25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਖੰਡ ਕੀਰਤਨ ਸਮਾਗਮ ਕਰਵਾਇਆ <br/>

ਭਾਈ ਜਸਬੀਰ ਸਿੰਘ ਦਾ ਜਥਾ ਕੀਰਤਨ ਦੀ ਹਾਜ਼ਰੀ ਭਰਦੇ ਹੋਏ | ਤਸਵੀਰ : ਜੀ.ਪੀ. ਸਿੰਘ <br/> 15-06-2026
ਜਲੰਧਰ, 14 ਜੂਨ (ਐੱਮ. ਐੱਸ. ਲੋਹੀਆ)–ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਮੀਰੀ-ਪੀਰੀ ਦੇ ਮਾਲਕ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ 'ਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਅਖੰਡ ਕੀਰਤਨੀ ਜੱਥਾ ਜਲੰਧਰ ਵਲੋਂ ਭਾਈ ਜਸਬੀਰ ਸਿੰਘ ਅਤੇ ਉਨ੍ਹਾਂ ਦੇ ਜੱਥੇ ਵਲੋਂ ਕੀਰਤਨ ਦੀ ਛਹਿਬਰ ਲਗਾਈ ਗਈ, ਵੱਡੀ ਗਿਣਤੀ 'ਚ ਸੰਗਤ ਨੇ ਦੀਵਾਨ ਦਾ ਅਨੰਦ ਮਾਣਿਆ | ਗੁਰੂ ਘਰ ਵਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਰਾਗੀ ਜੱਥੇ ਦਾ ਧੰਨਵਾਦ ਕਰਦਿਆਂ ਆਪਣੇ ਵੀਚਾਰ ਸੰਗਤ ਨਾਲ ਸਾਂਝੇ ਕੀਤੇ | ਸਟੇਜ ਦੀ ਸੇਵਾ ਜਨਰਲ ਸਕੱਤਰ ਗੁਰਮੀਤ ਸਿੰਘ ਨੇ ਨਿਭਾਈ | ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ |

ਪਿਛਲੀ ਖ਼ਬਰ ਕੌਂਸਲਰ ਸਰਤਾਜ ਸਿੰਘ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ 'ਚ ਕਈ ਮੁੱਦਿਆਂ 'ਤੇ ਚਰਚਾ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਏ ਵਿਸ਼ੇਸ਼ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।