04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਥਿਆੜਾ ਤੇ ਕੌਂਸਲਰ ਹੈਪੀ ਵਲੋਂ ਜੀ. ਟੀ. ਬੀ. ਨਗਰ ਤੇ ਮੈਨਬ੍ਰੋ ਚੌਕ ਦੀ ਨਵੀਂ ਸੜਕ ਦਾ ਸਾਂਝਾ ਉਦਘਾਟਨ ਸੜਕ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਦੀ ਪੇ੍ਸ਼ਾਨੀ ਤੋਂ ਮਿਲੇਗੀ ਰਾਹਤ

ਅਜੀਤ ਡੈਸਕ 05-07-2026
ਜਲੰਧਰ, 4 ਜੁਲਾਈ (ਸ਼ਿਵ)-ਵਾਰਡ ਨੰ. 35 ਅੰਦਰ ਪੈਂਦੇ ਇਲਾਕੇ ਗੁਰੂ ਤੇਗ਼ ਬਹਾਦਰ ਨਗਰ ਤੇ ਮੈਨਬ੍ਰੋ ਚੌਕ ਤੋਂ ਟੀ ਪੁਆਇੰਟ ਤੱਕ ਦੀ ਟੁੱਟੀ ਸੜਕ ਦਾ ਕੰਮ ਜੋ ਕਿ ਲੰਮੇ ਸਮੇਂ ਤੋਂ ਲਟਕਿਆ ਆ ਰਿਹਾ ਸੀ ਅੱਜ ਇਹ ਸੜਕ ਬਣ ਕੇ ਤਿਆਰ ਹੋ ਗਈ ਹੈ। ਇਸ ਸੜਕ ਦਾ ਉਦਘਾਟਨ ਹਲਕਾ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਤੇ ਕੌਂਸਲਰ ਹਰਸ਼ਰਨ ਕੌਰ ਹੈਪੀ ਵਲੋਂ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਕੌਂਸਲਰ ਹੈਪੀ ਨੇ ਰਾਜਵਿੰਦਰ ਕੌਰ ਥਿਆੜਾ ਤੇ ਇਲਾਕਾ ਨਿਵਾਸੀਆਂ ਦਾ ਮੂੰਹ ਮਿੱਠਾ ਕਰਵਾਇਆ। ਕੌਂਸਲਰ ਹੈਪੀ ਨੇ ਮੇਅਰ ਵਨੀਤ ਧੀਰ, ਕਮਿਸ਼ਨਰ ਸੰਦੀਪ ਰਿਸ਼ੀ ਤੇ ਸਮੂਹ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੜਕ ਬਣਾਉਣ ਵਿਚ ਥੋੜੀ ਦੇਰੀ ਤਾਂ ਹੋ ਗਈ ਪਰ ਹੁਣ ਇਸ ਗੱਲ ਦੀ ਖ਼ੁਸ਼ੀ ਹੈ ਕਿ ਇਹ ਸੜਕ ਹੁਣ ਬਣ ਕੇ ਮੁਕੰਮਲ ਹੋ ਗਈ ਹੈ ਤੇ ਇਲਾਕਾ ਵਾਸੀਆਂ ਨੂੰ ਵੱਡੀ ਮੁਸ਼ਕਿਲ ਤੋਂ ਰਾਹਤ ਮਿਲੀ ਹੈ। ਦੱਸਣਯੋਗ ਹੈ ਕਿ ਇਹ ਸੜਕ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਕਾਰਨ ਤੋੜੀ ਗਈ ਸੀ। ਕੌਂਸਲਰ ਹੈਪੀ ਤੇ ਖੇਡ ਪ੍ਰਮੋਟਰ ਸੁਰਿੰਦਰ ਸਿੰਘ ਭਾਪਾ ਨੇ ਇਸ ਸੜਕ ਨੂੰ ਬਣਵਾਉਣ ਲਈ ਅਣਥੱਕ ਯਤਨ ਕਰਦਿਆਂ ਨਿਗਮ ਅਧਿਕਾਰੀਆਂ ਕਮਿਸ਼ਨਰ ਸੰਦੀਪ ਰਿਸ਼ੀ ਤੇ ਮੇਅਰ ਵਨੀਤ ਧੀਰ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਤੇ ਇਹ ਸੜਕ ਅੱਜ ਬਣ ਕੇ ਮੁਕੰਮਲ ਹੋ ਗਈ ਹੈ।
ਪਿਛਲੀ ਖ਼ਬਰ ਸੱਤਾ ਦੀ ਲਾਲਸਾ ਤੇ ਆਪਸੀ ਲੜਾਈ ਵਿਚ ਸਿੱਖ ਆਗੂਆਂ ਨੇ ਸਿੱਖੀ ਦੇ ਮੁੱਦੇ ਵਿਸਾਰੇ ਤਾਲਮੇਲ ਕਮੇਟੀ ਅਗਲੀ ਖ਼ਬਰ ਮੀਂਹ ਦੌਰਾਨ ਸੜਕ ਨਿਰਮਾਣ ਜਾਰੀ ਰੱਖਣ ਵਾਲੇ ਠੇਕੇਦਾਰ ਤੇ ਨਗਰ ਨਿਗਮ ਦੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਵੇ-ਡਾ. ਜਸਲੀਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।