05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਬਾਬਾ ਬਾਲਕ ਨਾਥ ਮੰਦਿਰ ਮੁਜੱਫਰਪੁਰ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ

ਅਜੀਤ ਡੈਸਕ 29-06-2026
ਚੁਗਿੱਟੀ/ਜੰਡੂ ਸਿੰਘਾ, 28 ਜੂਨ ( ਨਰਿੰਦਰ ਲਾਗੂ) ਪ੍ਰਮਾਤਮਾ ਦੀ ਬੰਦਗੀ ਕਰਨਾ ਹੀ ਮਨੁੱਖੀ ਜੀਵਨ ਦਾ ਅਸਲੀ ਮਕਸਦ ਹੈ। ਇਸ ਗੱਲ ‘ਤੇ ਪੀਰਾਂ ਫ਼ਕੀਰਾਂ ਅਤੇ ਗੁਰੂ ਸਹਿਬਾਨਾਂ ਵਲੋਂ ਵੀ ਬੜਾ ਜ਼ੋਰ ਦਿੱਤਾ ਗਿਆ ਹੈ, ਸੋ ਆਪਾਂ ਸਾਰਿਆਂ ਨੂੰ ਇਸ ਮੌਕੇ ਦਾ ਲਾਭ ਲੈਣ ਦਾ ਹਰ ਹੀਲੇ ਯਤਨ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਅੱਜ ਇਥੇ ਪਿੰਡ ਮੁਜੱਫਰਪੁਰ ਵਿਖੇ ਬਾਬਾ ਬਾਲਕ ਨਾਥ ਮੰਦਿਰ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਾਲਾਨਾ ਜੋੜ ਮੇਲੇ ਦੌਰਾਨ ਹਾਜ਼ਰੀ ਭਰਨ ਆਈਆਂ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਸੇਵਾਦਾਰ ਨਿਰਮਲ ਚੰਦ ਤੇ ਸਾਬਕਾ ਸਰਪੰਚ ਸੀਨੀਅਰ ਕਾਂਗਰਸੀ ਆਗੂ ਰੌਸ਼ਨ ਲਾਲ ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਮਾਜਿਕ ਕੁਰੀਤੀਆਂ ਨੂੰ ਖ਼ਤਮ ਕਰਨਾ ਅਜੋਕੇ ਸਮੇਂ ਦੀ ਅਹਿਮ ਮੰਗ ਹੈ ਜਿਹਦੇ ਲਈ ਸਾਰੇ ਵਰਗਾਂ ਦੇ ਲੋਕਾਂ ਵਲੋਂ ਮਿਲਕੇ ਹੰਭਲਾ ਮਾਰਿਆ ਜਾਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਮੰਦਿਰ ਵਿੱਚ ਸ਼ਰਧਾਲੂਆਂ ਨੇ ਬਾਬਾ ਬਾਲਕ ਨਾਥ ਜੀ ਦੇ ਨਾਂ ਦੀ ਜੋਤ ਜਗਾਈ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਉਸ ਉਪਰੰਤ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਕਜ਼ਲਾ ਸੰਗੀਤ ਗਰੁੱਪ ਅਤੇ ਤੀਰਥ ਨਕਾਲ ਐਂਡ ਪਾਰਟੀ ਵੱਲੋਂ ਬਾਬਾ ਪੌਣਾਹਾਰੀ ਦੀਆਂ ਭੇਟਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਤੋਂ ਇਲਾਵਾ ਇਕੱਤਰ ਹੋਈਆਂ ਸੰਗਤਾਂ ਵੱਲੋਂ ਵੀ ਬਾਬਾ ਬਾਲਕ ਨਾਥ ਜੀ ਦੀ ਮਹਿਮਾ ਦਾ ਗਾਇਨ ਕਰਕੇ ਹਾਜ਼ਰੀ ਲਗਵਾਈ ਗਈ। ਰਾਤ ਨੂੰ ਬਾਬਾ ਜੀ ਦੀ ਚੌਂਕੀ ਦੌਰਾਨ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਸ਼ਮੂਲੀਅਤ ਕਰਕੇ ਰੌਣਕ ਵਧਾਈ ਗਈ। ਇਸ ਮੌਕੇ ਸੇਵਾਦਾਰਾਂ ਵੱਲੋਂ ਹਾਜ਼ਰੀਨ ਨੂੰ ਲੰਗਰ ਅਟੁੱਟ ਵਰਤਾਏ ਗਏ। ਇਹ ਮੇਲਾ ਸਵਰਗਵਾਸੀ ਪੁੰਨੂ ਰਾਮ ਦੇ ਪਰਿਵਾਰ ਵੱਲੋਂ ਹਰ ਵਰ੍ਹੇ ਨਗਰ ਵਸਨੀਕਾਂ ਦੀ ਸਹਾਇਤਾ ਨਾਲ ਕਰਵਾਇਆ ਜਾਂਦਾ ਹੈ। ਅੱਜ ਮੇਲੇ ‘ਚ ਪਹੁੰਚੀਆਂ ਸੰਗਤਾਂ ਵਿੱਚ ਸੂਬਾ ਰਾਮ, ਕੁਲਵੰਤ ਕਜ਼ਲਾ, ਬਲਵਿੰਦਰ ਪਾਲ, ਦਲਜੀਤ ਰਸੀਲਾ, ਸੁਖਵਿੰਦਰ ਹਜ਼ਰਾਂ,ਸੁਖਮਨ ਚੁੰਬਰ, ਪ੍ਰਿੰਸ ਕਜ਼ਲਾ, ਸਰਪੰਚ ਹਰਬੰਸ ਲਾਲ ਸਮੇਤ ਕਈ ਹੋਰ ਪਤਵੰਤੇ ਤੇ ਪ੍ਰਬੰਧਕ ਹਾਜ਼ਰ ਸਨ।
ਪਿਛਲੀ ਖ਼ਬਰ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਲੋਕਾਂ ਦਾ ਗੁੱਸਾ ਫੁੱਟਿਆ, ਨਾਨਗਰਾਂ ਵਿਖੇ ਸੜਕ ਜਾਮ ਕਰਕੇ ਲਾਇਆ ਧਰਨਾ ਅਗਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਸਕਿੱਲ ਡਿਵੈਲਪਮੈਂਟ ਕੇਂਦਰ ਪ੍ਰਤੀ ਵਿਦਿਆਰਥੀਆਂ ਨੇ ਦਿਖਾਇਆ ਉਤਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।