26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਮਿ੍ਤਕ ਕਮਲਜੀਤ ਸਿੰਘ ਮਾਮਲੇ 'ਚ ਇਨਸਾਫ਼ ਨਾ ਮਿਲਣ 'ਤੇ ਅੱਜ ਸੜਕ ਜਾਮ, ਪਰਿਵਾਰ ਤੇ ਜਥੇਬੰਦੀਆਂ ਵਲੋਂ ਅਣਮਿੱਥੇ ਸਮੇਂ ਲਈ ਧਰਨੇ ਦਾ ਐਲਾਨ ਬਿਲਗਾ ਪੁਲਿਸ ਦੀ ਢਿੱਲੀ ਕਾਰਵਾਈ ਖ਼ਿਲਾਫ਼ ਲੋਕਾਂ ਦਾ ਗੁੱਸਾ ਫੁੱਟਿਆ <br/>

ਅਜੀਤ ਡੈਸਕ 15-06-2026
ਬਿਲਗਾ, 14 ਜੂਨ (ਤਜਿੰਦਰ ਕੁਮਾਰ)-ਬੀਤੇ ਦਿਨੀਂ ਪਿੰਡ ਪੁਆਦੜਾ ਨੇੜੇ ਅਣਪਛਾਤੇ ਟਿੱਪਰ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਕਮਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਾਰਨ ਪਰਿਵਾਰਕ ਮੈਂਬਰਾਂ, ਇਲਾਕਾ ਵਾਸੀਆਂ ਅਤੇ ਵੱਖ-ਵੱਖ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪੁਲਿਸ ਦੀ ਢਿੱਲੀ ਕਾਰਵਾਈ ਤੋਂ ਨਾਰਾਜ਼ ਲੋਕਾਂ ਨੇ ਐਕਸ਼ਨ ਕਮੇਟੀ ਬਣਾਕੇ ਅੱਜ ਮੀਓਵਾਲ-ਨੂਰਮਹਿਲ-ਫਿਲੌਰ ਰੋਡ 'ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾਉਣ ਦਾ ਐਲਾਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਤਰਸੇਮ ਰੁਪਾਣਾ, ਹਰਤੇਜਵੀਰ ਸਿੰਘ ਸੰਧੂ ਅਤੇ ਅਮਰੀਕ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਪਰਿਵਾਰ ਅਤੇ ਇਲਾਕਾ ਵਾਸੀਆਂ ਨੇ ਮਿ੍ਤਕ ਦੀ ਦੇਹ ਸੜਕ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਸੀ | ਉਸ ਸਮੇਂ ਡੀਐੱਸਪੀ ਫਿਲੌਰ ਭਾਰਤ ਮਸੀਹ ਨੇ ਸੀਸੀਟੀਵੀ ਕੈਮਰੇ ਖੰਗਾਲ ਕੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਲੋਕਾਂ ਵਿੱਚ ਨਾਰਾਜ਼ਗੀ ਹੈ | ਮਿ੍ਤਕ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਕਮਲਜੀਤ ਸਿੰਘ ਤਲਵਣ ਤੋਂ ਰਾਤ ਕਰੀਬ 10:30 ਵਜੇ ਦੁਕਾਨ ਬੰਦ ਕਰਕੇ ਘਰ ਵਾਪਸ ਆ ਰਿਹਾ ਸੀ | ਇਸ ਦੌਰਾਨ ਤੇਜ਼ ਰਫ਼ਤਾਰ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ | ਉਨ੍ਹਾਂ ਦੋਸ਼ ਲਾਇਆ ਕਿ ਇਲਾਕੇ ਵਿੱਚ ਰਾਤ ਸਮੇਂ ਮਾਈਨਿੰਗ ਨਾਲ ਜੁੜੇ ਵਾਹਨ ਬੇਰੋਕ-ਟੋਕ ਅਤੇ ਤੇਜ਼ ਰਫ਼ਤਾਰ ਨਾਲ ਚੱਲਦੇ ਹਨ, ਪਰ ਸੰਬੰਧਿਤ ਵਿਭਾਗ ਅਤੇ ਪੁਲਿਸ ਵੱਲੋਂ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾਂਦੀ | ਇਸ ਮੌਕੇ ਕਾਂਗਰਸੀ ਆਗੂ ਰਜਿੰਦਰ ਸੰਧੂ, ਹਰਤੇਜਵੀਰ ਸਿੰਘ ਸੰਧੂ ਅਤੇ ਹੋਰ ਸਮਾਜਿਕ ਆਗੂਆਂ ਨੇ ਕਿਹਾ ਕਿ ਜੇਕਰ ਪੁਲਿਸ ਨੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਪਰਿਵਾਰ ਅਤੇ ਸਮਰਥਕਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਦੋਸ਼ੀਆਂ ਦੀ ਗਿ੍ਫ਼ਤਾਰੀ ਤੱਕ ਕਮਲਜੀਤ ਸਿੰਘ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ | ਇਸ ਮੌਕੇ ਜਰਨੈਲ ਸਿੰਘ (ਲੋਕ ਇਨਸਾਫ਼ ਮੰਚ), ਖੁਸ਼ੀ ਰਾਮ ਸਰਪੰਚ ਨੰਗਲ, ਸੰਦੀਪ ਕੌਰ ਚੇਅਰਪਰਸਨ ਬਲਾਕ ਸੰਮਤੀ ਫਿਲੌਰ, ਅਨੀਤਾ ਅੱਟੀ, ਮਾਸਟਰ ਹੰਸਰਾਜ ਅਤੇ ਵੱਡੀ ਗਿਣਤੀ ਵਿੱਚ ਮੀਓਵਾਲ ਅਤੇ ਬਾਜ਼ੀਗਰ ਬਸਤੀ ਦੇ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਪਤੰਜਲੀ ਯੋਗ ਸਮਿਤੀ ਸ਼ਾਹਕੋਟ ਵਲੋਂ ਮਨਾਏ 'ਸੰਡੇ ਜਸ਼ਨ' ਮੌਕੇ ਸਾਧਕਾਂ ਨੇ ਕੀਤੀ ਖ਼ੂਬ ਮਸਤੀ <br/> ਅਗਲੀ ਖ਼ਬਰ ਨੌਜਵਾਨ ਗੁਰਵਿੰਦਰ ਸਿੰਘ ਬਿੱਲਾ ਦੀ ਵਿਦੇਸ਼ 'ਚ ਹੋਈ ਮੌਤ ਉਪਰੰਤ ਫਿਲੌਰ ਦੇ ਪਿੰਡ ਪਾਲ ਕਦੀਮ 'ਚ ਕੀਤਾ ਸਸਕਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।