12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਕੈਨੇਡਾ ਜਾਣ ਵਾਲੇ ਵਫਦ ਦਾ ਹਿੱਸਾ ਬਣਨਾ ਮਾਣ ਦੀ ਗੱਲ-ਐਡ. ਰਾਜਕਮਲ ਸਿੰਘ ਭੁੱਲਰ

ਅਜੀਤ ਡੈਸਕ 06-06-2026
ਜਲੰਧਰ, 5 ਜੂਨ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਤੇ ਨਕੋਦਰ ਹਲਕੇ ਦੇ ਕੋਆਰਡੀਨੇਟਰ ਐਡਵੋਕੇਟ ਰਾਜ ਕਮਲ ਸਿੰਘ ਭੁੱਲਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਕੈਨੇਡਾ ਜਾਣ ਵਾਲੇ ਵਫਦ 'ਚ ਉਨ੍ਹਾਂ ਨੂੰ ਸ਼ਾਮਿਲ ਕਰਨ 'ਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਹੀ ਮਾਣ ਦੀ ਗੱਲ ਹੈ ਕਿ ਪਾਰਟੀ ਹਾਈਕਮਾਨ ਨੇ ਉਨ੍ਹਾਂ ਨੂੰ ਇਸ ਜ਼ਿੰਮੇਵਾਰੀ ਲਈ ਚੁਣਿਆ ਹੈ | ਉਨ੍ਹਾਂ ਕਿਹਾ ਕਿ ਇਹ ਵਫਦ 11 ਜੂਨ ਨੂੰ ਕੈਨੇਡਾ ਜਾ ਰਿਹਾ ਹੈ, ਜਿੱਥੇ ਉਹ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ 'ਚ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੇ ਹੱਕ 'ਚ ਲਾਮਬੰਦ ਕਰਨਗੇ ਤੇ ਇਸ ਦੌਰਾਨ ਉਹ ਪਾਰਟੀ ਦੀਆਂ ਨੀਤੀਆਂ ਤੋਂ ਵੀ ਉਨ੍ਹਾਂ ਨੂੰ ਜਾਣੂ ਕਰਵਾਉਣਗੇ | ਐਡਵੋਕੇਟ ਰਾਜਕਮਲ ਸਿੰਘ ਭੁੱਲਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਹੈ ਤੇ ਹੁਣ ਜਦੋਂ ਰਾਜ ਵਿਧਾਨ ਸਭਾ ਦੀਆਂ ਚੋਣਾਂ ਇਕ ਵਾਰ ਫਿਰ ਸਿਰ 'ਤੇ ਆ ਗਈਆਂ ਹਨ ਤੇ ਅਜਿਹੇ 'ਚ ਪ੍ਰਵਾਸੀ ਪੰਜਾਬੀਆਂ ਦਾ ਸਾਥ ਹੋਰ ਵੀ ਜ਼ਰੂਰੀ ਹੋ ਜਾਂਦਾ ਹੈ | ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਬੇਸ਼ੱਕ ਵਿਦੇਸ਼ਾਂ 'ਚ ਵਸ ਗਏ ਹਨ ਪਰ ਉਨ੍ਹਾਂ ਦਾ ਦਿਲ ਅੱਜ ਵੀ ਆਪਣੇ ਵਤਨ ਲਈ ਧੜਕਦਾ ਹੈ ਤੇ ਉਹ ਸੂਬੇ ਦੀ ਰਾਜਨੀਤੀ 'ਚ ਵੀ ਗਹਿਰੀ ਦਿਲਚਸਪੀ ਲੈਂਦੇ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪ੍ਰਵਾਸੀ ਪੰਜਾਬੀਆਂ ਦਾ ਮੋਹ ਪੂਰੀ ਤਰ੍ਹਾਂ ਨਾਲ ਭੰਗ ਹੋ ਚੁੱਕਾ ਹੈ ਤੇ ਉਹ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨਾ ਚਾਹੁੰਦੇ ਹਨ ਤੇ ਇਹ ਵਫਦ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਨਾਲ ਜੋੜਨ ਲਈ ਯਤਨ ਕਰੇਗਾ |
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਰਿਹਾਇਸ਼ੀ ਸਮਰ ਕੈਂਪ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਇਕ ਸਾਲ ਤੋਂ ਟੁੱਟੀਆਂ ਸੜਕਾਂ ਨਾਲ ਜੂਝ ਰਹੇ ਜਲੰਧਰ ਛਾਉਣੀ ਹਲਕੇ ਦੇ ਲੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।