11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੈਂਟਰਲ ਟਾਊਨ ਵਿਖੇ ਕਰਵਾਏ ਸਮਾਗਮ

ਅਜੀਤ ਡੈਸਕ 06-06-2026
ਜਲੰਧਰ, 5 ਜੂਨ (ਐੱਮ. ਐੱਸ. ਲੋਹੀਆ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਵਿਖੇ ਜੂਨ 1984 'ਚ ਵਾਪਰੇ ਸਾਕਾ ਨੀਲਾ ਤਾਰਾ (ਅਪ੍ਰੇਸ਼ਨ ਬਲਿਊ ਸਟਾਰ) ਦੇ 'ਚ ਸ਼ਹੀਦ ਹੋਏ ਸਿੰਘਾਂ, ਸਿੰਘਣੀਆਂ, ਭੁਝੰਗੀਆਂ ਦੀ ਯਾਦ 'ਚ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ, ਜਲੰਧਰ ਵਿਖੇ ਘੱਲੂਘਾਰਾ ਦਿਵਸ ਪ੍ਰਬੰਧਕ ਕਮੇਟੀ ਵਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਜਾਏ ਸ਼ਾਮ ਦੇ ਵਿਸ਼ੇਸ਼ ਦੀਵਾਨ ਅੰਦਰ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਅਤੇ ਭਾਈ ਸ਼ਨਬੀਰ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਪ੍ਰਸਿੱਧ ਵਿਦਵਾਨ ਕਥਾਵਾਚਕ ਗਿਆਨੀ ਛਨਬੀਰ ਸਿੰਘ (ਯੂ.ਐਸ.ਏ. ਵਾਲੇ) ਵਲੋਂ ਸਾਕਾ ਨੀਲਾ ਤਾਰਾ ਦਾ ਇਤਿਹਾਸ ਸਰਵਣ ਕਰਵਾਇਆ ਗਿਆ | ਸਮਾਪਤੀ ਮੌਕੇ ਅਰਦਾਸ ਅਤੇ ਹੁਕਮਨਾਮੇ ਦੀ ਸੇਵਾ ਹੈੱਡ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ (ਤਰਨਤਾਰਨ ਸਾਹਿਬ) ਵਾਲਿਆਂ ਨੇ ਕੀਤੀ ¢ ਸਟੇਜ ਸਕੱਤਰ ਦੀ ਸੇਵਾ ਜਨਰਲ ਸਕੱਤਰ ਪਰਮਿੰਦਰ ਸਿੰਘ ਡਿੰਪੀ ਵਲੋਂ ਨਿਭਾਈ ਗਈ | ਪ੍ਰਧਾਨ ਚਰਨਜੀਤ ਸਿੰਘ (ਡੀ. ਸੀ. ਟਾਇਰ) ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਜਤਿੰਦਰ ਸਿੰਘ ਖ਼ਾਲਸਾ, ਰਜਿੰਦਰ ਸਿੰਘ ਬੇਦੀ, ਬਲਜੀਤ ਸਿੰਘ ਸੇਠੀ, ਬਲਬੀਰ ਸਿੰਘ, ਸਰਬਜੀਤ ਸਿੰਘ, ਰਵਿੰਦਰ ਸਿੰਘ ਰੀਹਲ, ਸਰਦੂਲ ਸਿੰਘ ਕਾਨਪੁਰੀ, ਮਨਵਿੰਦਰ ਸਿੰਘ ਸਹਿਗਲ, ਦਵਿੰਦਰ ਸਿੰਘ, ਹਰਜਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਮਿੰਦਰ ਸਿੰਘ ਗੋਮਾ, ਪਰਮਜੀਤ ਸਿੰਘ, ਗੁਰਜੀਤ ਸਿੰਘ, ਸੁਖਦੇਵ ਸਿੰਘ ਸਹਿਗਲ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਹਰਵਿੰਦਰ ਸਿੰਘ ਸੱਗੂ ਐਡਵੋਕੇਟ, ਚਰਨਜੀਤ ਸਿੰਘ ਮੱਕੜ, ਗੁਰਿੰਦਰ ਸਿੰਘ ਮਝੈਲ, ਜਸਬੀਰ ਸਿੰਘ ਦਕੋਹਾ, ਅਮਰਜੀਤ ਸਿੰਘ ਬੰਟੀ, ਜਤਿੰਦਰ ਪਾਲ ਸਿੰਘ ਮਝੈਲ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਰਾਮਾ ਮੰਡੀ 'ਚ ਗੰਦਗੀ ਦੇ ਮਾਹੌਲ 'ਚ ਬਣਾਏ ਜਾ ਰਹੇ ਪਕੌੜੇ, ਸਿਹਤ ਵਿਭਾਗ ਬਣਿਆ ਮੂਕ ਦਰਸ਼ਕ ਅਗਲੀ ਖ਼ਬਰ ਦੋ ਪ੍ਰਵਾਸੀ ਭਾਰਤੀਆਂ ਦੀਆਂ ਕੋਠੀਆਂ 'ਚੋਂ ਲੱਖਾਂ ਦਾ ਸਾਮਾਨ ਤੇ ਨਕਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।