06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ-ਢੀਂਡਸਾ

ਅਜੀਤ ਡੈਸਕ 03-07-2026
ਜਲੰਧਰ, 2 ਜੁਲਾਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਜਲੰਧਰ ਉੱਤਰੀ ਦੇ ਇੰਚਾਰਜ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸੰਗਠਨ ਨੂੰ ਬੂਥ ਪੱਧਰ ਤੱਕ ਮਜ਼ਬੂਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਹੀ ਸ਼੍ਰੋਮਣੀ ਅਕਾਲੀ ਦਲ ਦੀ ਅਸਲ ਤਾਕਤ ਹਨ ਅਤੇ ਹਰ ਵਰਕਰ ਨੂੰ ਲੋਕਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਦਿਆਂ ਪਾਰਟੀ ਦੀਆਂ ਨੀਤੀਆਂ ਤੇ ਲੋਕ-ਪੱਖੀ ਸੋਚ ਨੂੰ ਘਰ-ਘਰ ਤੱਕ ਪਹੁੰਚਾਉਣਾ ਚਾਹੀਦਾ ਹੈ। ਇਹ ਪ੍ਰਗਟਾਵਾ ਉਨ੍ਹਾਂ ਗੁਰੂ ਰਾਮਦਾਸ ਨਗਰ ਸਰਕਲ, ਮਕਸੂਦਾਂ ਵਿਖੇ ਜਥੇਦਾਰ ਮੇਜਰ ਸਿੰਘ ਕਾਹਲੋਂ ਦੀ ਰਹਿਨੁਮਾਈ ਹੇਠ ਹੋਈ ਪਾਰਟੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ, ਵਾਰਡ ਤੇ ਬੂਥ ਪੱਧਰ ‘ਤੇ ਸਰਗਰਮ ਟੀਮਾਂ ਤਿਆਰ ਕਰਨ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਵਿਆਪਕ ਰਣਨੀਤੀ ਬਣਾਈ ਜਾ ਰਹੀ ਹੈ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਵਰਕਰ ਨੂੰ ਆਪਸੀ ਏਕਤਾ, ਅਨੁਸ਼ਾਸਨ ਤੇ ਸਮਰਪਣ ਦੀ ਭਾਵਨਾ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਜਥੇਦਾਰ ਮੇਜਰ ਸਿੰਘ ਕਾਹਲੋਂ ਤੇ ਸਮੂਹ ਸਰਕਲ ਵਰਕਰਾਂ ਦੀ ਸਰਗਰਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਸੰਗਠਨਾਤਮਕ ਮੀਟਿੰਗਾਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਪ੍ਰਦਾਨ ਕਰਦੀਆਂ ਹਨ ਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਕਰਦੀਆਂ ਹਨ। ਇਸ ਮੌਕੇ ਅਵਤਾਰ ਸਿੰਘ ਬੈਂਸ, ਜਗਤਾਰ ਸਿੰਘ ਲਵਾਣਾ, ਕੇਵਲ ਸਿੰਘ, ਸਤਨਾਮ ਸਿੰਘ, ਪ੍ਰਭਜੀਤ ਸਿੰਘ, ਸਵਰਨ ਸਿੰਘ, ਹਰਮੇਸ਼ ਲਾਲ ਤੇ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤ ਅਤੇ ਜਪਾਨ ਵਿਚਕਾਰ ਰੱਖਿਆ, ਊਰਜਾ ਅਤੇ ਏ.ਆਈ. ਸਮੇਤ ਕਈ ਸਮਝੌਤੇ ਸਹੀਬੱਧ ਅਗਲੀ ਖ਼ਬਰ ਮੁੱਖ ਮੰਤਰੀ ‘ਮਾਵਾਂ ਧੀਆਂ’ ਸਤਿਕਾਰ ਯੋਜਨਾ ਤਹਿਤ ਵਾਰਡ ਨੰ: 20 ਵਿਖੇ ਔਰਤਾਂ ਦੇ ਫਾਰਮ ਭਰੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।