06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸਿੱਖ ਵਿਰਾਸਤ ਦੀ ਰੱਖਿਆ ਲਈ ਚੁੱਕੇ ਗਏ ਠੋਸ ਕਦਮ ਸ਼ਲਾਘਾਯੋਗ-ਸਰਤਾਜ ਸਿੰਘ

ਅਜੀਤ ਡੈਸਕ 03-07-2026
ਜਲੰਧਰ, 2 ਜੁਲਾਈ (ਸ਼ਿਵ)-ਭਾਜਪਾ ਕੌਂਸਲਰ ਕੰਵਰ ਸਰਤਾਜ ਸਿੰਘ ਨੇ ਆਪਣੇ ਇਕ ਜਾਰੀ ਬਿਆਨ ਵਿਚ ਕਿਹਾ ਹੈ ਕਿ ਪਾਕਿਸਤਾਨ ਦੇ ਫਾਰੂਕਾਬਾਦ ਵਿਖੇ ਸਥਿਤ ਲਗਪਗ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬ ਨੂੰ ਨੁਕਸਾਨ ਪਹੁੰਚਾਏ ਜਾਣ ਦੀ ਘਟਨਾ ਨੇ ਸੰਸਾਰ ਭਰ ਦੇ ਸਿੱਖ ਭਾਈਚਾਰੇ ਨੂੰ ਗਹਿਰਾ ਦੁੱਖ ਪਹੁੰਚਾਇਆ ਹੈ। ਇਹ ਗੁਰਦੁਆਰਾ ਸਿੱਖ ਇਤਿਹਾਸ, ਧਾਰਮਿਕ ਆਸਥਾ ਤੇ ਵਿਰਾਸਤ ਦਾ ਇਕ ਅਹਿਮ ਪ੍ਰਤੀਕ ਹੈ। ਇਸ ਮਾਮਲੇ ’ਤੇ ਭਾਰਤ ਸਰਕਾਰ ਵਲੋਂ ਤੁਰੰਤ ਸਖ਼ਤ ਰੁੱਖ ਅਖ਼ਤਿਆਰ ਕਰਦਿਆਂ ਪਾਕਿਸਤਾਨ ਸਰਕਾਰ ਕੋਲ ਆਪਣਾ ਵਿਰੋਧ ਦਰਜ ਕਰਵਾਉਣਾ ਤੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕਰਨਾ ਸਵਾਗਤਯੋਗ ਕਦਮ ਹੈ। ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਗੁਰਦੁਆਰਾ ਸਾਹਿਬ ਦੀ ਮੁੜ ਉਸਾਰੀ ਕਰਕੇ ਇਸ ਇਤਿਹਾਸਕ ਧ੍ਰੋਹ ਨੂੰ ਸੰਭਾਲਿਆ ਜਾਵੇ।
ਪਿਛਲੀ ਖ਼ਬਰ ਤਹਿਬਾਜ਼ਾਰੀ ਸ਼ਾਖਾ ਦੀ ਨਵੀਂ ਟੀਮ ਨੇ 2 ਮਹੀਨੇ ਵਿਚ 49 ਲੱਖ ਦੀ ਇਕੱਠੀ ਕੀਤੀ ਆਮਦਨ ਭਗਤ ਸਿੰਘ ਚੌਕ, ਰੈਣਕ ਬਾਜ਼ਾਰ ਸਮੇਤ... ਅਗਲੀ ਖ਼ਬਰ ਪਾਕਿਸਤਾਨ ’ਚ ਗੁਰਦੁਆਰਾ ਸਾਹਿਬ ’ਤੇ ਹਮਲਾ ਬੇਹੱਦ ਨਿੰਦਣਯੋਗ-ਬਿੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।