06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਕੱਪੜਾ ਵਪਾਰੀ ਨੂੰ ਮਿਲੇ ਭੰਡਾਰੀ

ਅਜੀਤ ਡੈਸਕ 13-06-2026
ਜਲੰਧਰ 12 ਜੂਨ (ਸ਼ਿਵ)-ਸਾਬਕਾ ਵਿਧਾਇਕ ਕੇ.ਡੀ. ਭੰਡਾਰੀ ਨੇ ਕੱਪੜਾ ਵਪਾਰੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ | ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭੰਡਾਰੀ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੁਰੱਖਿਆ ਦੇ ਸਾਰੇ ਦਾਅਵਿਆਂ ਨੂੰ ਠੇਂਗਾ ਦਿਖਾਉਂਦੇ ਹੋਏ ਬਾਈਕ ਸਵਾਰ ਸ਼ੂਟਰ ਤਾਬੜਤੋੜ ਗੋਲੀਆਂ ਚਲਾ ਕੇ ਬੜੀ ਆਸਾਨੀ ਨਾਲ ਫਰਾਰ ਹੋ ਗਏ | ਭੰਡਾਰੀ ਨੇ ਪੁਲਿਸ ਦੀ ਚੌਕਸੀ ਅਤੇ ਖੁਫੀਆ ਨੈੱਟਵਰਕ 'ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੂਬੇ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ | ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦੇ ਮੁੱਖ ਮੰਤਰੀ ਅਤੇ ਵੱਡੇ ਆਗੂਆਂ ਦੇ ਦੌਰਿਆਂ ਦੌਰਾਨ ਵੀ ਪੁਲਿਸ ਦੀ ਸਖ਼ਤ ਤਾਇਨਾਤੀ ਦੇ ਬਾਵਜੂਦ ਗੈਂਗਸਟਰਾਂ ਨੂੰ ਨਹੀਂ ਰੋਕਿਆ ਜਾ ਸਕਦਾ ਤਾਂ ਆਮ ਲੋਕਾਂ ਅਤੇ ਵਪਾਰੀਆਂ ਦੀ ਸੁਰੱਖਿਆ ਰੱਬ ਹੀ ਭਰੋਸੇ ਹੈ |

ਪਿਛਲੀ ਖ਼ਬਰ ਫੋਰਟਿਸ ਹਸਪਤਾਲ ਜਲੰਧਰ ਨੇ ਸਵੈ-ਇੱਛੁਕ ਖੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ 22 ਨੂੰ ਮੁਜ਼ਾਹਰਾ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।