29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

100 ਗ੍ਰਾਮ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਅਜੀਤ ਡੈਸਕ 21-06-2026
ਜਲੰਧਰ, 20 ਜੂਨ (ਜਸਪਾਲ ਸਿੰਘ)-ਸੀ. ਆਈ. ਏ. ਸਟਾਫ ਜਲੰਧਰ ਦਿਹਾਤੀ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 100 ਗ੍ਰਾਮ ਹੈਰੋਇਨ ਬਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਜਿਸ ਦੀ ਪਛਾਣ ਨਾਰਪੇਲ ਸਿੰਘ ਉਰਫ ਭਿੱਲਾ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਬੂਟਾਂ ਥਾਣਾ ਸੁਭਾਨਪੁਰ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ. ਪੀ. ਜਲੰਧਰ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀ ਨੂੰ ਪਵਨ ਵੈਸ਼ਨੂੰ ਢਾਬਾ ਦਿਆਲਪੁਰ ਨੇੜਿਉਂ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਪਲੈਟਿਨਾ ਮੋਟਰ ਸਾਈਕਲ ’ਤੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਜਿਸ ਨੇ ਪੁਲਿਸ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਪੁਛਗਿਛ ਦੌਰਾਨ ਨਾਰੇਪਲ ਸਿੰਘ ਉਰਫ ਭਿੱਲਾ ਨੇ ਦੱਸਿਆ ਕਿ ਜਲਦੀ ਪੈਸਾ ਕਮਾਉਣ ਦੇ ਲਾਲਚ ’ਚ ਉਸ ਨੇ ਇਹ ਨਸ਼ਾ ਵੇਚਣ ਦਾ ਧੰਦਾ ਸ਼ੁਰੂ ਕੀਤਾ ਸੀ ਤੇ ਸਾਲ 2024 ’ਚ ਉਸ ਉੱਪਰ ਐਨ. ਡੀ. ਪੀ. ਐਸ ਦਾ ਪਰਚਾ ਦਰਜ ਹੋਇਆ ਸੀ ਤੇ ਇਸ ਸਮੇਂ ਉਹ ਜ਼ਮਾਨਤ ’ਤੇ ਸੀ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਤੱਲ੍ਹਣ ਦੇ ਸ਼ਹੀਦੀ ਜੋਡ਼ ਮੇਲੇ ਮੌਕੇ ਵਾਲੀਬਾਲ ਮੁਕਾਬਲੇ ਅਗਲੀ ਖ਼ਬਰ ਗਡਕਰੀ ਨੂੰ ਸ਼ਿਕਾਇਤ ਕਰਨ ਤੋਂ ਬਾਅਦ ਨਗਰ ਨਿਗਮ ਨੇ ਹਾਈਵੇ ਦੀ ਸਰਵਿਸ ਰੋਡ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।