03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਗੁਰੂ ਅਮਰਦਾਸ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਪਿਸਟਲ ਸ਼ੂਟਿੰਗ ਵਿਚ ਚਮਕਾਇਆ ਸਕੂਲ ਦਾ ਨਾਂਅ

ਅਜੀਤ ਡੈਸਕ 05-07-2026
ਜਲੰਧਰ, 4 ਜੁਲਾਈ (ਐੱਮ. ਐੱਸ. ਲੋਹੀਆ)-ਗੁਰੂ ਅਮਰਦਾਸ ਪਬਲਿਕ ਸਕੂਲ, ਮਾਡਲ ਟਾਊਨ, ਜਲੰਧਰ ਦੇ ਹੋਣਹਾਰ ਵਿਦਿਆਰਥੀ ਨੇ ਪਿਸਟਲ ਸ਼ੂਟਿੰਗ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂਅ ਚਮਕਾਇਆ ਹੈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਨੇ ਜਾਣਕਾਰੀ ਦਿੱਤੀ ਕਿ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਜੋਤ ਸਿੰਘ ਨੇ ਪੀ. ਏ. ਪੀ. ਜਲੰਧਰ ਵਿਖੇ ਹੋਏ ਰਾਜ ਪੱਧਰੀ ਪਿਸਟਲ ਸ਼ੂਟਿੰਗ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇਕ ਸੋਨ ਤਗਮਾ, ਇਕ ਚਾਂਦੀ ਦਾ ਤਗਮਾ ਤੇ ਦੋ ਕਾਂਸੇ ਦੇ ਤਗਮੇ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਖਿਡਾਰੀਆਂ ’ਚ ਇਹ ਮੁਕਾਬਲਾ ਸਬ-ਯੂਥ, ਯੂਥ, ਜੂਨੀਅਰ ਤੇ ਸੀਨੀਅਰ ਚਾਰ ਵੱਖ-ਵੱਖ ਪੱਧਰਾਂ ’ਤੇ ਕਰਵਾਇਆ ਗਿਆ ਸੀ। ਪ੍ਰਧਾਨ ਮਹਿੰਦਰਜੀਤ ਸਿੰਘ, ਪ੍ਰਬੰਧਕ ਕਮੇਟੀ ਤੇ ਸਕੂਲ ਪ੍ਰਿੰਸੀਪਲ ਡਾ. ਅਪਰਣਾ ਮਹਿਤਾ ਨੇ ਗੁਰਜੋਤ ਸਿੰਘ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਤੇ ਲਗਨ ਨਾਲ ਸਕੂਲ, ਸਮਾਜ ਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਮੀਂਹ ਦੌਰਾਨ ਸੜਕ ਨਿਰਮਾਣ ਜਾਰੀ ਰੱਖਣ ਵਾਲੇ ਠੇਕੇਦਾਰ ਤੇ ਨਗਰ ਨਿਗਮ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਵੇ-ਡਾ. ਜਸਲੀਨ... ਅਗਲੀ ਖ਼ਬਰ ਮੂਹਲੇਧਾਰ ਮੀਂਹ ਪੈਣ ਕਾਰਨ ਹੁੰਮਸ ਭਰੀ ਗਰਮੀ ਤੋਂ ਮਿਲੀ ਰਾਹਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।