29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਯੋਗ ਸਟੇਟ ਪਬਲਿਕ ਸਕੂਲ ਕੈਂਟ ’ਚ ਅਧਿਆਪਕਾਂ ਲਈ ਯੋਗ ਸੈਸ਼ਨ ਕਰਵਾਇਆ

ਅਜੀਤ ਡੈਸਕ 21-06-2026
ਜਲੰਧਰ, 20 ਜੂਨ (ਪਵਨ ਖਰਬੰਦਾ)-ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਤੇ ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਵਿੱਚ ਅਧਿਆਪਕਾਂ ਲਈ ਯੋਗ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਅਧਿਆਪਕਾਂ ਨੂੰ ਯੋਗ ਦੇ ਮਹੱਤਵ ਤੋਂ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸਰੀਰਕ, ਮਾਨਸਿਕ ਅਤੇ ਭਾਵਨਾਤਮਕ ਤੌਰ ‘ਤੇ ਤੰਦਰੁਸਤ ਰਹਿਣ ਲਈ ਪ੍ਰੇਰਿਤ ਕਰਨਾ ਸੀ। ਯੋਗ ਸੈਸ਼ਨ ਦੌਰਾਨ ਅਧਿਆਪਕਾਂ ਨੇ ਵੱਖ-ਵੱਖ ਯੋਗ ਆਸਨਾਂ, ਪ੍ਰਾਣਾਯਾਮ ਅਤੇ ਧਿਆਨ ਦੀਆਂ ਕਿਰਿਆਵਾਂ ਦਾ ਅਭਿਆਸ ਕੀਤਾ ਅਤੇ ਯੋਗ ਮਾਹਿਰਾਂ ਵੱਲੋ ਯੋਗ ਦੇ ਨਿਯਮਿਤ ਅਭਿਆਸ ਨਾਲ ਹੋਣ ਵਾਲੇ ਸਿਹਤ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਅਧਿਆਪਕਾਂ ਨੇ ਬਹੁਤ ਉਤਸ਼ਾਹ ਨਾਲ ਭਾਗ ਲੈਂਦਿਆਂ ਯੋਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਡਾ. ਨਰੋਤਮ ਸਿੰਘ ਨੇ ਕਿਹਾ ਕਿ ਯੋਗ ਭਾਰਤੀ ਸਭਿਆਚਾਰ ਦੀ ਅਮੋਲਕ ਵਿਰਾਸਤ ਹੈ। ਨਿਯਮਿਤ ਯੋਗ ਅਭਿਆਸ ਨਾ ਸਿਰਫ਼ ਸਰੀਰ ਨੂੰ ਤੰਦਰੁਸਤ ਰੱਖਦਾ ਹੈ, ਸਗੋਂ ਮਨ ਨੂੰ ਵੀ ਸ਼ਾਂਤ ਅਤੇ ਇਕਾਗਰ ਬਣਾਉਂਦਾ ਹੈ। ਅੱਜ ਦੇ ਰੁਝੇਵੇਂ ਭਰੇ ਜੀਵਨ ਵਿੱਚ ਯੋਗ ਦਾ ਮਹੱਤਵ ਹੋਰ ਵੀ ਵੱਧ ਗਿਆ ਹੈ। ਸਕੂਲ ਦੇ ਪ੍ਰਿੰਸੀਪਲ ਸਵੀਨਾ ਬਹਿਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇੱਕ ਤੰਦਰੁਸਤ ਅਧਿਆਪਕ ਹੀ ਵਿਦਿਆਰਥੀਆਂ ਨੂੰ ਬਿਹਤਰ ਮਾਰਗਦਰਸ਼ਨ ਦੇ ਸਕਦਾ ਹੈ। ਯੋਗ ਨਾ ਸਿਰਫ਼ ਸਰੀਰਕ ਸਿਹਤ ਨੂੰ ਮਜ਼ਬੂਤ ਬਣਾਉਂਦਾ ਹੈ, ਸਗੋਂ ਮਾਨਸਿਕ ਦ੍ਰਿੜਤਾ ਅਤੇ ਆਤਮ-ਵਿਸ਼ਵਾਸ ਵਿੱਚ ਵੀ ਵਾਧਾ ਕਰਦਾ ਹੈ। ਸਾਨੂੰ ਯੋਗ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਅਟੁੱਟ ਹਿੱਸਾ ਬਣਾਉਣਾ ਚਾਹੀਦਾ ਹੈ। ਪ੍ਰੋਗਰਾਮ ਦੇ ਅੰਤ ਵਿੱਚ ਸਾਰੇ ਅਧਿਆਪਕਾਂ ਨੇ ਨਿਯਮਿਤ ਤੌਰ ‘ਤੇ ਯੋਗ ਕਰਨ ਅਤੇ ਸਿਹਤਮੰਦ ਤੇ ਸੰਤੁਲਿਤ ਜੀਵਨ-ਸ਼ੈਲੀ ਅਪਣਾਉਣ ਦਾ ਸੰਕਲਪ ਲਿਆ। ਇਹ ਆਯੋਜਨ ਸਾਰੇ ਭਾਗੀਦਾਰਾਂ ਲਈ ਪ੍ਰੇਰਣਾਦਾਇਕ ਅਤੇ ਲਾਭਦਾਇਕ ਸਾਬਤ ਹੋਇਆ।
ਪਿਛਲੀ ਖ਼ਬਰ ਰੋਮਾਂਚਕ ਮੈਚ ’ਚ ਜਰਮਨੀ ਨੇ ਆਈਵਰੀ ਕੋਸਟ ਨੂੰ ਹਰਾਇਆ ਅਗਲੀ ਖ਼ਬਰ ਮਾਮਲਾ ਮੁੱਖ ਮੰਤਰੀ ਨਾਲ ਜੋੜੀ ਜਾਣ ਵਾਲੀ ਵਿਵਾਦਿਤ ਵੀਡੀਓ ਦਾ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।