03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਮੀਂਹ ’ਚ ਵੀ ਉਮੜਿਆ ਯੂਥ ਕਾਂਗਰਸ ਦਾ ਜੋਸ਼ ਪੰਜਾਬ ਪ੍ਰਧਾਨ ਸ਼ੁਵਮ ਸ਼ਰਮਾ ਦਾ ਜਲੰਧਰ ’ਚ ਸਵਾਗਤ

ਅਜੀਤ ਡੈਸਕ 05-07-2026
ਮਕਸੂਦਾਂ, 4 ਜੁਲਾਈ (ਸੌਰਵ ਮਹਿਤਾ)-ਲਗਾਤਾਰ ਪੈ ਰਹੇ ਮੀਂਹ ਤੇ ਕਰੀਬ ਦੋ ਘੰਟੇ ਦੀ ਦੇਰੀ ਵੀ ਜਲੰਧਰ ਸ਼ਹਿਰੀ ਯੂਥ ਕਾਂਗਰਸ ਦੇ ਵਰਕਰਾਂ ਦੇ ਉਤਸ਼ਾਹ ਨੂੰ ਘੱਟ ਨਾ ਕਰ ਸਕੀ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਵਮ ਸ਼ਰਮਾ ਦੇ ਜਲੰਧਰ ਦੌਰੇ ਦੌਰਾਨ ਸੈਂਕੜੇ ਵਰਕਰ ਸ਼ਹਿਰ ਦੇ ਚਾਰ ਵੱਖ-ਵੱਖ ਸਥਾਨਾਂ ‘ਤੇ ਡਟੇ ਰਹੇ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸੰਗਠਨ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਭਾਵਸ਼ਾਲੀ ਪ੍ਰਗਟਾਵਾ ਕੀਤਾ। ਸਮਾਗਮ ਨੂੰ ਸੰਬੋਧਨ ਕਰਦਿਆਂ ਜਲੰਧਰ ਸ਼ਹਿਰੀ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅੰਗਦ ਦੱਤਾ ਨੇ ਕਿਹਾ ਕਿ ਵਰਕਰਾਂ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਉਹ ਹਰ ਹਾਲਾਤ ਵਿਚ ਸੰਗਠਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਸੇ ਜਜ਼ਬੇ ਨਾਲ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਦਿਆਂ ਨੌਜਵਾਨਾਂ ਦੇ ਮੁੱਦਿਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ਼ੁਵਮ ਸ਼ਰਮਾ ਨੇ ਕਿਹਾ ਕਿ ਭਾਵੇਂ ਉਹ ਦੋ ਘੰਟੇ ਦੀ ਦੇਰੀ ਨਾਲ ਜਲੰਧਰ ਪਹੁੰਚੇ, ਪਰ ਦੋਆਬਾ ਦੇ ਵਰਕਰਾਂ ਨੇ ਪੂਰੇ ਧੀਰਜ ਤੇ ਅਨੁਸ਼ਾਸਨ ਨਾਲ ਉਨ੍ਹਾਂ ਦੀ ਉਡੀਕ ਕੀਤੀ। ਉਨ੍ਹਾਂ ਕਿਹਾ ਕਿ ਮੀਂਹ ਵਿਚ ਵੀ ਚਾਰ ਵੱਖ-ਵੱਖ ਥਾਵਾਂ ‘ਤੇ ਮਿਲਿਆ ਭਰਵਾਂ ਸਵਾਗਤ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਅੰਗਦ ਦੱਤਾ ਦੀ ਅਗਵਾਈ ਹੇਠ ਜਲੰਧਰ ਸ਼ਹਿਰੀ ਯੂਥ ਕਾਂਗਰਸ ਇਕ ਸਰਗਰਮ ਤੇ ਮਜ਼ਬੂਤ ਇਕਾਈ ਵਜੋਂ ਕੰਮ ਕਰ ਰਹੀ ਹੈ। ਉਨ੍ਹਾਂ ਵਰਕਰਾਂ ਦੇ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਜ਼ਬੇ ਦੇ ਸਹਾਰੇ ਹੀ ਪੰਜਾਬ ਭਰ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਸ਼ੁਵਮ ਸ਼ਰਮਾ ਨੇ ਦੱਸਿਆ ਕਿ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ‘ਤੇ ਪ੍ਰਗਟਾਏ ਵਿਸ਼ਵਾਸ ਲਈ ਉਹ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਨਿਕਲੇ ਹਨ ਅਤੇ ਸੂਬੇ ਭਰ ਵਿਚ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਨਗੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਸ਼ਹਿਰੀ ਦੇ ਉਪ ਪ੍ਰਧਾਨ ਰਵੀ ਸੈਣੀ ਨੇ ਕਿਹਾ ਕਿ ਮੀਂਹ ਦੇ ਬਾਵਜੂਦ ਵਰਕਰਾਂ ਦੀ ਵੱਡੀ ਹਾਜ਼ਰੀ ਇਹ ਦਰਸਾਉਂਦੀ ਹੈ ਕਿ ਜਲੰਧਰ ਵਿਚ ਯੂਥ ਕਾਂਗਰਸ ਦੀਆਂ ਜੜ੍ਹਾਂ ਲਗਾਤਾਰ ਮਜ਼ਬੂਤ ਹੋ ਰਹੀਆਂ ਹਨ। ਸਮਾਗਮ ਦੌਰਾਨ ਸ਼ੁਭਮ ਅਰੋੜਾ, ਨਵਜੋਤ ਗਾਬਾ, ਪਲਵੀਰ ਤੁੱਤ, ਮਾਨਵ ਕਲਿਆਣ, ਸੁਮਿਤ ਜੈਨ, ਕਰਨ ਕਪੂਰ, ਰਾਹੁਲ ਗੰਭੀਰ, ਰਣਵੀਰ ਅਰੋੜਾ, ਵਾਸੂ ਭੁਟਾਨੀ, ਸਤਿਆਮ ਜੈਰਥ, ਪਵਨ ਕੁਮਾਰ, ਮਨੂ ਸੂਰੀ, ਧਰਮਿੰਦਰ ਸਿੰਘ ਬਿੰਦਾ, ਭੁਪਿੰਦਰ ਸਿੰਘ ਬਿੰਦਾ, ਜਗਦੀਪ ਸਿੰਘ ਸੋਨੂ, ਵਿਕਾਸ ਤਲਵਾੜ ਤੇ ਹੋਰ ਕਾਂਗਰਸੀ ਆਗੂ ਤੇ ਯੂਥ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਲੁਟੇਰਿਆਂ ਵਲੋਂ ਪ੍ਰਵਾਸੀ ਮਜ਼ਦੂਰ ਨੂੰ ਬੰਦੀ ਬਣਾ ਕੇ ਰਿਵਾਲਵਰਾਂ ਦੀ ਨੋਕ ਤੇ 6 ਪਸ਼ੂ ਚੋਰੀ ਅਗਲੀ ਖ਼ਬਰ ਗੁਰੂ ਸੰਤ ਨਗਰ ’ਚ ਇਕ ਘਰ ’ਤੇ ਤਿੰਨ ਵਾਰ ਹਮਲਾ ਕਾਰਵਾਈ ਨਾ ਕਰਨ ’ਤੇ ਪੁਲਿਸ ਖ਼ਿਲਾਫ਼ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।