24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਨਵਾਂਸ਼ਹਿਰ ਵਾਲੀ ਸੜਕ 'ਤੇ ਵਾਪਰਿਆ ਹਾਦਸਾ

ਅਜੀਤ ਡੈਸਕ 15-06-2026
ਫਿਲੌਰ, 14 ਜੂਨ (ਸਤਿੰਦਰ ਸ਼ਰਮਾ)-ਸਥਾਨਕ ਨਵਾਂਸ਼ਹਿਰ ਰੋਡ 'ਤੇ ਇਕ ਕਾਰ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋਣ ਕਾਰਨ ਇਕ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਲੱਤ ਫਰੈਕਚਰ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਜ਼ਖਮੀ ਨੌਜਵਾਨ ਨੂੰ ਤੁਰੰਤ ਸਿਵਲ ਹਸਪਤਾਲ ਫਿਲੌਰ ਵਿਖੇ ਇਲਾਜ਼ ਲਈ ਪਹੁੰਚਾਇਆ ਗਿਆ | ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਉਸ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ | ਜ਼ਖਮੀ ਨੌਜਵਾਨ ਦੇ ਸਾਥੀਆਂ ਨੇ ਦੱਸਿਆ ਕਿ ਉਸ ਦੀ ਪਹਿਚਾਣ ਅਮਨਦੀਪ ਵਜੋਂ ਹੋਈ ਹੈ, ਜੋ ਹੈਬੋਵਾਲ ਲੁਧਿਆਣਾ ਦਾ ਰਹਿਣ ਵਾਲਾ ਹੈ | ਉਹ ਆਪਣੇ ਕੰਮ ਤੋਂ ਵਾਪਸ ਘਰ ਜਾ ਰਿਹਾ ਸੀ ਕਿ ਰਸਤੇ ਵਿਚ ਇਹ ਭਿਆਨਕ ਸੜਕ ਹਾਦਸਾ ਵਾਪਰ ਗਿਆ | ਨੌਜਵਾਨ ਦੇ ਸਾਥੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜ਼ਖਮੀ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਉਸ ਦੀ ਮਦਦ ਕੀਤੀ ਜਾਵੇ | ਹਾਦਸੇ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਪਿਛਲੀ ਖ਼ਬਰ ਮਹਾਰਾਸ਼ਟਰ ਵਿਚ ਪਿੱਕਅਪ ਗੱਡੀ ਖੂਹ 'ਚ ਡਿਗੀ-8 ਮੌਤਾਂ ਅਗਲੀ ਖ਼ਬਰ ਆਦਮਪੁਰ ਵਿਖੇ 19ਵਾਂ ਦਸਤਾਰ ਸਿਖਲਾਈ ਕੈਂਪ ਅਤੇ 18ਵਾਂ ਦਸਤਾਰਬੰਦੀ ਮੁਕਾਬਲਾ ਸਫ਼ਲਤਾਪੂਰਨ ਸਮਾਪਤ ਜੇਤੂ ਬੱਚਿਆਂ ਦਾ ਵੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।