02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਗੁਰਦੁਆਰਾ ਛੇਵੀਂ ਪਾਤਿਸ਼ਾਹੀ ਵਿਖੇ ਸ਼ਰਧਾ ਸਹਿਤ ਮਨਾਇਆ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ

ਅਜੀਤ ਡੈਸਕ 19-06-2026
ਜਲੰਧਰ, 18 ਜੂਨ (ਐੱਮ. ਐੱਸ. ਲੋਹੀਆ) - ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ, ਬਸਤੀ ਸ਼ੇਖ, ਜਲੰਧਰ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਬੰਧੀ ਅੰਮ੍ਰਿਤ ਵੇਲੇ ਤੋਂ ਸਜਾਏ ਗਏ ਦੀਵਾਨ ’ਚ ਹਜ਼ੂਰੀ ਰਾਗੀ ਭਾਈ ਮਹਿੰਦਰਪਾਲ ਸਿੰਘ ਅਤੇ ਭਾਈ ਤਰਸੇਮ ਸਿੰਘ ਦੇ ਜਥਿਆਂ ਨੇ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਅਤੇ ਭਾਈ ਸਾਹਿਬ ਸਿੰਘ ਲੱਖਣਾ ਨੇ ਕਥਾ ਅਤੇ ਗੁਰਮਤਿ ਵੀਚਾਰਾਂ ਦੁਆਰਾ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਬੇਅੰਤ ਸਿੰਘ ਸਰਹੱਦੀ ਨੇ ਸ਼ਹੀਦੀ ਦਿਹਾੜੇ ਸਬੰਧੀ ਆਪਣੇ ਵਿਚਾਰ ਸੰਗਤ ਨਾਲ ਸਾਂਝੇ ਕੀਤੇ। ਦੁਪਹਿਰ ਸਮੇਂ ਸਜਾਏ ਵਿਸ਼ੇਸ਼ ਦੀਵਾਨਾਂ ਅੰਦਰ ਭਾਈ ਗੁਰਬਾਜ ਸਿੰਘ ‘ਪਾਰਸ’ ਅਤੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਪਲਵਿੰਦਰ ਸਿੰਘ ਦੇ ਜੱਥਿਆਂ ਨੇ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਕ੍ਰਿਪਾਲ ਸਿੰਘ ਨੇ ਅੱਜ ਦੇ ਦਿਹਾੜੇ ਦੀ ਮਹੱਤਤਾ ਅਤੇ ਗੁਰੂ ਸਾਹਿਬ ਦੀ ਸ਼ਹਾਦਤ ਸਬੰਧੀ ਸੰਗਤ ਨਾਲ ਗੁਰਇਤਿਹਾਸ ਦੀ ਸਾਂਝ ਪਾਈ, ਉਨ੍ਹਾਂ ਆਏ ਹੋਏ ਜਥਿਆਂ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ। ਸਾਰਾ ਦਿਨ ਠੰਡੇ-ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਅਤੁੱਟ ਲੰਗਰ ਨਿਰੰਤਰ ਚਲਦਾ ਰਿਹਾ।
ਪਿਛਲੀ ਖ਼ਬਰ ਇੱਕੋ ਸਮੇਂ 5 ਵਿਦਿਆਰਥੀਆਂ ਨੇ ਸੀ.ਏ. ਪ੍ਰੀਖਿਆ ਪਾਸ ਕਰਕੇ ਸੰਸਥਾ ਦਾ ਮਾਣ ਵਧਾਇਆ ਅਗਲੀ ਖ਼ਬਰ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਿਸ਼ਾਹ ਦਾ ਸ਼ਹੀਦੀ ਪੁਰਬ ਡਾ. ਬਰਜਿੰਦਰ ਸਿੰਘ ਹਮਦਰਦ, ਮੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।