06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ’ਤੇ ਹਮਲਾ ਬੇਹੱਦ ਨਿੰਦਣਯੋਗ-ਬਿੱਟਾ

ਅਜੀਤ ਡੈਸਕ 03-07-2026
ਜਲੰਧਰ, 2 ਜੁਲਾਈ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਸਤਨਾਮ ਬਿੱਟਾ ਨੇ ਪਾਕਿਸਤਾਨ ’ਚ ਇਤਿਹਾਸਕ ਗੁਰਦੁਆਰੇ ’ਤੇ ਹਮਲਾ ਤੇ ਤੋੜਭੰਨ ਦੀ ਘਟਨਾ ਦੀ ਸਖਤ ਸ਼ਬਦਾਂ ’ਚ ਆਲੋਚਨਾ ਕਰਦਿਆਂ ਕਿਹਾ ਕਿ ਇਹ ਘਟਨਾ ਪੂਰੀ ਦੁਨੀਆ ਲਈ ਬੇਹੱਦ ਸ਼ਰਮਨਾਕ ਤੇ ਮੰਦਭਾਗੀ ਹੈ। ਇਹ ਸਿਰਫ਼ ਇਕ ਧਾਰਮਿਕ ਅਸਥਾਨ ‘ਤੇ ਹਮਲਾ ਨਹੀਂ, ਸਗੋਂ ਸਿੱਖ ਆਸਥਾ ਤੇ ਵਿਰਾਸਤ ’ਤੇ ਸਿੱਧਾ ਹਮਲਾ ਹੈ । ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਵੀ ਇਸ ਘਟਨਾ ਦੀ ਸਖ਼ਤ ਨਿੰਦਾ ਕਰਦਿਆਂ ਪਾਕਿਸਤਾਨ ਤੋਂ ਦੋਸ਼ੀਆਂ ਖ਼ਿਲਾਫ਼ ਤੁਰੰਤ ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਸਰਕਾਰ ਨੇ ਹਮੇਸ਼ਾ ਦੁਨੀਆ ਦੇ ਹਰ ਕੋਨੇ ਵਿਚ ਰਹਿੰਦੇ ਸਿੱਖਾਂ ਤੇ ਭਾਰਤੀ ਮੂਲ ਦੇ ਲੋਕਾਂ ਦੀ ਸੁਰੱਖਿਆ ਅਤੇ ਸਨਮਾਨ ਦਾ ਮੁੱਦਾ ਪੂਰੀ ਦ੍ਰਿੜਤਾ ਨਾਲ ਉਠਾਇਆ ਹੈ। ਮੋਦੀ ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਦੁਨੀਆ ਦੇ ਕਿਸੇ ਵੀ ਦੇਸ਼ ਵਿਚ ਧਾਰਮਿਕ ਘੱਟਗਿਣਤੀਆਂ ‘ਤੇ ਹੋਣ ਵਾਲੇ ਅਤਿਆਚਾਰ ਕਦੇ ਵੀ ਬਰਦਾਸ਼ਤ ਨਹੀਂ ਕੀਤੇ ਜਾਣਗੇ। ਸਤਨਾਮ ਬਿੱਟਾ ਨੇ ਕਿਹਾ ਕਿ ਪਾਕਿਸਤਾਨ ਨੂੰ ਸਿਰਫ਼ ਬਿਆਨਬਾਜ਼ੀ ਨਹੀਂ, ਸਗੋਂ ਗੁਰਦੁਆਰਿਆਂ, ਮੰਦਰਾਂ ਤੇ ਹੋਰ ਘੱਟਗਿਣਤੀ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਹੋਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣੀ ਹੋਵੇਗੀ । ਭਾਜਪਾ ਦਾ ਮੰਨਣਾ ਹੈ ਕਿ ਸਿੱਖ ਗੁਰੂਆਂ ਦੀ ਵਿਰਾਸਤ ਸਮੁੱਚੀ ਮਨੁੱਖਤਾ ਦੀ ਸਾਂਝੀ ਧਰੋਹਰ ਹੈ ਤੇ ਇਸ ਵਿਰਾਸਤ ‘ਤੇ ਹਮਲਾ ਕਿਸੇ ਵੀ ਸੱਭਿਅਕ ਸਮਾਜ ਲਈ ਬਰਦਾਸ਼ਤ ਕਰਨ ਯੋਗ ਨਹੀਂ ਹੈ।
ਪਿਛਲੀ ਖ਼ਬਰ ਸਿੱਖ ਵਿਰਾਸਤ ਦੀ ਰੱਖਿਆ ਲਈ ਚੁੱਕੇ ਗਏ ਠੋਸ ਕਦਮ ਸ਼ਲਾਘਾਯੋਗ-ਸਰਤਾਜ ਸਿੰਘ ਅਗਲੀ ਖ਼ਬਰ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਕੇ ਸੜਕਾਂ ’ਤੇ ਮੌਤ ਬਣ ਕੇ ਬੇਖੌਫ਼ ਚੱਲਦੇ ਲੰਮੇਂ ਸਰੀਏ, ਗਾਰਡਰ ਤੇ ਪਾਈਪਾਂ ਵਾਲੇ ਵਾਹਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।