09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਦਲ ਖ਼ਾਲਸਾ ਨੇ ਭਾਈ ਗਜਿੰਦਰ ਸਿੰਘ ਦੀ ਸਿੱਖ ਅਜਾਇਬ ਘਰ ’ਚ ਤਸਵੀਰ ਲਗਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਲਿਖਿਆ ਪੱਤਰ

ਅਜੀਤ ਡੈਸਕ 02-07-2026
ਅੰਮ੍ਰਿਤਸਰ, 1 ਜੁਲਾਈ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਵਲੋਂ ਮਰਹੂਮ ਜਲਾਵਤਨ ਸਿੱਖ ਆਗੂ ਭਾਈ ਗਜਿੰਦਰ ਸਿੰਘ ਹਾਈਜੈਕਰ ਦੀ ਦੂਜੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਭਾਈ ਗਜਿੰਦਰ ਸਿੰਘ ਅਤੇ ਭਾਈ ਹਰਦੀਪ ਸਿੰਘ ਨਿੱਜਰ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਅਤੇ ਤਤਕਾਲੀ ਜਥੇਦਾਰ ਵਲੋਂ ਜਾਰੀ ਆਦੇਸ਼ ਨੂੰ ਪੂਰਾ ਕਰਨ ਦੀ ਮੰਗ ਕੀਤੀ ਹੈ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸਿਆਸੀ ਮਾਮਲਿਆਂ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਨੇ ਕਿਹਾ ਕਿ ਭਾਈ ਗਜਿੰਦਰ ਸਿੰਘ ਸਾਰੀ ਹਯਾਤੀ ਗੁਰੂ ਗ੍ਰੰਥ ਤੇ ਗੁਰੂ ਪੰਥ ਨੂੰ ਸਮਰਪਿਤ ਰਹੇ ਤੇ ਉਨ੍ਹਾਂ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਜਲਾਵਤਨੀ ਵਿਚ ਬਤੀਤ ਕੀਤਾ । ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦੋ ਸਾਲ ਪਹਿਲਾਂ ਲਾਹੌਰ ਵਿਖੇ ਸਦੀਵੀਂ ਵਿਛੋੜਾ ਦੇ ਜਾਣ ਬਾਅਦ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਉਨ੍ਹਾਂ ਨਮਿਤ ਹੋਏ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮੌਕੇ ਅਕਾਲ ਤਖ਼ਤ ਸਾਹਿਬ ਦੇ ਉਸ ਸਮੇਂ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਭਾਈ ਗਜਿੰਦਰ ਸਿੰਘ ਅਤੇ ਭਾਈ ਹਰਦੀਪ ਸਿੰਘ ਨਿੱਝਰ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਸੀ, ਪਰ 2 ਸਾਲ ਬੀਤਣ ਮਗਰੋਂ ਵੀ ਸ਼੍ਰੋਮਣੀ ਕਮੇਟੀ ਨੇ ਉਕਤ ਆਦੇਸ਼ ਦੀ ਪਾਲਣਾ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਭਾਈ ਗਜਿੰਦਰ ਸਿੰਘ ਦੀ ਦੂਜੀ ਬਰਸੀ ਨੂੰ ਮਨਾਉਂਦਿਆਂ ਹੋਇਆਂ ਦਲ ਖ਼ਾਲਸਾ ਵਲੋਂ 4 ਜੁਲਾਈ ਨੂੰ ਗੁ: ਸਾਹਿਬ ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਵਿਖੇ ਪੰਥਕ ਸੰਮੇਲਨ ਕੀਤਾ ਜਾ ਰਿਹਾ ਹੈ ਕਿ ਜਿਸ ਦੌਰਾਨ ਭਾਈ ਗਜਿੰਦਰ ਸਿੰਘ ਦੇ ਜੀਵਨ, ਸੋਚ ਅਤੇ ਸੰਘਰਸ਼ ਵਿਚ ਯੋਗਦਾਨ ਸੰਬੰਧੀ ਪ੍ਰੋ. ਜਗਮੋਹਨ ਸਿੰਘ ਯਾਦਗਾਰੀ ਭਾਸ਼ਣ ਦੇਣਗੇ। ਇਸ ਮੌਕੇ ਪਰਮਜੀਤ ਸਿੰਘ ਟਾਂਡਾ ਤੇ ਹੋਰ ਪਾਰਟੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਔਰਤਾਂ ਦੇ ਬੈਂਕ ਖਾਤਿਆਂ ’ਚ ਆਏ 3000-4500 ਰੁਪਏ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ’ਚ 1687 ਸਿਖਿਆਰਥੀਆਂ ਦੀ ਸਿਖਲਾਈ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।