18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਉਦਯੋਗਿਕ ਤੇ ਵਪਾਰੀ ਸੰਸਥਾਵਾਂ ਵੱਲੋਂ ਨਵੇਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦਾ ਸਨਮਾਨ

ਅਜੀਤ ਡੈਸਕ 28-06-2026
ਜਲੰਧਰ, 27 ਜੂਨ (ਜਤਿੰਦਰ ਪੰਮੀ)–ਸ਼ਹਿਰ ਦੇ ਨਵੇਂ ਨਿਯੁਕਤ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਦਾ ਵੱਖ-ਵੱਖ ਉਦਯੋਗਿਕ ਤੇ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਰਾਮ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਨਿੱਘਾ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ। ਵਫ਼ਦ ਦੇ ਮੈਂਬਰਾਂ ਨੇ ਪੁਲਿਸ ਕਮਿਸ਼ਨਰ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ਲਈ ਵਧਾਈ ਦਿੰਦਿਆਂ ਸ਼ਹਿਰ ਵਿੱਚ ਅਮਨ-ਸ਼ਾਂਤੀ, ਸੁਰੱਖਿਆ ਅਤੇ ਕਾਰੋਬਾਰ-ਅਨੁਕੂਲ ਮਾਹੌਲ ਬਣਾਈ ਰੱਖਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਵਫ਼ਦ ’ਚ ਸ਼ਾਮਿਲ ਆਗੂਆਂ ਨੇ ਕਿਹਾ ਕਿ ਸਤਿੰਦਰ ਸਿੰਘ ਮਹਾਨਗਰ ਦੇ ਉਦਯੋਗਿਕ ਖੇਤਰਾਂ, ਵਪਾਰਕ ਇਲਾਕਿਆਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨਾਲ ਭਲੀ-ਭਾਂਤੀ ਜਾਣੂ ਹਨ। ਉਨ੍ਹਾਂ ਦੀ ਸਥਾਨਕ ਹਾਲਾਤ ਬਾਰੇ ਸਮਝ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਅਤੇ ਜਨਤਕ ਮੁੱਦਿਆਂ ਦੇ ਤੇਜ਼ੀ ਨਾਲ ਹੱਲ ਵਿੱਚ ਮਦਦਗਾਰ ਸਾਬਤ ਹੋਵੇਗੀ। ਉਦਯੋਗਪਤੀਆਂ ਦੇ ਵਫ਼ਦ ਤੇ ਪੁਲਿਸ ਕਮਿਸ਼ਨਰ ਵਿਚਾਲੇ ਹੋਈ ਗੱਲਬਾਤ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਕਿ ਛੇਤੀ ਹੀ ਉਦਯੋਗਿਕ ਤੇ ਵਪਾਰੀ ਸੰਸਥਾਵਾਂ ਨਾਲ ਸਾਂਝੀ ਮੀਟਿੰਗ ਕਰਵਾਈ ਜਾਵੇਗੀ। ਇਸ ਵਿੱਚ ਵੱਖ-ਵੱਖ ਇਲਾਕਿਆਂ ਦੇ ਨੁਮਾਇੰਦੇ ਆਪਣੇ ਖੇਤਰਾਂ ਨਾਲ ਸਬੰਧਤ ਮੁੱਦੇ ਤੇ ਸੁਝਾਅ ਰੱਖਣਗੇ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਜਨਤਕ ਸੁਰੱਖਿਆ, ਟ੍ਰੈਫਿਕ ਪ੍ਰਬੰਧਨ, ਕਾਨੂੰਨ-ਵਿਵਸਥਾ ਅਤੇ ਹੋਰ ਨਾਗਰਿਕ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਅਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਨਰਿੰਦਰ ਸਿੰਘ ਸੱਗੂ ਪ੍ਰਧਾਨ, ਫੋਕਲ ਪੁਆਇੰਟ ਐਕਸਟੈਂਸ਼ਨ ਐਸੋਸੀਏਸ਼ਨ, ਤਜਿੰਦਰ ਸਿੰਘ ਭਸੀਨ ਪ੍ਰਧਾਨ ਉਦਯੋਗ ਨਗਰ ਮੈਨੂਫੈਕਚਰਰਜ਼ ਐਸੋਸੀਏਸ਼ਨ ਗਦਾਈਪੁਰ, ਨਿਤਿਨ ਕਪੂਰ ਕਨਵੀਨਰ ਯੂਨਾਈਟਿਡ ਫੋਰਮ ਆਫ ਇੰਡਸਟਰੀ ਐਂਡ ਟ੍ਰੇਡਰਜ਼, ਸੰਜੀਵ ਜੁਨੇਜਾ ਪ੍ਰਧਾਨ, ਜਾਮਾ, ਰਾਹੁਲ ਟੰਡਨ ਉਪ ਚੇਅਰਮੈਨ ਰਾਮ ਮੰਦਰ ਪ੍ਰਬੰਧਕ ਕਮੇਟੀ, ਐੱਸ. ਕੇ. ਪਵਾਰ ਪ੍ਰਧਾਨ ਰਾਮ ਮੰਦਰ ਪ੍ਰਬੰਧਕ ਕਮੇਟੀ, ਸੰਦੀਪ ਥਾਪਰ ਉਪ ਪ੍ਰਧਾਨ ਰਾਮ ਮੰਦਰ ਅਤੇ ਪਵਨ ਸੇਤੀਆ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਨਿਗਮ ਦੇ ਕਈ ਵਾਰ ਅਲਟੀਮੇਟਮ ਦੇਣ ਤੋਂ ਬਾਅਦ ਵੀ ਗਰੀਨ ਬੈਲਟ ਦੇ ਕੰਮ ’ਤੇ ਉੱਠ ਰਹੀਆਂ ਉਂਗਲਾਂ ਪਟੇਲ ਚੌਕ ਤੋਂ ਲੈ ਕੇ ਬਿ... ਅਗਲੀ ਖ਼ਬਰ ਗੁਰਮਤਿ ਸਿੱਖਿਆ ਸਭਾ ਵਲੋਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸਾਲਾਨਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।