06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ 22 ਨੂੰ ਮੁਜ਼ਾਹਰਾ ਕਰਨ ਦਾ ਐਲਾਨ

ਅਜੀਤ ਡੈਸਕ 13-06-2026
ਜਲੰਧਰ, 12 ਜੂਨ (ਐੱਮ. ਐੱਸ. ਲੋਹੀਆ)-ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਰਤੀ ਆਰ.ਐੱਮ.ਪੀ.ਆਈ ਦੇ ਆਗੂ ਦਰਸ਼ਨ ਨਾਹਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਵਿਚਾਰ ਚਰਚਾ ਉਪਰੰਤ ਫਰੰਟ ਦੇ ਸੂਬਾ ਸੱਦੇ ਤਹਿਤ 22 ਜੂਨ ਨੂੰ ਬਾਬਾ ਵਿਸ਼ਨੂੰ ਗਣੇਸ਼ ਪਿੰਗਲਾ ਹਾਲ ਦੇਸ਼ ਭਗਤ ਯਾਦਗਾਰ ਹਾਲ ਵਿਖੇ ਜ਼ਿਲ੍ਹਾ ਪੱਧਰੀ ਰੈਲੀ ਕਰਨ ਅਤੇ ਉਸ ਤੋਂ ਬਾਅਦ ਸ਼ਹਿਰ 'ਚ ਮੁਜ਼ਾਹਰਾ ਕਰਨ ਦਾ ਫ਼ੈਸਲਾ ਕੀਤਾ ਗਿਆ | ਮੀਟਿੰਗ 'ਚ ਫਰੰਟ 'ਚ ਸ਼ਾਮਿਲ ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ-ਲੈਨਿਨਵਾਦੀ ਨਿਊ ਡੈਮੋਕ੍ਰੇਸੀ ਦੇ ਜ਼ਿਲ੍ਹਾ ਆਗੂ ਹੰਸ ਰਾਜ ਪੱਬਵਾਂ, ਕਸ਼ਮੀਰ ਸਿੰਘ ਘੁੱਗਸ਼ੋਰ, ਆਰ. ਐੱਮ. ਪੀ. ਆਈ. ਦੇ ਦਰਸ਼ਨ ਨਾਹਰ, ਮਨੋਹਰ ਸਿੰਘ ਗਿੱਲ, ਬਲਦੇਵ ਸਿੰਘ ਨੂਰਪੁਰੀ, ਨਿਰਮਲ ਸਿੰਘ ਮਲਸੀਆਂ ਸ਼ਾਮਲ ਹੋਏ ਅਤੇ ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਸਕੱਤਰ ਰਛਪਾਲ ਕੈਲੇ ਨੇ ਕੀਤੇ ਜਾ ਰਹੇ ਮੁਜ਼ਾਹਰੇ ਨਾਲ ਸਹਿਮਤੀ ਪ੍ਰਗਟ ਕੀਤੀ |
ਪਿਛਲੀ ਖ਼ਬਰ ਕੱਪੜਾ ਵਪਾਰੀ ਨੂੰ ਮਿਲੇ ਭੰਡਾਰੀ ਅਗਲੀ ਖ਼ਬਰ ਗਊਸ਼ਾਲਾ ਦੇ ਦੁਕਾਨਦਾਰਾਂ ਨੇ ਪਾਣੀ ਦੀ ਸਮੱਸਿਆ ਵਿਧਾਇਕ ਧਾਲੀਵਾਲ ਨੂੰ ਦੱਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।