06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਕਰਵਾਇਆ ਮਹੀਨਾਵਾਰੀ ਵਿਸ਼ੇਸ਼ ਗੁਰਮਤਿ ਸਮਾਗਮ

ਅਜੀਤ ਡੈਸਕ 29-06-2026
ਜਲੰਧਰ, 28 ਜੂਨ (ਐੱਮ. ਐੱਸ. ਲੋਹੀਆ) - ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਜਲੰਧਰ ਵਿਖੇ ਵਿਸ਼ੇਸ਼ ਮਹੀਨਾਵਾਰੀ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਇਸ ਸਬੰਧੀ ਰਾਤਰੀ ਦੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ’ਚ ਭਾਈ ਸ਼ੁਭਦੀਪ ਸਿੰਘ (ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ) ਨੇ ਉਚੇਚੇ ਤੌਰ ‘ਤੇ ਹਾਜ਼ਰੀ ਭਰੀ ਅਤੇ ਸੰਗਤ ਨੂੰ ਕੀਰਤਨ ਦੁਆਰਾ ਨਿਹਾਲ ਕੀਤਾ। ਸਮਾਗਮ ਦੌਰਾਨ ਭਾਈ ਆਤਮਾ ਸਿੰਘ (ਹਜ਼ੂਰੀ ਰਾਗੀ, ਗੁਰਦੁਆਰਾ ਸਾਹਿਬ) ਕੀਰਤਨ ਅਤੇ ਕਥਾਵਾਚਕ ਭਾਈ ਪਰਮਜੀਤ ਸਿੰਘ ਨੇ ਲੜੀਵਾਰ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਗੁਰੂ ਚਰਨਾ ਨਾਲ ਜੋੜਿਆ। ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਤੇਜਦੀਪ ਸਿੰਘ ਸੇਠੀ, ਐੱਚ. ਐੱਸ. ਕਾਕਾ, ਗਗਨਦੀਪ ਸਿੰਘ ਸੇਠੀ, ਮਨਮੀਤ ਸਿੰਘ ਸੋਢੀ, ਕੈਪਟਨ ਸਤਿੰਦਰਪਾਲ ਸਿੰਘ, ਪੀ.ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ ਤੇ ਸ਼ਹਿਰ ਦੀਆਂ ਹੋਰ ਪ੍ਰਮੁੱਖ ਸਖਸ਼ੀਅਤਾਂ ਗੁਰੂ ਘਰ ਵਿਖੇ ਨੱਤਮਸਤੱਕ ਹੋਈਆਂ ਅਤੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਕੀਰਤਨ ਸਮਾਗਮ ਮੌਕੇ ਠੰਡੇ-ਮਿੱਠੇ ਜਲ ਦੀ ਛਬੀਲ ਅਤੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਸ੍ਰੀ ਗੋਬਿੰਦ ਗਊ ਧਾਮ ਲਾਬੜਾ ਵਿੱਚ ਬਾਬਾ ਫਕੀਰਾਂ ਵਾਲਿਆਂ ਦਾ ਮੇਲਾ ਸਮਾਪਤ ਅਗਲੀ ਖ਼ਬਰ ਸਿੱਖ ਕ੍ਰਿਕਟ ਕਲੱਬ ਵਲੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕ੍ਰਿਕਟ ਮੈਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।