08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸ਼ੋਭਾ ਯਾਤਰਾ ਮੌਕੇ ਅੰਡੇ, ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ

ਅਜੀਤ ਡੈਸਕ 25-06-2026
ਜਲੰਧਰ, 24 ਜੂਨ (ਜਤਿੰਦਰ ਪੰਮੀ)-ਸਤਿਗੁਰੂ ਕਬੀਰ ਜੀ ਦੇ ਜਨਮ ਦਿਹਾੜੇ ਤੇ ਇਸ ਸਬੰਧੀ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਵੱਲੋਂ ਆਂਡੇ, ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਪੰਜਾਬ ਲਾਇਸੈਂਸ ਨਿਯਮਾਂਵਲੀ 1956 ਦੇ ਨਿਯਮ 9 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਕੇ ਹੋਏ 27 ਜੂਨ 2026 ਨੂੰ ਜਿਥੋਂ ਸ਼ੋਭਾ ਯਾਤਰਾਵਾਂ ਸ਼ੁਰੂ ਹੋਣੀਆਂ ਹਨ ਅਤੇ ਸ਼ੋਭਾ ਯਾਤਰਾ ਦੇ ਲੰਘਦੇ ਸਮੇਂ ਰਸਤੇ ਦੇ ਆਲੇ-ਦੁਆਲੇ ਅਤੇ 29 ਜੂਨ 2026 ਨੂੰ ਸਤਿਗੁਰੂ ਕਬੀਰ ਜੀ ਦੇ ਮੰਦਰ (ਧਾਰਮਿਕ ਸਥਾਨ) ਦੇ ਆਲੇ-ਦੁਆਲੇ ਆਂਡੇ, ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।
ਪਿਛਲੀ ਖ਼ਬਰ ਦਿੱਲੀ-ਲਖਨਊ ਦੇ ਹਾਦਸਿਆਂ ਨੇ ਵਜਾਈ ਖ਼ਤਰੇ ਦੀ ਘੰਟੀ ...ਕੀ ਜਲੰਧਰ ਅਗਲੀ ਤ੍ਰਾਸਦੀ ਦੀ ਉਡੀਕ ਕਰ ਰਿਹੈ ? ਅਗਲੀ ਖ਼ਬਰ ਜਲੰਧਰ ’ਚ ਟਰੈਫਿਕ ਪੁਲਿਸ ਨੇ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ, ਸੜਕਾਂ ਨੂੰ ਜਾਮ ਮੁਕਤ ਬਣਾਉਣ ਦੀ ਮੁਹਿੰਮ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।