11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪੰਜਾਬ ਭਾਜਪਾ ਦੇ ਬੁਲਾਰੇ ਡਾ. ਥਿੰਦ ਨੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਅਜੀਤ ਡੈਸਕ 02-07-2026
ਮਹਿਤਪੁਰ, 1 ਜੁਲਾਈ (ਲਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਤੇ ਸੀਨੀਅਰ ਆਗੂ ਡਾ. ਅਮਰਜੀਤ ਸਿੰਘ ਥਿੰਦ ਵੱਲੋਂ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ.ਕੇਵਲ ਸਿੰਘ ਢਿੱਲੋਂ ਨਾਲ ਵਿਸ਼ੇਸ਼ ਮੁਲਾਕਾਤ ਕਰ ਕੇ ਸ਼ੁੱਭ ਇੱਛਾਵਾਂ ਦਿੱਤੀਆਂ ਗਈਆਂ। ਇਸ ਦੌਰਾਨ ਭਾਜਪਾ ਆਗੂ ਡਾ. ਥਿੰਦ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਸ ਕੇਵਲ ਸਿੰਘ ਢਿੱਲੋਂ ਨੂੰ ਹਲਕਾ ਸ਼ਾਹਕੋਟ ਦੇ ਬੂਥ ਪੱਧਰ ਬਾਰੇ ਜਾਣਕਾਰੀ ਦਿੱਤੀ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਰੋਡਮੈਪ ਅਤੇ ਪੰਜਾਬ ਦੇ ਕਿਸਾਨ, ਨੌਜਵਾਨ ਤੇ ਸੂਬੇ ਦੇ ਮੌਜੂਦਾ ਰਾਜਨੀਤਿਕ ਮੁੱਦਿਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਹਾਰਦਿਕ ਵਧਾਈ ਤੇ ਸ਼ੁਭਕਾਮਨਾਵਾਂ ਦਿੰਦਾ ਹਾਂ।
ਪਿਛਲੀ ਖ਼ਬਰ ਮਾਵਾਂ ਧੀਆਂ ਸਤਿਕਾਰ ਯੋਜਨਾ ਸੰਬੰਧੀ ਵਿਸ਼ੇਸ਼ ਪ੍ਰੋਗਰਾਮ ਟੀਨੂੰ ਦੀ ਅਗਵਾਈ ਹੇਠ ਕਰਵਾਇਆ ਅਗਲੀ ਖ਼ਬਰ ਮੈਂ ਸਾਫ਼-ਸੁਥਰੀ ਤੇ ਪਾਰਦਰਸ਼ੀ ਰਾਜਨੀਤੀ ’ਚ ਵਿਸ਼ਵਾਸ ਰੱਖਦਾ ਹਾਂ-ਪਿੰਦਰ ਪੰਡੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।