11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਨਿਤਿਨ ਕੋਹਲੀ ਦੇ ਦਫ਼ਤਰ ’ਚ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ’ਤੇ ਮਨਾਈ ਖੁਸ਼ੀ

ਅਜੀਤ ਡੈਸਕ 02-07-2026
ਜਲੰਧਰ, 1 ਜੁਲਾਈ (ਜਤਿੰਦਰ ਪੰਮੀ)–ਆਮ ਆਦਮੀ ਪਾਰਟੀ ਸਰਕਾਰ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੀਤਾ ਗਿਆ ਵੱਡਾ ਵਾਅਦਾ ਅੱਜ ਪੂਰਾ ਹੋ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਇਸ ਸਕੀਮ ਤਹਿਤ ਸੂਬੇ ਦੀਆਂ ਲਗਭਗ 40 ਲੱਖ ਰਜਿਸਟਰਡ ਔਰਤਾਂ ਦੇ ਖਾਤਿਆਂ ਵਿਚ ਅੱਜ ਤੋਂ ਇਸ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿਚ ਪਹਿਲੀ ਕਿਸ਼ਤ ਜਮ੍ਹਾਂ ਹੋਣੀ ਸ਼ੁਰੂ ਹੋ ਗਈ ਹੈ, ਜੋ ਕਿ ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਸਸ਼ਕਤੀਕਰਨ ਵੱਲ ਇਕ ਇਤਿਹਾਸਕ ਕਦਮ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਜਲੰਧਰ ਸੈਂਟਰਲ ਹਲਕਾ ਇੰਚਾਰਜ ਨਿਤਿਨ ਕੋਹਲੀ ਨੇ ਆਪਣੇ ਦਫਤਰ ਵਿਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ’ਤੇ ਲਾਭਪਾਤਰੀਆਂ ਨਾਲ ਖੁਸ਼ੀ ਮਨਾਉਂਦਿਆਂ ਕੀਤਾ। ਉਨ੍ਹਾਂ ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦਾ ਧੰਨਵਾਦ ਕੀਤਾ। ਨਿਤਿਨ ਕੋਹਲੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣਾ ਇਕ ਹੋਰ ਵੱਡਾ ਵਾਅਦਾ ਪੂਰਾ ਕਰਦਿਆਂ ਸੂਬੇ ਦੀਆਂ ਮਾਵਾਂ-ਭੈਣਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਨਿਤਿਨ ਕੋਹਲੀ ਨੇ ਕਿਹਾ ਕਿ ਮਾਨ ਸਰਕਾਰ ਲੋਕ-ਭਲਾਈ ਲਈ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਮ ਲੋਕਾਂ ਦੀ ਜ਼ਿੰਦਗੀ ਵਿਚ ਸਕਾਰਾਤਮਕ ਬਦਲਾਅ ਲਿਆਉਣ ਲਈ ਲਗਾਤਾਰ ਦਿਨ-ਰਾਤ ਕੰਮ ਕਰ ਰਹੀ ਹੈ। ਇਸ ਦੌਰਾਨ ਨਿਤਿਨ ਕੋਹਲੀ ਨੇ ਸਮੂਹ ਯੋਗ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਦੌਰਾਨ ਲਾਭਪਾਤਰੀ ਮਹਿਲਾਵਾਂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਨੇ ਕੀਤਾ ਹੋਇਆ ਵਾਅਦਾ ਪੁਗਾਇਆ ਹੈ।
ਪਿਛਲੀ ਖ਼ਬਰ ਕੇਅਰਬੈਸਟ ਸੁਪਰਸਪੈਸ਼ਲਿਟੀ ਹਸਪਤਾਲ ’ਚ ‘ਪੇਨੰਬਰਾ ਮਕੈਨੀਕਲ ਥ੍ਰੋਮਬੈਕਟੋਮੀ ਸਿਸਟਮ’ ਦੀ ਸ਼ੁਰੂਆਤ ਅਗਲੀ ਖ਼ਬਰ ਗੁ. ਸਿੰਘ ਸਭਾ ਦਕੋਹਾ ’ਚ ਬੱਚਿਆਂ ਨੂੰ ਜਪੁਜੀ ਸਾਹਿਬ ਕੰਠ ਅਤੇ ਆਰਤੀ ਗਾਇਨ ਦੀ ਸਿਖਲਾਈ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।