18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਗੁਰਦੁਆਰਾ ਅਰਬਨ ਅਸਟੇਟ ਫੇਜ਼-1 ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਦਸਤਾਰ ਮੁਕਾਬਲੇ

ਅਜੀਤ ਡੈਸਕ 28-06-2026
ਜਲੰਧਰ, 27 ਜੂਨ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ ਫੇਜ਼-1, ਜਲੰਧਰ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਅਵਤਾਰ ਸਿੰਘ ਖੋਜੀ ਨੇ ਕਥਾ, ਭਾਈ ਸਰਬਜੀਤ ਸਿੰਘ ਨੇ ਕੀਰਤਨ ਅਤੇ ਬੀਬੀ ਜਸਵੀਰ ਕੌਰ ਦੇ ਢਾਡੀ ਜਥੇ ਨੇ ਕਵੀਸ਼ਰੀ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸ਼ਾਮ ਸਮੇਂ ਕਰਵਾਏ ਸਮਾਗਮ ’ਚ ਬੱਚਿਆਂ ਅਤੇ ਨੌਜਵਾਨਾਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ, ਜਿਸ ’ਚ 21 ਬੱਚਿਆਂ ਨੇ ਭਾਗ ਲਿਆ। ਦਸਤਾਰ ਮੁਕਾਬਲਿਆਂ ‘ਚ ਜੱਜਾਂ ਦੀ ਸੇਵਾ ਸਰਦਾਰੀ ਟਰੱਸਟ ਦੇ ਨੌਜਵਾਨਾਂ ਨੇ ਨਿਭਾਈ। ਮੁਕਾਬਲੇ ’ਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਧਾਨ ਹਰਿਮੰਦਰ ਸਿੰਘ, ਮਨਪ੍ਰੀਤ ਸਿੰਘ ਸਚਦੇਵਾ, ਜਸਵੀਰ ਸਿੰਘ ਨੇ ਨਕਦ ਇਨਾਮ ਅਤੇ ਸਨਮਾਨ ਚਿੰਨ੍ਹ ਦਿੱਤੇ। ਇਸ ਮੌਕੇ ਯੁਵਰਾਜ ਸਿੰਘ ਸਚਦੇਵਾ, ਕੈਪਟਨ ਪੀ. ਐਸ. ਭੱਲਾ, ਨਰਿੰਦਰਪਾਲ ਸਿੰਘ ਅਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਮਤਿ ਸਿੱਖਿਆ ਸਭਾ ਵਲੋਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਾਲਾਨਾ ਸਮਾਗਮ ਅਗਲੀ ਖ਼ਬਰ ਸ਼ਹਿਜ਼ਾਦ ਭੱਟੀ ਤੇ ਹਮਾਸ ਗੁੱਜਰ ਨੂੰ ਦੇਸ਼ ਬਾਰੇ ਸੰਵੇਦਨਸ਼ੀਲ ਜਾਣਕਾਰੀਆਂ ਭੇਜਣ ਵਾਲੇ ਤਿੰਨ ਕਾਬੂ ਸਪੈਸ਼ਲ ਸੈੱਲ ਦੀ ਟੀਮ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।