10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ 'ਅਹੁਦਾ ਸੰਭਾਲ ਸਨਮਾਨ ਸਮਾਗਮ' ਕਰਵਾਇਆ

ਵਿਦਿਆਰਥੀਆਂ ਵਲੋਂ ਅਹੁਦਾ ਸੰਭਾਲਣ ਮੌਕੇ ਪਿ੍ੰਸੀਪਲ ਰਣਜੀਤ ਸਿੰਘ, ਸੰਤ ਜਨਕ ਸਿੰਘ ਸਮੇਤ ਸਟਾਫ਼ ਤੇ ਵਿਦਿਆਰਥੀ ਹਾਜ਼ਰ | ਤਸਵੀਰ : ਹਰਪ੍ਰੀਤ ਸਿੰਘ <br/> 06-06-2026
ਆਦਮਪੁਰ, 5 ਜੂਨ (ਹਰਪ੍ਰੀਤ ਸਿੰਘ)-ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਵਿੱਦਿਅਕ ਵਰ੍ਹੇ 2026-27 ਲਈ 'ਅਹੁਦਾ ਸੰਭਾਲ ਸਨਮਾਨ ਸਮਾਗਮ ਬਹੁਤ ਹੀ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਆਯੋਜਿਤ ਕੀਤਾ ਗਿਆ | ਇਸ ਦੌਰਾਨ ਸਕੂਲ ਦੀ ਨਵੀਂ ਚੁਣੀ ਗਈ ਵਿਦਿਆਰਥੀ ਪ੍ਰੀਸ਼ਦ (ਸਟੂਡੈਂਟ ਕੌਂਸਲ) ਦਾ ਰਸਮੀ ਉਦਘਾਟਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਪ੍ਰਮਾਤਮਾ ਦੇ ਨਾਮ ਦਾ ਓਟ ਆਸਰਾ ਲੈਂਦਿਆਂ ਪਵਿੱਤਰ ਸ਼ਬਦ ਗਾਇਨ ਨਾਲ ਹੋਈ, ਜਿਸ ਵਿੱਚ ਵਿਦਿਆਰਥੀ ਆਗੂਆਂ ਦੀ ਸਫ਼ਲਤਾ, ਉੱਜਵਲ ਭਵਿੱਖ ਅਤੇ ਤੰਦਰੁਸਤੀ ਲਈ ਪ੍ਰਮਾਤਮਾ ਤੋਂ ਅਸੀਸ ਮੰਗੀ ਗਈ | ਇਸ ਤੋਂ ਬਾਅਦ ਨਵੇਂ ਚੁਣੇ ਗਏ ਕੌਂਸਲ ਮੈਂਬਰਾਂ ਦੁਆਰਾ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਏਕਤਾ ਦਾ ਪ੍ਰਦਰਸ਼ਨ ਕਰਦੇ ਹੋਏ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਮਾਰਚ ਪਾਸਟ ਕੀਤਾ ਗਿਆ | ਸਮਾਗਮ ਦੌਰਾਨ ਸੰਤ ਬਾਬਾ ਜਨਕ ਸਿੰਘ ਦੁਆਰਾ ਚੁਣੀ ਗਈ ਵਿਦਿਆਰਥੀ ਪ੍ਰੀਸ਼ਦ ਦੇ ਨਾਵਾਂ ਦਾ ਰਸਮੀ ਐਲਾਨ ਕੀਤਾ ਗਿਆ | ਮੁੱਖ ਅਹੁਦਿਆਂ 'ਤੇ ਚੁਣੇ ਗਏ ਅਹੁਦੇਦਾਰਾਂ ਵਿੱਚ ਅਰਸ਼ਦੀਪ ਸਿੰਘ ਨੂੰ 'ਹੈੱਡ ਬੁਆਏ', ਹਰਜਾਪ ਕੌਰ ਜੱਜ ਨੂੰ 'ਹੈੱਡ ਗਰਲ', ਹਰਜੋਤ ਸਿੰਘ ਪੰਮਾ ਨੂੰ 'ਵਾਈਸ ਹੈੱਡ ਬੁਆਏ' ਅਤੇ ਸਨੇਹਾ ਕਟਨੇਰੀਆ ਨੂੰ 'ਵਾਈਸ ਹੈੱਡ ਗਰਲ' ਨਿਯੁਕਤ ਕੀਤਾ ਗਿਆ | ਇਹਨਾਂ ਤੋਂ ਇਲਾਵਾ ਵੱਖ-ਵੱਖ ਹਾਊਸਾਂ ਦੇ ਕੈਪਟਨ, ਵਾਈਸ ਕੈਪਟਨ ਅਤੇ ਨਵੇਂ ਚੁਣੇ ਗਏ ਕੌਂਸਲ ਮੈਂਬਰਾਂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ | ਸਮੂਹ ਅਹੁਦੇਦਾਰਾਂ ਨੇ ਸਕੂਲ ਦੀਆਂ ਉੱਚ ਕਦਰਾਂ-ਕੀਮਤਾਂ ਅਤੇ ਪਰੰਪਰਾਵਾਂ ਨੂੰ ਕਾਇਮ ਰੱਖਣ ਅਤੇ ਪੂਰੀ ਇਮਾਨਦਾਰੀ, ਨਿਸ਼ਠਾ ਤੇ ਸਮਰਪਣ ਭਾਵਨਾ ਨਾਲ ਆਪਣੇ ਫਰਜ਼ਾਂ ਨੂੰ ਨਿਭਾਉਣ ਦਾ ਪ੍ਰਣ ਲਿਆ | ਇਸ ਮੌਕੇ ਚੁਣੇ ਗਏ ਪ੍ਰੀਸ਼ਦ ਮੈਂਬਰਾਂ ਨੂੰ ਬਾਬਾ ਜਨਕ ਸਿੰਘ, ਪਿ੍ੰਸੀਪਲ ਰਣਜੀਤ ਸਿੰਘ, ਵਾਈਸ ਪਿ੍ੰਸੀਪਲ ਬਲਜੀਤ ਸਿੰਘ ਅਤੇ ਹੈੱਡ ਕੁਆਰਡੀਨੇਟਰ ਮੈਡਮ ਸਰਬਜੀਤ ਕੌਰ ਦੁਆਰਾ ਰਸਮੀ ਤੌਰ 'ਤੇ ਬੈਜ ਅਤੇ ਸਕਾਫ਼ ਲਗਾ ਕੇ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਸਮਾਗਮ ਦੌਰਾਨ ਪਿ੍ੰਸੀਪਲ ਰਣਜੀਤ ਸਿੰਘ ਵੱਲੋਂ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਉਨ੍ਹਾਂ ਦੀ ਹੌਸਲਾ-ਅਫਜ਼ਾਈ ਕੀਤੀ |
ਪਿਛਲੀ ਖ਼ਬਰ 'ਅਮਨਪ੍ਰੀਤ ਹਸਪਤਾਲ ਲੋਹੀਆਂ' 'ਚ ਐਕਸ ਐੱਸ.ਐੱਮ.ਓ. ਡਾ. ਰਾਜਿੰਦਰ ਕੁਮਾਰ ਦੇਣਗੇ ਸੇਵਾਵਾਂ-ਡਾ. ਅਮਨਪ੍ਰੀਤ ਸਿੰਘ ਅਗਲੀ ਖ਼ਬਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।