11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵਿਖੇ ਨਵਾਂ ਟਿਊਬਵੈੱਲ ਲਗਾਉਣ ਦੀ ਕੀਤੀ ਸ਼ੁਰੂਆਤ

ਅਜੀਤ ਡੈਸਕ 02-07-2026
ਚੁਗਿੱਟੀ/ਜੰਡੂ ਸਿੰਘਾ, 1 ਜੁਲਾਈ (ਨਰਿੰਦਰ ਲਾਗੂ)-ਜਲੰਧਰ ਕੇਂਦਰੀ ਹਲਕੇ ਅਧੀਨ ਆਉਂਦੇ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵਿਖੇ ਨਵਾਂ ਟਿਊਬਵੈੱਲ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਹਾਜ਼ਰੀਨ ਵੱਲੋਂਪ੍ਰਮਾਤਮਾ ਅੱਗੇ ਕਾਮਯਾਬੀ ਲਈ ਅਰਦਾਸ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈਲਫ਼ੇਅਰ ਸੋਸਾਇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਅਜੈਬ ਨੇ ਦੱਸਿਆ ਕਿ ਉਕਤ ਹਲਕੇ ਦੇ ਇੰਚਾਰਜ਼ ਨਿਤਿਨ ਕੋਹਲੀ ਤੇ ਕੌਂਸਲਰ ਲਵ ਰੋਬਿਨ ਵਲੋਂ ਪਿਛਲੇ ਦਿਨੀਂ ਇਲਾਕਾ ਵਸਨੀਕਾਂ ਨਾਲ ਇੱਕ ਬੈਠਕ ਦੌਰਾਨ ਵਾਅਦਾ ਕੀਤਾ ਸੀ ਕਿ ਇਸ ਖੇਤਰ ਦੀਆਂ ਸੜਕਾਂ, ਸਟ੍ਰੀਟ ਲਾਈਟਾਂ, ਪਾਰਕਾਂ ਦਾ ਬਹੁਤ ਜਲਦ ਕੰਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਸਥਾਨਕ ਲੋਕਾਂ ਦੀ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਨਿਤਿਨ ਕੋਹਲੀ ਨੂੰ ਲੋਕਾਂ ਵਲੋਂ ਬਾਕੀ ਰਹਿੰਦੀਆਂ ਸਮੱਸਿਆਵਾਂ ਵੱਲ ਵੀ ਧਿਆਨ ਦੇਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਤਰਲੋਚਨ ਸਿੰਘ ਬਿੱਟੂ, ਸਤੀਸ਼ ਨੰਦਾ, ਜਗਮੋਹਨ ਸਿੰਘ, ਸੰਤੋਖ ਸਿੰਘ,ਰਵੀ ਅਬਰੋਲ, ਕਰਨੈਲ ਸਿੰਘ, ਬਲਵਿੰਦਰ ਸਿੰਘ, ਵਿਜੈ ਕੁਮਾਰ, ਡਾਕਟਰ ਅਲੋਕ ਨਾਥ ਬੰਗਾਲੀ ਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਵਿਖੇ ਮਨਾਇਆ ਡਾਕਟਰ ਦਿਵਸ ਅਗਲੀ ਖ਼ਬਰ ਐਨ.ਐਚ.ਐਸ. ਹਸਪਤਾਲ ਨੇ ਮਨਾਇਆ ‘ਡਾਕਟਰਜ਼ ਡੇ 2026’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।