07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਅਨਵਰ ਅਬਦੁਲ ਹਲਕਾ ਆਦਮਪੁਰ ਵਿਕਾਸ ਬੋਰਡ ਦੇ ਚੇਅਰਮੈਨ ਨਿਯੁਕਤ

ਅਜੀਤ ਡੈਸਕ 25-06-2026
ਆਦਮਪੁਰ, 24 ਜੂਨ (ਹਰਪ੍ਰੀਤ ਸਿੰਘ)- ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵੱਲੋਂ ਅਨਵਰ ਅਬਦੁਲ ਨੂੰ ‘ਹਲਕਾ ਆਦਮਪੁਰ ਵਿਕਾਸ ਬੋਰਡ’ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਇਲਾਕੇ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਵੱਲੋਂ ਅਨਵਰ ਅਬਦੁਲ ਨੂੰ ਪਾਰਟੀ ਦਾ ਸਿਰੋਪਾਓ ਪਾ ਕੇ ਵਧਾਈ ਦਿੰਦਿਆਂ ਕਿਹਾ ਕਿ ਅਨਵਰ ਅਬਦੁਲ ਨੂੰ ਪਾਰਟੀ ਵੱਲੋਂ ਇਹ ਮਾਣ ਬਖਸ਼ਿਆ ਹੈ ਇਸ ਨਾਲ ਹਲਕੇ ਅੰਦਰ ਵਿਕਾਸ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਆਪਣੀ ਇਸ ਨਿਯੁਕਤੀ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਅਨਵਰ ਅਬਦੁਲ ਨੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ, ਮੁੱਖ ਮੰਤਰੀ ਪੰਜਾਬ ਅਤੇ ਹਲਕਾ ਇੰਚਾਰਜ ਪਵਨ ਕੁਮਾਰ ਟੀਨੂੰ ਦਾ ਵਿਸ਼ੇਸ਼ ਦਿਲ ਧੰਨਵਾਦ ਕਰਦਿਆਂ ਕਿਹਾ ਕਿ “ਮੈਂ ਪਾਰਟੀ ਲੀਡਰਸ਼ਿਪ ਵੱਲੋਂ ਮੇਰੇ ‘ਤੇ ਜਤਾਏ ਗਏ ਭਰੋਸੇ ਲਈ ਬਹੁਤ ਧੰਨਵਾਦੀ ਹਾਂ। ਇਸ ਮੌਕੇ ਅਨਵਰ ਅਬਦੁਲ ਦੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਪਿਛਲੀ ਖ਼ਬਰ ਗਰਮੀਆਂ ਦੀਆਂ ਛੁੱਟੀਆਂ ਦੇ ਸਬੰਧ ’ਚ ਸੋਨੇ ਤੇ ਮੋਬਾਈਲ ਦੀਆਂ ਦੁਕਾਨਾਂ 4 ਦਿਨ ਲਈ ਅਤੇ ਬਜਾਜੀ ਤੇ ਕਰਿਆਨੇ ਦੀਆਂ ਦੁਕਾਨਾਂ... ਅਗਲੀ ਖ਼ਬਰ ਨਸ਼ਾ ਤਸਕਰਾਂ ਤੇ ਹਮਾਇਤੀਆਂ ਖਿਲਾਫ਼ ਕਾਰਵਾਈ ਲਈ ਡੀ.ਐਸ.ਪੀ. ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।