰਕਾਰ ਵਲੋਂ ਲੋਕਾਂ ਦੇ ਭਲੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ-ਪਿੰਦਰ ਪੰਡੋਰੀ

ਅਜੀਤ ਡੈਸਕ 03-06-2026
ਮਲਸੀਆਂ, 2 ਜੂਨ (ਸੁਖਦੀਪ ਸਿੰਘ)-ਆਮ ਆਦਮੀ ਪਾਰਟੀ ਨੂੰ ਹਲਕਾ ਸ਼ਾਹਕੋਟ 'ਚ ਉਸ ਵੇਲੇ ਹੋਰ ਭਰਵਾਂ ਹੁੰਗਾਰਾ ਮਿਲਿਆ, ਜਦੋਂ ਪਿੰਡ ਕੋਟਲੀ ਗਾਜਰਾਂ ਦੇ ਵੱਡੀ ਗਿਣਤੀ 'ਚ ਪਰਿਵਾਰਾਂ ਨੇ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ 'ਆਪ' ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | 'ਆਪ' ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਸ਼ਾਮਲ ਹੋਏ ਪਰਿਵਾਰਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਭਲੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਕਾਰਨ ਲੋਕ ਇਸ ਪਾਰਟੀ ਦੀਆਂ ਨੀਤੀਆਂ ਤੋੋਂ ਬਹੁਤ ਖੁਸ਼ ਹਨ | ਉਨ੍ਹਾਂ ਕਿਹਾ ਕਿ ਪਿੱਛਲੇ ਸਮਿਆਂ ਦੌਰਾਨ ਰਾਜ ਕਰ ਚੁੱਕੀਆਂ ਅਕਾਲੀ-ਭਾਜਪਾ ਤੇ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਮਾੜੇ ਹਲਾਤਾਂ ਵੱਲ ਧੱਕਣ 'ਚ ਕੋਈ ਕਸਰ ਨਹੀਂ ਛੱਡੀ, ਜਿਸ ਕਾਰਨ ਲੋਕ ਉਨ੍ਹਾਂ ਪਾਰਟੀਆਂ ਨੂੰ ਹੁਣ ਮੂੰਹ ਨਹੀਂ ਲਗਾ ਰਹੇ ਤੇ ਵੱਡੀ ਗਿਣਤੀ 'ਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ | ਇਸ ਮੌਕੇ ਉਨ੍ਹਾਂ ਸ਼ਾਮਿਲ ਹੋਏ ਪਰਿਵਾਰ ਦਾ ਸਨਮਾਨ ਵੀ ਕੀਤਾ | ਇਸ ਮੌਕੇ ਬੈਕਫਿੰਕੋ ਦੇ ਵਾਇਸ ਚੇਅਰਮੈਨ ਹਰਜਿੰਦਰ ਸਿੰਘ ਸੀਚੇਵਾਲ, ਵਿਰਾਸਤ ਸੇਵਾ ਸੰਗਠਨ ਦੇ ਹਲਕਾ ਕੋਆਰਡੀਨੇਟਰ ਕੁਲਵੰਤ ਸਿੰਘ ਸਿੱਧੂ, ਸੁਰਜੀਤ ਸਿੰਘ ਬਾਬਾ ਗੌਰਾ, ਜਗਦੀਸ਼ ਸਿੰਘ ਮਹਿਤਾ, ਦਰਸ਼ਨ ਸਿੰਘ, ਬਲਵਿੰਦਰ ਸਿੰਘ ਚੰਦੀ, ਰਣਚੇਤ ਸਿੰਘ ਕੋਟਲੀ, ਨਿਰਮਲ ਸਿੰਘ ਜੰਮੂ, ਬਲਵਿੰਦਰ ਸਿੰਘ, ਕਸ਼ਮੀਰ ਸਿੰਘ, ਕਿਰਪਾਲ ਸਿੰਘ, ਅਵਤਾਰ ਸਿੰਘ, ਸੰਤੋਖ ਸਿੰਘ, ਦਲਬੀਰ ਸਿੰਘ, ਨਿਰਮਲ ਸਿੰਘ, ਰਾਮ ਗੋਪਾਲ, ਜਰਨੈਲ ਸਿੰਘ, ਗਗਨਦੀਪ ਸਿੰਘ, ਮੰਗਤ ਰਾਮ, ਸਰਪੰਚ ਇੰਦਰਪਾਲ ਸਿੰਘ, ਰੀਨਾ ਰਾਣੀ ਪੰਚ, ਦੇਸ ਰਾਜ ਪੰਚ, ਅਰਸ਼ਦੀਪ ਸਿੰਘ, ਸੁਖਵਿੰਦਰ ਸਿੰਘ ਸਰਪੰਚ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇਸ਼ ਅਤੇ ਸੂਬੇ ਲਈ ਬੇਹੱਦ ਘਾਤਕ ਬਣ ਰਹੀਆਂ ਹਨ-ਸਾਬਕਾ ਵਿਧਾਇਕ ਚੌਧਰੀ ਸੁਰਿੰਦਰ... ਅਗਲੀ ਖ਼ਬਰ ਕਿਸਾਨ ਜਥੇਬੰਦੀਆਂ ਸਮਾਜ ਦੇ ਹਰ ਵਰਗ ਦੀ ਲੜਾਈ ਲੜ ਰਹੀਆਂ ਹਨ-ਗੁਰਚਰਨ ਸਿੰਘ ਚਾਹਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।