10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਅੰਤਰਰਾਸ਼ਟਰੀ ਖਿਡਾਰੀ ਦਵਿੰਦਰ ਸਿੰਘ ਕੰਗ ਦਾ ਆਪਣੇ ਪਿੰਡ ਚੱਕ ਸ਼ਕੂਰ ਪਹੁੰਚਣ 'ਤੇ ਸਵਾਗਤ

ਅਜੀਤ ਡੈਸਕ 06-06-2026
ਭੋਗਪੁਰ, 5 ਜੂਨ (ਕਮਲਜੀਤ ਸਿੰਘ ਡੱਲੀ)-ਭੋਗਪੁਰ ਨਜ਼ਦੀਕੀ ਪਿੰਡ ਚੱਕ ਸ਼ਕੂਰ ਨਿਵਾਸੀ ਦਵਿੰਦਰ ਸਿੰਘ ਕੰਗ ਹਾਲ ਹੀ ਵਿਚ ਹੋਈਆਂ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ (ਲੰਡਨ) ਵਿਖੇ ਫਾਈਨਲ ਰਾਊਾਡ ਲਈ ਕੁਆਲੀਫਾਈ ਕਰਨ ਵਾਲੇ ਪਹਿਲੇ ਭਾਰਤੀ ਬਣੇ ਹਨ, ਜਿਸ ਦਾ ਆਪਣੇ ਪਿੰਡ ਚੱਕ ਸ਼ਕੂਰ ਜ਼ਿਲਾ ਜਲੰਧਰ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਵਲੋਂ ਉਸਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਵਿੰਦਰ ਸਿੰਘ ਕੰਗ ਨੇ ਦੱਸਿਆ ਕਿ ਉਸ ਨੇ ਐਥਲੈਟਿਕਸ (ਜੈਵਲਿਨ ਥਰੋ) ਵਿਚ 8 ਵਾਰ ਪੰਜਾਬ ਸਟੇਟ ਚੈਂਪੀਅਨ ਪੰਜਾਬ ਸਟੇਟ ਰਿਕਾਰਡ ਬਣਾਇਆ | ਇਸ ਤੋਂ ਇਲਾਵਾ 25 ਵਾਰ ਨੈਸ਼ਨਲ ਚੈਂਪੀਅਨ, 3 ਵਾਰ ਏਸ਼ੀਅਨ ਚੈਂਪੀਅਨ ਦਾ ਰਿਕਾਰਡ ਬਣਾਇਆ ਅਤੇ ਹੁਣ ਏਸ਼ੀਅਨ ਖੇਡਾਂ ਦੀ ਤਿਆਰੀ ਕਰ ਰਿਹਾ ਹੈ | ਇਸ ਮੌਕੇ ਜਸਵਿੰਦਰ ਸਿੰਘ ਸਰਪੰਚ, ਰਣਧੀਰ ਸਿੰਘ ਰੰਧਾਵਾ, ਮੇਜਰ ਸਿੰਘ ਕੰਗ, ਜਗਤਾਰ ਸਿੰਘ ਠੇਕੇਦਾਰ, ਰਣਜੀਤ ਸਿੰਘ ਸੰਧੂ, ਨੰਬਰਦਾਰ ਨਿਰਮਲ ਸਿੰਘ, ਸਰੂਪ ਸਿੰਘ ਸਾਬਕਾ ਸਰਪੰਚ, ਜਸਵਿੰਦਰ ਸਿੰਘ ਭੰਗੂ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਘੱਲੂਘਾਰਾ ਹਫ਼ਤੇ ਦੇ ਮੱਦੇਨਜ਼ਰ ਪੁਲਿਸ ਵਲੋਂ ਫਲੈਗ ਮਾਰਚ, ਲੋਕਾਂ ਨੂੰ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਅਗਲੀ ਖ਼ਬਰ ਮਲਸੀਆਂ ਤੋਂ 4 ਦਿਨਾ ਯਾਤਰਾ ਦੌਰਾਨ ਸੰਗਤਾਂ ਨੇ ਸ੍ਰੀ ਮਨੀਕਰਨ ਸਮੇਤ ਵੱਖ-ਵੱਖ ਗੁਰੂਧਾਮਾਂ ਦੇ ਕੀਤੇ ਦਰਸ਼ਨ-ਦੀਦਾਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।