11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਮਾਨ ਸਰਕਾਰ ਨੇ ਔਰਤਾਂ ਦੇ ਖਾਤਿਆਂ ’ਚ ਸਨਮਾਨ ਰਾਸ਼ੀ ਪਾ ਕੇ ਵਾਅਦਾ ਪੂਰਾ ਕੀਤਾ-ਜੌਰਜ ਸਾਗਰ

ਅਜੀਤ ਡੈਸਕ 02-07-2026
ਜਲੰਧਰ, 1 ਜੁਲਾਈ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੌਰਜ ਸਾਗਰ ਨੇ ਮਾਂਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰਨ ’ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਨੇ ਔਰਤਾਂ ਨਾਲ ਕੀਤਾ ਵਾਅਦਾ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਾਜ ਦੇ ਲੋਕਾਂ ਨੂੰ ਦਿੱਤੀਆਂ ਗਾਰੰਟੀਆਂ ਇਕ-ਇਕ ਕਰਕੇ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਜੌਰਜ ਸਾਗਰ ਨੇ ਕਿਹਾ ਕਿ ਮਾਂਵਾਂ ਧੀਆਂ ਸਤਿਕਾਰ ਯੋਜਨਾ ਇਕ ਅਜਿਹੀ ਵੱਡੀ ਗਾਰੰਟੀ ਸੀ, ਜਿਸ ਨੂੰ ਪੂਰਾ ਕਰਕੇ ਸਰਕਾਰ ਨੇ ਔਰਤਾਂ ਨੂੰ ਮਾਣ-ਸਨਮਾਨ ਨਾਲ ਜਿਊਣ ਦਾ ਹੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਇਆ ਅਤੇ ਐਸਸੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਔਰਤਾਂ ਨੂੰ ਇਕੱਠੇ ਤਿੰਨ-ਤਿੰਨ ਹਜਾਰਤੇ 4500 ਰੁਪਏ ਮਹੀਨੇ ਉਨ੍ਹਾਂ ਦੇ ਖਾਤਿਆਂ ’ਚ ਪਾਉਣ ਦਾ ਕੰਮ ਕੀਤਾ ਹੈ, ਜਿਸ ਨਾਲ ਔਰਤਾਂ ਅੰਦਰ ਖੁਸ਼ੀ ਦੀ ਲਹਿਰ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿੰਡਾਂ ਦੇ ਸਰਪੰਚਾਂ ਦੇ ਮਾਣ ਭੱਤੇ ਵਿੱਚ ਪੰਜ ਗੁਣਾ ਵਾਧਾ ਕੀਤਾ ਹੈ, ਜੋ ਕਿ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ । ਪੰਜਾਬ ਸਰਕਾਰ ਦਾ ਇਹ ਫੈਸਲਾ ਇੱਕ ਇਤਿਹਾਸਕ ਫੈਸਲਾ ਹੈ। ਆਪ ਦੇ ਸੀਨੀਅਰ ਆਗੂ ਜੋਰਜ ਸਾਗਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜ ਦੇ ਹਰ ਵਰਗ ਲਈ ਇਤਿਹਾਸਕ ਫੈਸਲੇ ਲੈ ਰਹੀ ਹੈ।
ਪਿਛਲੀ ਖ਼ਬਰ ਮੈਂ ਸਾਫ਼-ਸੁਥਰੀ ਤੇ ਪਾਰਦਰਸ਼ੀ ਰਾਜਨੀਤੀ ’ਚ ਵਿਸ਼ਵਾਸ ਰੱਖਦਾ ਹਾਂ-ਪਿੰਦਰ ਪੰਡੋਰੀ ਅਗਲੀ ਖ਼ਬਰ ਏਸ਼ੀਅਨ ਚੈਂਪੀਅਨਸ਼ਿਪ ਟਰਾਫੀ ਤੋਂ ਪਹਿਲਾਂ ਜਲੰਧਰ ਬਣਿਆ ਹਾਕੀ ਦਾ ਨਵਾਂ ਪਾਵਰ ਹੱਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।