03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਰਸਤਾ ਮੁਹੱਲਾ ਵਿਚ ਸ਼ਾਰਟ ਸਰਕਟ ਨਾਲ ਲੱਗੀ ਅੱਗ, ਪਾਵਰਕਾਮ ਖ਼ਿਲਾਫ਼ ਪ੍ਰਦਰਸ਼ਨ ਕਾਰੋਬਾਰੀ ਆਗੂ ਬਲਜੀਤ ਸਿੰਘ ਨੇ ਗੱਲਬਾਤ ਕਰਕੇ ਸੁਲਝਾਇਆ ਮਸਲਾ

ਅਜੀਤ ਡੈਸਕ 05-07-2026
ਜਲੰਧਰ, 4 ਜੁਲਾਈ (ਸ਼ਿਵ)-ਫਗਵਾੜਾ ਗੇਟ ਇਲੈਕਟ੍ਰੋਨਿਕ ਮਾਰਕੀਟ ਨੇੜੇ ਸਥਿਤ ਰਸਤਾ ਮੁਹੱਲਾ ਵਿਚ ਸਨਿਚਰਵਾਰ ਨੂੰ ਬਿਜਲੀ ਦੀਆਂ ਖੁੱਲ੍ਹੀਆਂ ਤੇ ਬਿਨਾਂ ਇਨਸੂਲੇਸ਼ਨ ਵਾਲੀਆਂ ਬਿਜਲੀ ਤਾਰਾਂ ਕਾਰਨ ਸ਼ਾਰਟ ਸਰਕਟ ਹੋਣ ਨਾਲ ਇਕ ਘਰ ਵਿਚ ਅਚਾਨਕ ਅੱਗ ਲੱਗ ਗਈ। ਘਟਨਾ ਨਾਲ ਇਲਾਕੇ ਵਿਚ ਹੜਕੰਪ ਮੱਚ ਗਿਆ, ਪਰ ਮੁਹੱਲਾ ਵਾਸੀਆਂ ਨੇ ਇਕਜੁੱਟਤਾ ਦਿਖਾਉਂਦੇ ਹੋਏ ਤੁਰੰਤ ਅੱਗ ’ਤੇ ਕਾਬੂ ਪਾਇਆ ਅਤੇ ਪ੍ਰਭਾਵਿਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ, ਜਿਸ ਨਾਲ ਵੱਡਾ ਹਾਦਸਾ ਟੱਲ ਗਿਆ। ਪਾਵਰਕਾਮ ਅਫ਼ਸਰਾਂ ਨੂੰ ਬਾਰ-ਬਾਰ ਸ਼ਿਕਾਇਤ ਕਰਨ ’ਤੇ ਵੀ ਜਦੋਂ ਕੋਈ ਕਾਰਵਾਈ ਨਾ ਕੀਤੀ ਤਾਂ ਲੋਕਾਂ ਨੇ ਧਰਨਾ ਲਗਾ ਕੇ ਰੋਸ ਜਤਾਇਆ। ਮੁਹੱਲਾ ਵਾਸੀਆਂ ਦਾ ਕਹਿਣਾ ਸੀ ਕਿ ਰਸਤਾ ਮੁਹੱਲਾ ਦੀਆਂ ਤੰਗ ਗਲੀਆਂ, ਸੰਘਣੀ ਆਬਾਦੀ ਤੇ ਬਿਨਾਂ ਇਨਸੂਲੇਸ਼ਨ ਵਾਲੀਆਂ ਬਿਜਲੀ ਦੀਆਂ ਤਾਰਾਂ ਲੰਬੇ ਸਮੇਂ ਤੋਂ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ। ਇਸ ਸੰਬੰਧੀ ਬਿਜਲੀ ਵਿਭਾਗ ਨੂੰ ਕਈ ਵਾਰ ਲਿਖਤੀ ਤੇ ਮੌਖਿਕ ਸ਼ਿਕਾਇਤਾਂ ਕੀਤੀਆਂ ਗਈਆਂ, ਪਰ ਅੱਜ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਘਟਨਾ ਤੋਂ ਬਾਅਦ ਇਲਾਕਾ ਵਾਸੀ ਇਕੱਠੇ ਹੋ ਕੇ ਬਿਜਲੀ ਬੋਰਡ ਦੇ ਦਫ਼ਤਰ ਪਹੁੰਚੇ ਅਤੇ ਸਮੱਸਿਆ ਦੇ ਹੱਲ ਲਈ ਸ਼ਿਕਾਇਤ ਦਰਜ ਕਰਵਾਈ। ਲੋਕਾਂ ਨੇ ਦੋਸ਼ ਲਗਾਇਆ ਕਿ ਕਿ ਸ਼ੁਰੂਆਤੀ ਪੱਧਰ ’ਤੇ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ ਤੇ ਉਨਾਂ ਨੇ ਬਾਅਦ ਵਿਚ ਤੇ ਉਨ੍ਹਾਂ ਨੇ ਵਿਭਾਗ ਖ਼ਿਲਾਫ਼ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਜਦੋਂ ਬਿਜਲੀ ਬੋਰਡ ਵਲੋਂ ਮੁਹੱਲਾ ਵਾਸੀਆਂ ਦੀ ਕੋਈ ਸੁਣਵਾਈ ਨਹੀਂ ਹੋਈ, ਤਾਂ ਉਨ੍ਹਾਂ ਨੇ ਫਗਵਾੜਾ ਗੇਟ ਇਲੈਕਟ੍ਰੋਨਿਕ ਮਾਰਕੀਟ ਦੇ ਪ੍ਰਧਾਨ ਬਲਜੀਤ ਸਿੰਘ ਆਹਲੂਵਾਲੀਆ ਨਾਲ ਸੰਪਰਕ ਕੀਤਾ। ਉਨ੍ਹਾਂ ਦੇ ਦਖ਼ਲ ਤੋਂ ਬਾਅਦ ਐੱਸ. ਡੀ. ਓ. ਖ਼ੁਦ ਮੌਕੇ ’ਤੇ ਪਹੁੰਚੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਐੱਸ. ਡੀ. ਓ. ਨੇ ਮੁਹੱਲਾ ਵਾਸੀਆਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿੱਤਾ ਕਿ ਰਸਤਾ ਮੁਹੱਲਾ ਵਿਚ ਬਿਜਲੀ ਦੀਆਂ ਖ਼ਤਰਨਾਕ ਤਾਰਾਂ ਅਤੇ ਹੋਰ ਸੰਬੰਧਿਤ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ ਅਤੇ ਅਗਲੇ ਦੋ ਦਿਨਾਂ ਦੇ ਅੰਦਰ ਲੋੜੀਂਦੇ ਸੁਧਾਰ ਸ਼ੁਰੂ ਕਰ ਦਿੱਤੇ ਜਾਣਗੇ। ਐੱਸ. ਡੀ. ਓ. ਵਲੋਂ ਦਿੱਤੇ ਭਰੋਸੇ ਤੋਂ ਬਾਅਦ ਮੁਹੱਲਾ ਵਾਸੀਆਂ ਨੇ ਆਪਣਾ ਪ੍ਰਦਰਸ਼ਨ ਸ਼ਾਂਤੀਪੂਰਵਕ ਸਮਾਪਤ ਕਰ ਦਿੱਤਾ। ਇਲਾਕਾ ਵਾਸੀਆਂ ਨੇ ਉਮੀਦ ਜਤਾਈ ਕਿ ਇਸ ਵਾਰ ਵਿਭਾਗ ਆਪਣੇ ਵਾਅਦੇ ’ਤੇ ਖਰਾ ਉੱਤਰੇਗਾ, ਤਾਂ ਜੋ ਭਵਿੱਖ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਲੋਕਾਂ ਨੇ ਇਹ ਵੀ ਮੰਗ ਕੀਤੀ ਕਿ ਬਿਜਲੀ ਮੁਰੰਮਤ ਕਰਨ ਵਾਲੇ ਕਰਮਚਾਰੀਆਂ ਦੀ ਗਿਣਤੀ ਵਿਚ ਵਾਧਾ ਕੀਤਾ ਜਾਵੇ।
ਪਿਛਲੀ ਖ਼ਬਰ ਨਵਾਂ ਪਿੰਡ ਦੋਨੇਵਾਲ ’ਚੋਂ ਜਨਰੇਟਰ ਦਾ ਸਾਮਾਨ ਚੋਰੀ ਅਗਲੀ ਖ਼ਬਰ ਲੁਧਿਆਣਾ ਦੇ ਪਿੰਡ ਕੱਦੋਂ ਦੇ ਵਿਅਕਤੀ ਦਾ ਆਦਮਪੁਰ ਦੇ ਪਿੰਡ ਮਾਣਕੋ ਵਿਖੇ ਬੇਰਹਿਮੀ ਨਾਲ ਕਤਲ, ਇਲਾਕੇ ਵਿਚ ਫੈਲੀ ਸਨਸਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।