25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਏ ਵਿਸ਼ੇਸ਼ ਗੁਰਮਤਿ ਸਮਾਗਮ <br/>

ਭਾਈ ਰਮਨਜੋਤ ਸਿੰਘ ਦੇ ਜਥੇ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਮਹਿੰਦਰਜੀਤ ਸਿੰਘ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ ਅਤੇ ਪਰਮਜੀਤ ਸਿੰਘ | ਤਸਵੀਰ : ਜੀ.ਪੀ. ਸਿੰਘ <br/> 15-06-2026
ਜਲੰਧਰ, 14 ਜੂਨ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਜਲੰਧਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਏ ਗਏ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਕਮੇਟੀ ਮੈਂਬਰਾਂ ਨੇ ਜਾਣਕਾਰੀ ਦਿੱਤੀ ਕਿ ਸਮਾਗਮ ਦੌਰਾਨ ਭਾਈ ਰਮਨਜੋਤ ਸਿੰਘ (ਯੂ.ਐੱਸ.ਏ.) ਸਪੁੱਤਰ ਸੰਤ ਅਨੂਪ ਸਿੰਘ (ਊਨਾ ਸਾਹਿਬ ਵਾਲਿਆਂ) ਨੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਅਤੇ ਭਾਈ ਬਲਦੇਵ ਸਿੰਘ ਦੇ ਜਥੇ ਵਲੋਂ ਵੀ ਕੀਰਤਨ ਦੀ ਹਾਜ਼ਰੀ ਭਰੀ ਗਈ | ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਲੜੀਵਾਰ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ, ਸੰਗਤ ਨੂੰ ਗੁਰੂਘਰ ਨਾਲ ਜੁੜਨ ਅਤੇ ਗੁਰੂ ਸਾਹਿਬਾਨਾਂ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ, ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ. ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ ਅਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ | ਦੀਵਾਨਾਂ ਦੀ ਸਮਾਪਤੀ 'ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

ਪਿਛਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਕੀਰਤਨ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸੀ.ਟੀ. ਗਰੁੱਪ ਵਲੋਂ 'ਵੀਕਐਂਡ ਆਫ਼ ਵੈੱਲਨੈੱਸ' ਪ੍ਰੋਗਰਾਮ ਕਰਵਾਇਆ ਭੰਗੜੇ ਰਾਹੀਂ ਸਰੀਰਕ ਤੇ ਮਾਨਸਿਕ ਸਿਹਤ ਵੱਲ ਤਰਜ਼ੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।